
Punjab News: ਕਤਲ, ਕਤਲ ਦੀ ਕੋਸ਼ਿਸ਼, ਅਗਵਾ, ਜਬਰੀ ਵਸੂਲੀ ਵਰਗੀਆਂ ਘਟਨਾਵਾਂ ਨੂੰ ਦੇ ਚੁੱਕੇ ਅੰਜਾਮ
Punjab police arrested two gangsters with weapons News in punjabi: ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਗੈਂਗਸਟਰ ਲਹਿੰਬਰ ਅਤੇ ਨੂਰਵਾਲਾ ਦੇ ਕਹਿਣ 'ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਹਨ। ਇਹ ਦਾਅਵਾ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ।
ਇਹ ਵੀ ਪੜ੍ਹੋ: Batala News: ਮਾਮੂਲੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਉਨ੍ਹਾਂ ਦੱਸਿਆ ਕਿ ਮੁਲਜ਼ਮ ਮੁੱਖ ਤੌਰ ’ਤੇ ਲੁਧਿਆਣਾ, ਜਗਰਾਉਂ, ਮੋਗਾ, ਬਠਿੰਡਾ ਅਤੇ ਸੰਗਰੂਰ ਖੇਤਰਾਂ ਵਿੱਚ ਸਰਗਰਮ ਸਨ। ਉਹ ਕਤਲ, ਕਤਲ ਦੀ ਕੋਸ਼ਿਸ਼, ਅਗਵਾ ਅਤੇ ਫਿਰੌਤੀ ਵਰਗੇ ਮਾਮਲਿਆਂ ਵਿੱਚ ਸ਼ਾਮਲ ਸਨ। ਪੁਲਿਸ ਵਲੋਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਈ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
In a major breakthrough, #AGTF, #Punjab has arrested two associates of Gurpreet Lehmbar & Jassa Nurwala Gang: Jagdeep Singh @ Rinku & Balwinder Singh @ Babbu
— DGP Punjab Police (@DGPPunjabPolice) March 15, 2024
The Gang is involved in multiple heinous crimes such as Murder, Attempt to Murder, Kidnapping, Extortion, in the areas… pic.twitter.com/c7YTLHrt7A
ਪੁਲਿਸ ਦੀ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਰਿੰਕੂ ਖ਼ਿਲਾਫ਼ ਮੋਗਾ ਵਿੱਚ ਕਤਲ ਦਾ ਕੇਸ ਦਰਜ ਹੈ। ਨਾਲ ਹੀ ਉਸ ਨੂੰ ਪੀ.ਓ. ਪੁਲਿਸ ਕਾਫੀ ਸਮੇਂ ਤੋਂ ਉਸ ਦੀ ਭਾਲ ਕਰ ਰਹੀ ਸੀ। ਇਸ ਤਰ੍ਹਾਂ ਮੁਲਜ਼ਮ ਬੱਬੂ ਖ਼ਿਲਾਫ਼ ਜੂਨ 2023 ਵਿੱਚ ਲੁਧਿਆਣਾ ਵਿੱਚ ਐਸਟੀਐਫ ’ਤੇ ਗੋਲੀ ਚਲਾਉਣ ਦਾ ਕੇਸ ਦਰਜ ਹੈ। ਉਸ ਸਮੇਂ ਤੋਂ ਉਹ ਫਰਾਰ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਖਿਲਾਫ ਕਿਸ ਜ਼ਿਲੇ 'ਚ ਮਾਮਲਾ ਦਰਜ ਕੀਤਾ ਗਿਆ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from 'Punjab police arrested two gangsters with weapons News in punjabi' stay tuned to Rozana Spokesman