ਅੰਮ੍ਰਿਤਸਰ ਮੰਦਿਰ ਧਮਾਕੇ 'ਤੇ ਬੋਲੇ CM ਭਗਵੰਤ ਮਾਨ, 'ਪੰਜਾਬ ਨੂੰ ਅਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ'
Published : Mar 15, 2025, 1:07 pm IST
Updated : Mar 15, 2025, 3:55 pm IST
SHARE ARTICLE
CM Bhagwant Mann sends batch of 72 teachers to Finland News
CM Bhagwant Mann sends batch of 72 teachers to Finland News

CM ਭਗਵੰਤ ਮਾਨ ਨੇ 72 ਅਧਿਆਪਕਾਂ ਦੇ ਬੈਚ ਨੂੰ ਫਿਨਲੈਂਡ ਕੀਤਾ ਰਵਾਨਾ

CM Bhagwant Mann sends batch of 72 teachers to Finland News: ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਅੱਜ ਫਿਨਲੈਂਡ ਰਵਾਨਾ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਅਧਿਆਪਕਾਂ ਨੂੰ ਮਿਲੇ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਤੋਂ ਅਧਿਆਪਕਾਂ ਨੂੰ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਅਧਿਆਪਕ ਸਿਖਲਾਈ ਲਈ ਗਏ ਹਨ। ਉਨ੍ਹਾਂ ਦੀ ਚੋਣ ਪ੍ਰਕਿਰਿਆ ਕਾਫ਼ੀ ਗੁੰਝਲਦਾਰ ਸੀ। ਜਿਨ੍ਹਾਂ ਬੱਚਿਆਂ ਨੂੰ ਇਹ ਅਧਿਆਪਕ ਪੜ੍ਹਾ ਰਹੇ ਸਨ, ਉਨ੍ਹਾਂ ਦੇ ਦਸ ਮਾਪਿਆਂ ਤੋਂ ਵੀ ਫ਼ੀਡਬੈਕ ਲਈ ਗਈ ਹੈ।

ਹੱਦਬੰਦੀ ਦੀ ਪ੍ਰਕਿਰਿਆ ਬਾਰੇ ਪੁੱਛੇ ਸਵਾਲ 'ਤੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਅੱਜ ਸਵੇਰੇ ਹੀ ਤਾਮਿਲਨਾਡੂ ਦੇ ਮੁੱਖ ਮੰਤਰੀ ਨਾਲ ਗੱਲ ਹੋਈ ਹੈ। ਉਥੋਂ ਦੇ ਦੋ ਮੰਤਰੀ ਵੀ ਅੱਜ ਪੰਜਾਬ ਆ ਰਹੇ ਹਨ। ਅਸੀਂ ਇਸ ਮੁੱਦੇ 'ਤੇ ਗੰਭੀਰਤਾ ਨਾਲ ਰਣਨੀਤੀ ਬਣਾਵਾਂਗੇ। ਪਹਿਲਾਂ ਦੇਖਦੇ ਹਾਂ ਕਿ ਉਹ ਕਿੱਥੇ ਸੀਟਾਂ ਵਧਾਉਣ ਜਾ ਰਹੇ ਹਨ।

 ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਤਾਮਿਲਨਾਡੂ ਦੀਆਂ ਸੀਟਾਂ ਘਟਾਈਆਂ ਜਾ ਰਹੀਆਂ ਹਨ। ਰਿਪੋਰਟਾਂ ਹਨ ਕਿ ਆਬਾਦੀ ਘਟੀ ਹੈ। ਇਸ ਦਾ ਮਤਲਬ ਹੈ ਕਿ ਤੁਸੀਂ ਆਬਾਦੀ ਨਿਯੰਤਰਣ ਦੇ ਵਿਰੁੱਧ ਜਾ ਰਹੇ ਹੋ। 

ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਤੋਂ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਹੋਈ ਹੈ, ਉਦੋਂ ਤੋਂ ਡਰੋਨਾਂ ਦੀ ਗਿਣਤੀ 70 ਫ਼ੀ ਸਦੀ ਤੱਕ ਘੱਟ ਗਈ ਹੈ ਕਿਉਂਕਿ ਹੁਣ ਇੱਥੇ ਕੋਈ ਲੈਣ ਵਾਲਾ ਨਹੀਂ ਹੈ। ਇਸ ਦੇ ਨਾਲ ਹੀ ਬਾਹਰੀ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਅਸੀਂ ਭਾਈਚਾਰਕ ਸਾਂਝ ਦੀ ਸ਼ਾਮ ਕਾਇਮ ਰੱਖਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੀ ਪੁਲਿਸ ਅਪਗ੍ਰੇਡ ਹੈ। ਸਾਰੇ ਮਾਮਲਿਆਂ ਨੂੰ ਸੁਲਝਾਉਣ ਦੇ ਵੀ ਸਮਰੱਥ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement