ਯੁੱਧ ਨਸ਼ਿਆ ਵਿਰੁੱਧ : ਕੋਟਕਪੂਰਾ ਵਿਚ ਕਥਿਤ ਨਸ਼ਾ ਤਸਕਰਾਂ ਦੇ ਘਰਾਂ ਤੇ ਚੱਲਿਆ ਪੀਲਾ ਪੰਜਾ

By : PARKASH

Published : Mar 15, 2025, 1:38 pm IST
Updated : Mar 15, 2025, 1:39 pm IST
SHARE ARTICLE
War on drugs: Yellow Claws raid homes of alleged drug smugglers in Kotkapura
War on drugs: Yellow Claws raid homes of alleged drug smugglers in Kotkapura

War on drugs: ਪ੍ਰਸ਼ਾਸਨ ਨੇ ਤਸਕਰਾਂ ਦੇ ਨਜਾਇਜ਼ ਕਬਜ਼ਾ ਕਰ ਕੇ ਉਸਾਰੇ ਘਰਾਂ ਨੂੰ ਢਾਹਿਆ

 

War on drugs: ਪੰਜਾਬ ਸਰਕਾਰ ਦੇ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਅੱਜ ਕੋਟਕਪੂਰਾ ਵਿਚ ਫਰੀਦਕੋਟ ਪ੍ਰਸ਼ਾਸਨ ਦਾ ਵੱਡਾ ਐਕਸ਼ਨ ਵੇਖਣ ਨੂੰ ਮਿਲਿਆ। ਇਥੋਂ ਦੇ ਜਲਾਲੇਆਣਾ ਰੋਡ ਤੇ ਕਥਿਤ ਨਜਾਇਜ ਉਸਾਰੀਆਂ ਤੇ ਪ੍ਰਸ਼ਾਸਨ ਦਾ ਪੀਲਾ ਪੰਜਾ ਚਲਿਆ। ਜਾਣਕਾਰੀ ਅਨੁਸਾਰ ਇਥੋਂ ਦੇ ਰਹਿਣੇ ਵਾਲੇ ਕੁਝ ਲੋਕ ਲਗਾਤਾਰ ਕਥਿਤ ਨਸ਼ਾ ਤਸਕਰੀ ਵਿਚ ਸ਼ਾਮਲ ਸਨ ਅਤੇ ਉਨ੍ਹਾਂ ਵਿਰੁੱਧ ਕਈ ਕਈ ਮੁਕੱਦਮੇਂ ਦਰਜ ਸਨ। ਪ੍ਰਸ਼ਾਸਨ ਵੱਲੋਂ ਅਜਿਹੇ 5 ਘਰਾ ਦੀ ਨਿਸ਼ਾਨਦੇਹੀ ਕੀਤੀ ਗਈ ਸੀ ਜਿਸ ਤਹਿਤ ਅੱਜ ਉਨ੍ਹਾਂ ਦੇ ਘਰਾਂ ਨੂੰ ਢਾਹੇ ਜਾਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ।

ਜਾਣਕਾਰੀ ਦਿੰਦਿਆ ਐਸਡੀਐਮ ਕੋਟਕਪੂਰਾ ਵਰਿੰਦਰ ਸਿੰਘ ਨੇ ਦੱਸਿਆ ਕਿ ਕੋਟਕਪੂਰਾ ਦੇ ਜਲਾਲੇਆਣਾ ਰੋਡ ਤੇ ਕਈ ਲੋਕਾਂ ਨੇ ਨਜਾਇਜ ਉਸਾਰੀਆਂ ਕੀਤੀਆ ਹੋਈਆਂ ਸਨ ਜਿੰਨਾਂ ਨੂੰ ਹਟਾਏ ਜਾਣ ਸੰਬੰਧੀ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਨ ਪਰ ਉਹਨਾਂ ਵੱਲੋਂ ਇਹ ਨਜਾਇਜ ਉਸਾਰੀਆਂ ਹਟਾਈਆਂ ਨਹੀਂ ਗਈਆਂ, ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦੇ ਧਿਆਨ ਵਿਚ ਆਇਆ ਹੈ ਕਿ ਇਹ ਨਜਾਇਜ ਉਸਾਰੀਆਂ ਕਰਟਨ ਵਾਲੇ 5 ਪਰਿਵਾਰ ਨਸ਼ਾ ਤਸਕਰੀ ਵਿਚ ਵੀ ਸ਼ਾਮਲ ਸਨ ਅਤੇ ਉਨ੍ਹਾਂ ਵਿਰੁੱਧ ਕਈ ਮੁਕੱਦਮੇਂ ਵੀ ਦਰਜ ਹਨ। ਇਸ ਲਈ ਸਰਕਾਰ ਵੱਲੋਂ ਯੁੱਧ ਨਸ਼ਿਆ ਵਿਰੁੱਧ ਤਹਿਤ ਅੱਜ ਇਹਨਾਂ ਦੀ ਨਿਸ਼ਾਨਦੇਹੀ ਕਰ ਕੇ ਇਹਨਾਂ ਨਜਾਇਜ ਕਬਜਿਆ ਨੂੰ ਹਟਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੱਲ੍ਹ 5 ਘਰਾ ਨੂੰ ਢਾਹਿਆ ਗਿਆ ਹੈ।ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾਂ ਕਰਨ ਵਾਲੇ ਅਜਿਹੇ ਹੋਰ ਵੀ ਲੋਕਾਂ ਵਿਰੁੱਧ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ।

ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਐਸਪੀ ਫਰੀਦਕੋਟ ਡਾ ਪ੍ਰਗਿਆ ਜੈਨ ਨੇ ਦੱਸਿਆ ਕਿ ਨਗਰ ਕੌਂਸਲ ਕੋਟਕਪੂਰਾ ਦੀ ਜਗ੍ਹਾ ਤੇ 5 ਘਰਾਂ ਨੇ ਨਜਾਇਜ ਉਸਾਰੀ ਕੀਤੀ ਹੋਈ ਸੀ ਅਤੇ ਇਹਨਾਂ ਖਿਲਾਫ ਐਨਡੀਪੀਐਸ ਤਹਿਤ ਮੁਕੱਦਮੇਂ ਦਰਜ ਸਨ ।ਉਹਨਾਂ ਦੱਸਿਆ ਕਿ ਇਥੇ ਰਹਿਣ ਵਾਲੀ ਇਕ ਲੇਡੀਜ ਲੱਜਾ, ਸ਼ਿਕੰਦਰ, ਅਤੇ ਕੁਝ ਹੋਰ ਲੋਕਾਂ ਵਿਰੁੱਧ ਐਨਡੀਪੀਐਸ ਐਕਟ ਤਹਿਤ ਕਈ ਕਈ ਮੁਕਦਮੇਂ ਦਰਜ ਸਨ ਜਿੰਨਾਂ ਦੇ ਘਰਾਂ ਨੂੰ ਅੱਜ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਕਾਰਵਾਈ ਤਹਿਤ ਢਾਹਿਆ ਗਿਆ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਨੰੁ ਸਿੱਧੇ ਤੌਰ ਤੇ ਕਿਹਾ ਕਿ ਪਹਿਲਾਂ ਤੁਸੀਂ ਕਈ ਮਾਂਵਾਂ ਦੇ ਪੁੱਤ ਮਾਰ ਦਿੱਤੇ ਹੁਣ ਤੁਹਾਡੀ ਵਾਰੀ ਹੈ ਅਤੇ ਜੇਕਰ ਤੁਸੀ ਇਹ ਕੰਮ ਨਾਂ ਛੱਡਿਆ ਤਾਂ ਅਗਲੀ ਵਾਰੀ ਤੁਹਾਡੀ ਹੈ। ਪ੍ਰਸ਼ਾਸਨ ਦੀ ਇਸ ਕਾਰਵਾਈ ਨੂੰ ਮੁਹਲਾ ਵਾਸੀਆ ਵੱਲੋਂ ਸਰਾਹਿਆ ਗਿਆ। ਲੋਕਾਂ ਨੇ ਕਿਹਾ ਕਿ ਸਰਕਾਰ ਨੇ ਬਹੁਤ ਵਧੀਆ ਕਦਮ ਉਠਾਇਆ ਹੈ, ਜੋ ਲੋਕ ਲਗਾਤਾਰ ਨਸ਼ੇ ਵੇਚ ਕੇ ਲੋਕਾਂ ਦੇ ਘਰ ਬਰਬਾਦ ਕਰ ਰਹੇ ਹਨ ਅਤੇ ਆਪਣੇ ਘਰ ਉਸਾਰ ਰਹੇ ਹਨ ਅੱਜ ਉਹਨਾਂ ਦੇ ਘਰਾਂ ਨੂੰ ਮਿੱਟੀ ਵਿਚ ਮਲਾਇਆ ਗਿਆ ਹੈ।

(For more news apart from Punjab Latest News, stay tuned to Rozana Spokesman)

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement