ਖ਼ਬਰਾਂ |

ਤਾਜ਼ਾ |

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਸ਼ਹੀਦੀ ਅਸਥਾਨ ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
Published : Mar 15, 2026, 7:34 pm IST
Updated : Mar 15, 2026, 7:34 pm IST
SHARE ARTICLE
Delhi Lieutenant Governor Taranjit Singh Sandhu pays obeisance at Sri Darbar Sahib
Delhi Lieutenant Governor Taranjit Singh Sandhu pays obeisance at Sri Darbar Sahib

ਦਸਤਾਰ ਦੀ ਸ਼ਾਨ ਵਧਾਉਣ ਲਈ ਅਣਥੱਕ ਸੇਵਾ ਕਰਾਂਗਾ ਤੇ ਗੁਰੂ ਦੀ ਮਿਹਰ ਨਾਲ ਹਰ ਚੁਣੌਤੀ ਸਰ ਕਰਾਂਗਾ: ਉਪ ਰਾਜਪਾਲ ਤਰਨਜੀਤ ਸਿੰਘ ਸੰਧੂ

ਅੰਮ੍ਰਿਤਸਰ: ਦਿੱਲੀ ਦੇ ਉਪ ਰਾਜਪਾਲ ਨਿਯੁਕਤ ਹੋਣ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਤਰਨਜੀਤ ਸਿੰਘ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਅਤੇ ਸ਼ਹੀਦੀ ਅਸਥਾਨ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਟਾਹਲਾ ਸਾਹਿਬ, ਚੱਬਾ ਵਿਖੇ ਮੱਥਾ ਟੇਕ ਕੇ ਗੁਰੂ ਦਾ ਸ਼ੁਕਰਾਨਾ ਅਦਾ ਕੀਤਾ, ਜਿੱਥੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵੱਲੋਂ ਉਹਨਾਂ ਦਾ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਤੋਂ ਪਹਿਲਾਂ ਉਹਨਾਂ ਦੇ ਸ਼ੁਕਰਾਨੇ ਦੀ ਅਰਦਾਸ ਗਿਆਨੀ ਸੂਰਤਾ ਸਿੰਘ ਵੱਲੋਂ ਕੀਤੀ ਗਈ। ਉਪਰੰਤ ਉਹਨਾਂ ਗੁਰੂ ਕਾ ਲੰਗਰ ਛਕਿਆ। ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਦੇ ਦਾਦਾ ਸਰਦਾਰ ਤੇਜਾ ਸਿੰਘ ਸਮੁੰਦਰੀ ਵੱਲੋਂ ਨਾ ਕੇਵਲ ਗੁਰਦੁਆਰਾ ਸੁਧਾਰ ਲਹਿਰ ਸਗੋਂ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿਚ ਵੀ ਅਹਿਮ ਭੂਮਿਕਾ ਨਿਭਾਈ ਗਈ ਸੀ ਅਤੇ ਉਹਨਾਂ ਦੇ ਪਿਤਾ ਜੀ, ਉੱਘੇ ਸਿੱਖਿਆ ਸ਼ਾਸਤਰੀ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਨੂੰ ਵੀ ਗੁਰੂ ਘਰ ਤੋਂ ਹੀ ਮਾਣ-ਸਨਮਾਨ ਮਿਲਿਆ ਸੀ।

ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਹਨਾਂ ਦੇ ਰਸਤੇ ਵਿੱਚ ਭਾਵੇਂ ਅਨੇਕਾਂ ਚੁਣੌਤੀਆਂ ਹਨ, ਪਰ ਗੁਰੂ ਘਰ ਦੀ ਕਿਰਪਾ ਨਾਲ ਮਿਲੇ ਮਾਣ-ਸਨਮਾਨ ਨੂੰ ਨਿਮਰਤਾ ਨਾਲ ਸਵੀਕਾਰ ਕਰਦਿਆਂ ਹਰ ਚੁਣੌਤੀ ਨੂੰ ਸੇਵਾ ਅਤੇ ਇਮਾਨਦਾਰੀ ਨਾਲ ਸਰ ਕਰਨ ਦੀ ਕੋਸ਼ਿਸ਼ ਕਰਾਂਗਾ। ਉਨ੍ਹਾਂ ਅੱਗੇ ਕਿਹਾ, “ਮੇਰੇ ਸਿਰ ’ਤੇ ਦਸਤਾਰ ਸਿਰਫ਼ ਮੇਰੀ ਪਹਿਚਾਣ ਨਹੀਂ, ਸਿੱਖ ਕੌਮ ਦੀ ਸ਼ਾਨ ਹੈ। ਇਸ ਦੀ ਇੱਜ਼ਤ, ਸ਼ਾਨ ਤੇ ਮਾਣ ਨੂੰ ਹੋਰ ਉੱਚਾ ਕਰਨ ਲਈ ਮੈਂ ਹਮੇਸ਼ਾ ਅਣਥੱਕ ਕੋਸ਼ਿਸ਼ ਕਰਦਾ ਰਹਾਂਗਾ।”
ਇਸ ਮੌਕੇ ਪੰਜਾਬ ਭਾਜਪਾ ਦੇ ਸੈਕਟਰੀ ਸੂਰਜ ਭਾਰਦਵਾਜ, ਪਰਮਜੀਤ ਸਿੰਘ ਪੰਮੀ, ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਚੇਅਰਮੈਨ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਵੀਰਪਾਲ ਸਿੰਘ ਰੰਧਾਵਾ, ਗੁਰਕੀਰਤ ਸਿੰਘ, ਮਨਿੰਦਰਜੀਤ ਸਿੰਘ ਠੇਕੇਦਾਰ, ਸੁਖਵਿੰਦਰ ਸਿੰਘ ਤੇੜਾ, ਕਸ਼ਮੀਰ ਸਿੰਘ ਪ੍ਰਧਾਨ, ਮੈਨੇਜਰ ਰਣਦੀਪ ਸਿੰਘ, ਬਲਜੀਤ ਸਿੰਘ ਬਿੱਲਾ, ਦਿਲਬਾਗ ਸਿੰਘ ਸਾਈ, ਗੁਰਸੇਵਕ ਸਿੰਘ ਟਾਹਲਾ ਸਾਹਿਬ, ਗੁਰਸਾਹਿਬ ਸਿੰਘ ਟਾਹਲਾ ਸਾਹਿਬ, ਪਲਵਿੰਦਰ ਸਿੰਘ ਭੋਲਾ ਸੰਧੂ, ਬਲਜੀਤ ਸਿੰਘ ਰਾਜੂ, ਜਸਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਸੁਲਤਾਨਵਿੰਡ ਵੀ ਮੌਜੂਦ ਸਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement