
Sangrur News: ਕੈਂਸਰ ਕਾਰਨ ਬਜ਼ੁਰਗ ਪਿਓ ਦੀ ਹੋਈ ਮੌਤ, ਅਗਲੇ ਦਿਨ ਪੁੱਤ ਦੀ ਕਰੰਟ ਲੱਗਣ ਨਾਲ ਹੋਈ ਮੌਤ
ਸੰਗਰੂਰ ਜ਼ਿਲ੍ਹੇ ਦੇ ਪਿੰਡ ਚੂੜੜ ਕਲਾਂ ਵਿੱਚ ਇੱਕ ਪਰਿਵਾਰ ’ਤੇ ਦੁੱਖ ਦਾ ਪਹਾੜ ਟੁੱਟ ਪਿਆ ਹੈ। ਕੈਂਸਰ ਤੋਂ ਪੀੜਤ ਬਜ਼ੁਰਗ ਸੁਖਦੇਵ ਸਿੰਘ ਦੀ ਮੌਤ ਦੇ ਅਗਲੇ ਦਿਨ ਹੀ ਉਨ੍ਹਾਂ ਦੇ ਪੁੱਤਰ ਮੇਜਰ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਜਸਪਾਲ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਕੈਂਸਰ ਤੋਂ ਪੀੜਤ ਸੀ।
ਉਸ ਦੀ ਮੌਤ ਤੋਂ ਬਾਅਦ ਲੋਕ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਆ ਰਹੇ ਸਨ। ਮੇਜਰ ਸਿੰਘ ਲੋਕਾਂ ਦੇ ਬੈਠਣ ਦਾ ਪ੍ਰਬੰਧ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਅਚਾਨਕ ਬਿਜਲੀ ਦਾ ਝਟਕਾ ਲੱਗ ਗਿਆ। ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮੇਜਰ ਸਿੰਘ ਪੀਆਰਟੀਸੀ ਵਿੱਚ ਡਰਾਈਵਰ ਵਜੋਂ ਕੰਮ ਕਰਦਾ ਸੀ। ਪੁਲਿਸ ਨੇ ਮੇਜਰ ਸਿੰਘ ਦੀ ਲਾਸ਼ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਦੋਵੇਂ ਪਿਓ-ਪੁੱਤ ਦਾ ਅੰਤਿਮ ਸਸਕਾਰ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਇਕੱਠਿਆਂ ਕੀਤਾ ਗਿਆ। ਘਟਨਾ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।