
ਮੁਠਭੇੜ ਤੋਂ ਬਾਅਦ 3 ਮੁਲਜ਼ਮ ਗ੍ਰਿਫ਼ਤਾਰ
ਮੋਗਾ ਵਿੱਚ ਸ਼ਿਵ ਸੈਨਾ ਆਗੂ ਮੰਗਤ ਰਾਏ ਦੇ ਕਤਲ ਕੇਸ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਕਤਲ ਕੇਸ ਦੇ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਤਿੰਨੋਂ ਜ਼ਖ਼ਮੀ ਹੋ ਗਏ।
ਸੀਆਈਏ ਸਟਾਫ਼ ਮੋਗਾ ਅਤੇ ਮਲੋਟ ਵੱਲੋਂ ਸਾਂਝੇ ਤੌਰ 'ਤੇ ਕਾਰਵਾਈ ਕੀਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਦੇ ਪਿੱਛੇ ਦੀ ਸਾਰੀ ਕਹਾਣੀ ਜਲਦੀ ਹੀ ਸਪੱਸ਼ਟ ਹੋ ਜਾਵੇਗੀ।
ਵੀਰਵਾਰ ਨੂੰ ਮੋਗਾ ਜ਼ਿਲ੍ਹੇ ਦੀ ਬਗਿਆਣਾ ਬਸਤੀ ਅਤੇ ਸਟੇਡੀਅਮ ਰੋਡ 'ਤੇ ਤਿੰਨ ਅਣਪਛਾਤੇ ਬਾਈਕ ਸਵਾਰਾਂ ਨੇ ਸ਼ਿਵ ਸੈਨਾ ਨੇਤਾ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਸ਼ਿਵ ਸੈਨਾ ਸ਼ਿੰਦੇ ਦੇ ਮੁਖੀ ਮੰਗਤ ਰਾਏ ਮੰਗਾ ਦੀ ਮੌਤ ਹੋ ਗਈ ਸੀ। ਜਦਕਿ ਸੈਲੂਨ ਮਾਲਕ ਅਤੇ ਇੱਕ ਬੱਚਾ ਜ਼ਖ਼ਮੀ ਹੋ ਗਿਆ ਸੀ। ਇਸ ਘਟਨਾ ਦਾ ਕਾਰਨ ਆਪਸੀ ਰੰਜਿਸ਼ ਦੱਸਿਆ ਜਾ ਰਿਹਾ ਹੈ।