ludhiana News : ਲੁਧਿਆਣਾ ’ਚ ਸਬ-ਇੰਸਪੈਕਟਰ ਦੇ ਪਤੀ ਨੇ ਗੁਆਂਢੀ ਦੇ ਸਿਰ ’ਤੇ ਮਾਰੀ ਇੱਟ

By : BALJINDERK

Published : Mar 15, 2024, 7:56 pm IST
Updated : Mar 15, 2024, 7:56 pm IST
SHARE ARTICLE
Injured Sunder Kumar
Injured Sunder Kumar

ludhiana News : ਧੀ ’ਤੇ ਬੁਰੀ ਨਜ਼ਰ ਰੱਖਦਾ ਸੀ, ਉੱਡਦੇ ਲਿਫ਼ਾਫ਼ੇ ਨੂੰ ਲੈ ਕੇ ਹੋਇਆ ਵਿਵਾਦ

ludhiana News : ਪੰਜਾਬ ਦੇ ਲੁਧਿਆਣਾ ਵਿੱਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਪਤੀ ਦੀ ਧੱਕੇਸ਼ਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਗੁਆਂਢ ਵਿੱਚ ਰਹਿੰਦੇ ਨਗਰ ਨਿਗਮ ਦੇ ਕਰਮਚਾਰੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਸਬ-ਇੰਸਪੈਕਟਰ ਦੇ ਪਤੀ ਨੇ ਗੁਆਂਢੀ ਦੇ ਸਿਰ ’ਤੇ ਇੱਟ ਮਾਰ ਦਿੱਤੀ। ਇਸ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ।

ਇਹ ਵੀ ਪੜੋ:Abohar News : ਝੂਠੇ ਬਲਾਤਕਾਰ ਕੇਸ ਵਿੱਚ ਮਾਂ ਪੁੱਤ ਗ੍ਰਿਫ਼ਤਾਰ 


ਹਸਪਤਾਲ ਵਿੱਚ ਦਾਖ਼ਲ ਅਤੇ ਲੁਧਿਆਣਾ ਦੇ ਹਰ ਕ੍ਰਿਸ਼ਨ ਨਗਰ ਵਿੱਚ ਰਹਿੰਦੇ ਸੁੰਦਰ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਪਤਨੀ ਗੀਤਾ ਕਿਸੇ ਕੰਮ ਲਈ ਗਲੀ ਵਿੱਚੋਂ ਲੰਘ ਰਹੀ ਸੀ। ਗਲੀ ਵਿਚ ਪਿਆ ਲਿਫਾਫਾ ਉਸ ਦੇ ਪੈਰ ਵਿਚ ਫਸ ਗਿਆ। ਇਸ ਤੋਂ ਬਾਅਦ ਉਸ ਨੇ ਇਹ ਲਿਫਾਫਾ ਸਬ-ਇੰਸਪੈਕਟਰ ਨੀਰੂ ਦੇ ਘਰ ਤੋਂ ਕੁਝ ਦੂਰੀ ’ਤੇ ਸੜਕ ਕਿਨਾਰੇ ਰੱਖ ਦਿੱਤਾ। ਬਾਅਦ ’ਚ ਹਵਾ ਚੱਲਣ ਕਾਰਨ ਉਹ ਲਿਫਾਫਾ ਉੱਡ ਕੇ ਸਬ ਇੰਸਪੈਕਟਰ ਨੀਰੂ ਦੇ ਗੇਟ ਕੋਲ ਪਹੁੰਚ ਗਿਆ। ਇਸ ਤੋਂ ਨਾਰਾਜ਼ ਹੋ ਕੇ ਐਸਆਈ ਨੀਰੂ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ।

ਇਹ ਵੀ ਪੜੋ:Amritsar News: BSF ਦੇ ਜਵਾਨਾਂ ਨੇ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥ ਦਾ ਪੈਕਟ ਬਰਾਮਦ ਕੀਤਾ 

ਸੁੰਦਰ ਨੇ ਦੱਸਿਆ ਕਿ ਅਗਲੇ ਦਿਨ ਜਦੋਂ ਉਸ ਦਾ ਲੜਕਾ ਕਿਸੇ ਕੰਮ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਨੀਰੂ ਨੇ ਫਿਰ ਉਸ ਨਾਲ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਉਹ ਨੀਰੂ ਤੇ ਉਸ ਦੇ ਪਤੀ ਨਾਲ ਬਦਸਲੂਕੀ ਦਾ ਕਾਰਨ ਪੁੱਛਣ ਗਿਆ ਸੀ। ਪਰ ਫਿਰ ਉਨ੍ਹਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਨੀਰੂ ਦੇ ਪਤੀ ਨੇ ਉਸ ਦੇ ਸਿਰ ’ਤੇ ਇੱਟ ਮਾਰ ਦਿੱਤੀ। ਸੁੰਦਰ ਮੁਤਾਬਕ ਨੀਰੂ ਦਾ ਪਤੀ ਉਨ੍ਹਾਂ ਦੀ ਬੇਟੀ ’ਤੇ ਬੁਰੀ ਨਜ਼ਰ ਰੱਖਦਾ ਹੈ। ਇਸ ਕਾਰਨ ਉਨ੍ਹਾਂ ਦੀ ਉਨ੍ਹਾਂ ਨਾਲ ਪੁਰਾਣੀ ਦੁਸ਼ਮਣੀ ਹੈ।

ਇਹ ਵੀ ਪੜੋ:High Court News : ਪੰਜਾਬ-ਹਰਿਆਣਾ ’ਚ ਗਊ ਸ਼ੈੱਡਾਂ ਦੀ ਮਾੜੀ ਹਾਲਤ ’ਤੇ ਰਿਪੋਰਟ ਨਾ ਦੇਣ ਤੇ ਹਾਈਕੋਰਟ ਨੇ ਲਗਾਇਆ ਜੁਰਮਾਨਾ


ਸੁੰਦਰ ਅਨੁਸਾਰ ਲੋਕ ਉਸ ਨੂੰ ਖੂਨ ਨਾਲ ਲੱਥਪੱਥ ਹਾਲਤ ਵਿਚ ਸਿਵਲ ਹਸਪਤਾਲ ਲੈ ਗਏ। ਉਸ ਨੇ ਪੁਲਿਸ ਚੌਕੀ ਬਸੰਤ ਪਾਰਕ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਦੱਸਿਆ ਕਿ ਉਸ ਦੇ ਸਿਰ ’ਤੇ ਸੱਟ ਲੱਗੀ ਹੈ। ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ।
ਬਸੰਤ ਪਾਰਕ ਪੁਲਿਸ ਚੌਕੀ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਮਾਮਲਾ ਵਿਚਾਰ ਅਧੀਨ ਹੈ। ਏਐਸਆਈ ਬਚਿੱਤਰ ਸਿੰਘ ਨੂੰ ਬਿਆਨ ਦਰਜ ਕਰਨ ਲਈ ਭੇਜਿਆ ਗਿਆ ਹੈ। ਮਾਮਲੇ ਵਿੱਚ ਜੋ ਵੀ ਕਾਰਵਾਈ ਜ਼ਰੂਰੀ ਹੋਵੇਗੀ, ਉਹ ਜ਼ਰੂਰ ਕੀਤੀ ਜਾਵੇਗੀ। ਸਬ-ਇੰਸਪੈਕਟਰ ਨੀਰੂ ਨੂੰ ਕਈ ਵਾਰ ਬੁਲਾਇਆ ਗਿਆ ਪਰ ਉਸ ਨੇ ਆਪਣਾ ਪੱਖ ਨਹੀਂ ਦਿੱਤਾ।

ਇਹ ਵੀ ਪੜੋ:Punjab News : ਰਾਜ ਲਾਲੀ ਗਿੱਲ ਨੇ ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ ’ਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

(For more news apart from The husband of the sub-inspector hit a brick on the neighbor's head In Ludhiana News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement