ਅੰਮ੍ਰਿਤਸਰ ਮੰਦਿਰ ਦੇ ਬਾਹਰ ਧਮਾਕਾ, ਬਾਈਕ ਸਵਾਰ 2 ਨੌਜਵਾਨਾਂ ਨੇ ਸੁੱਟਿਆ ਵਿਸਫੋਟਕ
Published : Mar 15, 2025, 10:51 am IST
Updated : Mar 15, 2025, 10:51 am IST
SHARE ARTICLE
Amritsar hindu temple Grenada Attack News
Amritsar hindu temple Grenada Attack News

ਅੰਦਰ ਸੌਂ ਰਿਹਾ ਸੀ ਪੁਜਾਰੀ ਵਾਲ-ਵਾਲ ਬਚਿਆ

ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ 'ਚ ਸਥਿਤ ਠਾਕੁਰਦੁਆਰਾ ਮੰਦਰ 'ਚ ਧਮਾਕਾ ਹੋਇਆ ਹੈ। ਹਮਲਾਵਰ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਸਨ, ਜਿਨ੍ਹਾਂ ਨੇ ਬੰਬ ਵਰਗੀ ਚੀਜ਼ ਸੁੱਟ ਕੇ ਮੰਦਰ 'ਤੇ ਹਮਲਾ ਕੀਤਾ। ਇਹ ਸੀਸੀਟੀਵੀ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ।

ਪੁਲਿਸ ਨੇ ਸੀਸੀਟੀਵੀ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨ ਮੋਟਰਸਾਈਕਲ 'ਤੇ ਆਏ ਸਨ ਅਤੇ ਉਨ੍ਹਾਂ ਦੇ ਹੱਥਾਂ 'ਚ ਝੰਡੇ ਸਨ। ਉਹ ਕੁਝ ਦੇਰ ਮੰਦਰ ਦੇ ਬਾਹਰ ਖੜ੍ਹੇ ਰਹੇ ਅਤੇ ਫਿਰ ਮੰਦਰ ਵੱਲ ਕੋਈ ਬੰਬਨੁਮਾ ਚੀਜ਼ ਸੁੱਟ ਦਿੱਤੀ।

ਜਿਵੇਂ ਹੀ ਉਹ ਉਥੋਂ ਭੱਜੇ ਤਾਂ ਮੰਦਰ 'ਚ ਜ਼ਬਰਦਸਤ ਧਮਾਕਾ ਹੋਇਆ। ਘਟਨਾ ਰਾਤ ਕਰੀਬ 12:35 ਵਜੇ ਵਾਪਰੀ। ਹਮਲੇ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਉਸ ਸਮੇਂ ਮੰਦਰ ਦਾ ਪੁਜਾਰੀ ਵੀ ਅੰਦਰ ਸੌਂ ਰਿਹਾ ਸੀ ਪਰ ਖੁਸ਼ਕਿਸਮਤੀ ਨਾਲ ਉਹ ਵਾਲ-ਵਾਲ ਬਚ ਗਿਆ।

ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਮਲਾਵਰ ਕੌਣ ਸਨ ਅਤੇ ਹਮਲੇ ਪਿੱਛੇ ਉਨ੍ਹਾਂ ਦਾ ਕੀ ਮਕਸਦ ਸੀ। ਇਹ ਘਟਨਾ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਦੀ ਹੈ, ਜਿੱਥੇ ਇਸ ਹਮਲੇ ਕਾਰਨ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement