Batala News: ਮਾਮੂਲੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ
Published : Mar 15, 2024, 10:20 am IST
Updated : Mar 15, 2024, 10:20 am IST
SHARE ARTICLE
 Punjab Batala murder News in punjabi
 Punjab Batala murder News in punjabi

Batala News: 20- 25 ਨੌਜਵਾਨਾਂ ਨੇ ਦਿਤਾ ਵਾਰਦਾਤ ਨੂੰ ਅੰਜਾਮ

 Punjab Batala Murder News in punjabi : ਬਟਾਲਾ ਦੇ ਗੁਰੂ ਨਾਨਕ ਨਗਰ 'ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਇਕ ਨੌਜਵਾਨ ਦੀ ਕਿਰਚ ਮਾਰ ਕੇ ਹੱਤਿਆ ਕਰ ਦਿਤੀ ਗਈ ਹੈ । ਮ੍ਰਿਤਕ ਨੌਜਵਾਨ ਦੀ ਪਛਾਣ ਹਸਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਗੁਰੂ ਨਾਨਕ ਨਗਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ 

ਮੁਲਜ਼ਮਾਂ ਨੇ ਮਾਮੂਲੀ ਰੰਜਿਸ਼ ਦੇ ਚਲਦਿਆਂ ਵਾਰਦਾਤ ਨੂੰ ਅੰਜਾਮ ਦਿਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਮਾਮੇ ਤੇ ਕਾਂਗਰਸੀ ਆਗੂ ਰਜਿੰਦਰ ਸਿੰਘ ਨਿੰਦਾ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਸਨਦੀਪ ਸਿੰਘ ਉਸ ਦਾ ਭਾਣਜਾ ਹੈ ਅਤੇ 20- 25 ਨੌਜਵਾਨਾਂ ਨੇ ਬੀਤੀ ਦੇਰ ਰਾਤ ਗੁਰੂ ਨਾਨਕ ਨਗਰ ਭੁੱਲਰ ਰੋਡ ਵਿਖੇ ਉਸਦੇ ਭਾਣਜੇ 'ਤੇ ਹਮਲਾ ਕਰਕੇ ਉਸ ਨੂੰ ਕਿਰਚ ਮਾਰ ਕੇ ਕਤਲ ਕਰ ਦਿਤਾ ਗਿਆ ਹੈ।

ਇਹ ਵੀ ਪੜ੍ਹੋ: Assam news : ਆਸਾਮ 'ਚ 110 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਭਾਣਜੇ ਨੇ ਕੁਝ ਨੌਜਵਾਨਾਂ ਨੂੰ ਨਸ਼ਾ ਕਰਨ ਤੋਂ ਰੋਕਿਆ ਸੀ। ਜਿਸ ਦੀ ਰੰਜਿਸ਼ ਦੇ ਚਲਦਿਆਂ ਉਹਨਾਂ ਨੇ ਉਸ ਦੇ ਭਾਣਜੇ ਦਾ ਕਤਲ ਕੀਤਾ ਹੈ। ਉਧਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'A young man was brutally murdered due to a petty grudge News in punjabi' stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement