ਭਗਵੰਤ ਮਾਨ ਸਰਕਾਰ ਨੇ ਬਾਲ ਮੁਕੰਦ ਸ਼ਰਮਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ 
Published : Mar 15, 2024, 10:38 pm IST
Updated : Mar 16, 2024, 9:02 am IST
SHARE ARTICLE
Bal Mukand Sharma
Bal Mukand Sharma

ਫੂਡ ਕਮਿਸ਼ਨਰ ਵਜੋਂ ਅਪਣੀਆਂ ਸੇਵਾਵਾਂ ਨਿਭਾਉਣਗੇ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਬਾਲ ਮੁਕੰਦ ਸ਼ਰਮਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਾਲ ਮੁਕੰਦ ਸ਼ਰਮਾ ਨੂੰ ਨਵਾਂ ਫੂਡ ਕਮਿਸ਼ਨਰ ਨਿਯੁਕਤ ਕੀਤਾ ਹੈ। ਬਾਲ ਮੁਕੰਦ ਸ਼ਰਮਾ ਲੰਮੇ  ਸਮੇਂ ਤੋਂ ਮਾਰਕਫੈਡ ’ਚ ਕੰਮ ਕਰ ਚੁਕੇ ਹਨ। ਭਗਵੰਤ ਮਾਨ ਨੇ ਉਨ੍ਹਾਂ ਨੂੰ ਨਵਾਂ ਫੂਡ ਕਮਿਸ਼ਨਰ ਨਿਯੁਕਤ ਕੀਤਾ ਹੈ, ਜਿੱਥੇ ਉਹ ਹੁਣ ਅਪਣੀਆਂ ਸੇਵਾਵਾਂ ਨਿਭਾਉਣਗੇ।  

ਬਾਲ ਮੁਕੰਦ ਸ਼ਰਮਾ 1987 ’ਚ ਮਾਰਕਫੈਡ ’ਚ ਜ਼ਿਲ੍ਹਾ ਮੈਨੇਜਰ ਵਜੋਂ ਸ਼ਾਮਲ ਹੋਏ ਅਤੇ ਇਸ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਡਿਪਟੀ ਚੀਫ ਮੈਨੇਜਰ ਵਜੋਂ ਤਾਇਨਾਤ ਹੋਣ ਤੋਂ ਪਹਿਲਾਂ 14 ਸਾਲ ਇਸ ਖੇਤਰ ’ਚ ਕੰਮ ਕੀਤਾ। ਫਿਰ ਉਸ ਨੂੰ ਮੁੱਖ ਮੈਨੇਜਰ ਅਤੇ ਕਾਰਜਕਾਰੀ ਨਿਰਦੇਸ਼ਕ ਵਜੋਂ ਤਰੱਕੀ ਦਿਤੀ  ਗਈ। ਸ਼ਰਮਾ ਇਕ  ਮਸ਼ਹੂਰ ਕਲਾਕਾਰ ਵੀ ਹੈ ਜਿਸਨੇ ਇਕ  ਕਾਮੇਡੀਅਨ ਵਜੋਂ ਪੰਜਾਬੀ ਫਿਲਮ ਇੰਡਸਟਰੀ ਦੇ ਇਕ  ਹੋਰ ਪ੍ਰਮੁੱਖ ਨਾਮ ਨਾਲ ਜੋੜੀ ਬਣਾਈ। ਇਸ ਜੋੜੀ ਨੇ ਕਈ ਸਟੇਜ ਅਤੇ ਟੀ.ਵੀ. ਪੇਸ਼ਕਾਰੀ ਕੀਤੀ। ਉਹ ਮਾਰਕਫੈਡ ਲਈ ਟੀ.ਵੀ. ਸ਼ੋਅ ਦੀ ਮੇਜ਼ਬਾਨੀ ਵੀ ਕਰਦੇ ਹਨ।

Tags: punjab news

SHARE ARTICLE

ਏਜੰਸੀ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement