ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ
Published : Mar 15, 2025, 8:26 pm IST
Updated : Mar 15, 2025, 8:26 pm IST
SHARE ARTICLE
Minister Lal Chand Kataruchak appeals to people to get their e-KYC done by March 31
Minister Lal Chand Kataruchak appeals to people to get their e-KYC done by March 31

ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 75 ਫੀਸਦ ਦੀ ਪ੍ਰਕਿਰਿਆ ਮੁਕੰਮਲ

ਚੰਡੀਗੜ੍ਹ: ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ ਦਾ ਲਾਭ ਮਿਲ ਸਕੇ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਲੋਕ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਈ-ਕੇ.ਵਾਈ.ਸੀ. ਕਰਵਾਉਣ ਲਈ ਆਪਣੇ ਨੇੜਲੇ ਡਿਪੂਆਂ ਵਿੱਚ ਜਾਣ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਈ-ਕੇ.ਵਾਈ.ਸੀ. ਪ੍ਰਕਿਰਿਆ ਲਈ ਲੋਕਾਂ ਤੋਂ ਕੋਈ ਪੈਸਾ ਨਹੀਂ ਲਿਆ ਜਾਵੇਗਾ ਅਤੇ ਜੇਕਰ ਕੋਈ ਉਨ੍ਹਾਂ ਤੋਂ ਪੈਸੇ ਦੀ ਮੰਗ ਕਰਦਾ ਹੈ ਤਾਂ ਇਸਨੂੰ ਤੁਰੰਤ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 1.17 ਕਰੋੜ ਲਾਭਪਾਤਰੀਆਂ ਦੀ ਭਾਵ 75 ਫੀਸਦ ਦੀ ਈ-ਕੇ.ਵਾਈ.ਸੀ. ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਨੇ ਬਾਕੀ ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ. ਪ੍ਰਕਿਰਿਆ ਨੂੰ ਵੀ ਜਲਦ ਤੋਂ ਜਲਦ ਪੂਰਾ ਕਰਨ ਲਈ ਕਿਹਾ।

ਕੈਬਨਿਟ ਮੰਤਰੀ ਨੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਇਸ ਸਬੰਧ ਵਿੱਚ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ ਕਰਦਿਆਂ ਇਸ ਪਹਿਲਕਦਮੀ ਨੂੰ ਇੱਕ ਵਿਆਪਕ ਮੁਹਿੰਮ ਬਣਾਉਣ ‘ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਢੰਗ ਨਾਲ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement