ਖ਼ਬਰਾਂ |

ਤਾਜ਼ਾ |

Amritsar News : ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

By : BALJINDERK

Published : Mar 15, 2025, 7:24 pm IST
Updated : Mar 15, 2025, 7:24 pm IST
SHARE ARTICLE
ਪੁਲਿਸ ਅਧਿਕਾਰੀ ਜਾਣਕਾਰੀ ਦਿੰਦੇ ਹੋਏ
ਪੁਲਿਸ ਅਧਿਕਾਰੀ ਜਾਣਕਾਰੀ ਦਿੰਦੇ ਹੋਏ

Amritsar News : ਮੁਲਜ਼ਮ ਕਰਨਦੀਪ ਨੇ ਜਨਵਰੀ ’ਚ ਤਰਨ ਤਾਰਨ ਤੋਂ ਬਰਾਮਦ ਹੋਏ ਗ੍ਰਨੇਡ ਤੇ ਹਥਿਆਰਾਂ ਦੀ ਕੀਤੀ ਸੀ ਡਲਿਵਰੀ

Amritsar News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਤਿੰਨ ਮੁੱਖ ਕਾਰਕੁਨਾਂ ਨੂੰ ਬਿਹਾਰ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। 

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਯਾਦਵ (21), ਮੁਕੇਸ਼ ਕੁਮਾਰ (29) ਅਤੇ ਸਾਜਨ ਸਿੰਘ (24), ਸਾਰੇ ਵਾਸੀ ਖੰਡਵਾਲਾ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਮੋਬਾਈਲ ਅਤੇ 700 ਨੇਪਾਲੀ ਕਰੰਸੀ ਨੋਟ ਵੀ ਬਰਾਮਦ ਕੀਤੇ ਹਨ। ਇਹ ਸਫ਼ਲਤਾ ਜੋਬਨ ਸਿੰਘ ਉਰਫ਼ ਜੋਬਨ ਅਤੇ ਗੁਰਬਖਸ਼ ਸਿੰਘ ਉਰਫ਼ ਲਾਲਾ, ਜਿਨ੍ਹਾਂ ਕੋਲੋਂ 290 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ,  ਦੀ ਗ੍ਰਿਫ਼ਤਾਰੀ ਉਪਰੰਤ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਦੌਰਾਨ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਬੀਕੇਆਈ ਮਾਸਟਰਮਾਈਂਡ ਹਰਵਿੰਦਰ ਰਿੰਦਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਕਰਨਦੀਪ ਯਾਦਵ ਨੇ ਇਸ ਸਾਲ ਜਨਵਰੀ ਵਿੱਚ ਤਰਨਤਾਰਨ ਤੋਂ ਬਰਾਮਦ ਹੋਏ ਗ੍ਰਨੇਡ ਅਤੇ ਹਥਿਆਰਾਂ ਦੀ ਡਲਿਵਰੀ ਕੀਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਪੁਲਿਸ ਨੇ ਚਾਰ ਕਾਰਕੁਨਾਂ ਜਿਨ੍ਹਾਂ ਦੀ ਪਛਾਣ ਰੋਬਿਨਜੀਤ ਸਿੰਘ ਉਰਫ਼ ਰੌਬਿਨ, ਹਰਪ੍ਰੀਤ ਸਿੰਘ ਉਰਫ਼ ਹੈਪੀ, ਨਵਜੋਤ ਸਿੰਘ ਉਰਫ਼ ਨਵ ਅਤੇ ਜਗਦੀਪ ਸਿੰਘ ਉਰਫ਼ ਜੱਗਾ ਵਜੋਂ ਹੋਈ ਹੈ, ਨੂੰ ਦੋ ਹੈਂਡ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਸੀ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ, ਜੋ ਅੰਮ੍ਰਿਤਸਰ ਦੇ ਖੰਡਵਾਲਾ ਅਤੇ ਛੇਹਰਟਾ ਖੇਤਰਾਂ ਵਿੱਚ ਰਹਿ ਰਹੇ ਸਨ, ਨੂੰ ਬਿਹਾਰ, ਮੇਧਪੁਰ ਦੇ ਕੁਮਾਰਖੰਡ ਪੁਲਿਸ ਥਾਣੇ ਅਧੀਨ ਆਉਂਦੇ ਅਧਿਕਾਰ ਖੇਤਰ ਤੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਉਹ ਨੇਪਾਲ ਭੱਜਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਨੂੰ ਹੋਰ ਪੁੱਛਗਿੱਛ ਲਈ ਪੰਜਾਬ ਵਾਪਸ ਲਿਆਂਦਾ ਜਾ ਰਿਹਾ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਡੀਸੀਪੀ ਇਨਵੈਸਟੀਗੇਸ਼ਨ, ਏਡੀਸੀਪੀ ਸਿਟੀ-2, ਅਤੇ ਏਸੀਪੀ ਵੈਸਟ ਦੀ ਨਿਗਰਾਨੀ ਅਤੇ ਛੇਹਰਟਾ ਪੁਲਿਸ ਸਟੇਸ਼ਨ, ਅੰਮ੍ਰਿਤਸਰ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਖੁਫ਼ੀਆਂ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਮੁਲਜ਼ਮਾਂ ਨੂੰ ਬਿਹਾਰ ਤੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਦੀ ਉਮੀਦ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਐਫਆਈਆਰ ਨੰਬਰ 42 ਮਿਤੀ 7 ਮਾਰਚ, 2025 ਪਹਿਲਾਂ ਹੀ ਦਰਜ ਹੈ।

(For more news apart from Punjab Police arrests three BKI terrorist module operatives from Bihar News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement