
ਕਸਬਾ ਮੱਲਾਂਵਾਲਾ ਅਧੀਨ ਆਉਂਦੇ ਪਿੰਡ ਅਲੀ ਵਾਲਾ ਵਿਖੇ ਸਕੇ ਭਰਾ ਨੇ ਆਪਣੀ ਭੈਣ ਦੇ ਸਹੁਰੇ ਘਰ ਦਾਖਲ ਹੋ ਕੇ ਭੈਣ ਨੂੰ ਗੋਲੀ ਮਾਰ ਕੇ ਮੌਤ ਦੀ ਘਾਟ ਉਤਾਰ ਦਿੱਤਾ ਸੀ
ਫਿਰੋਜ਼ਪੁਰ (ਬਲਬੀਰ ਸਿੰਘ ਜੋਸਨ) : ਕਸਬਾ ਮੱਲਾਂਵਾਲਾ ਅਧੀਨ ਆਉਂਦੇ ਪਿੰਡ ਅਲੀ ਵਾਲਾ ਵਿਖੇ ਸਕੇ ਭਰਾ ਨੇ ਆਪਣੀ ਭੈਣ ਦੇ ਸਹੁਰੇ ਘਰ ਦਾਖਲ ਹੋ ਕੇ ਭੈਣ ਨੂੰ ਗੋਲੀ ਮਾਰ ਕੇ ਮੌਤ ਦੀ ਘਾਟ ਉਤਾਰ ਦਿੱਤਾ ਸੀ। ਮ੍ਰਿਤਕਾ ਦੀ ਪਛਾਣ ਪਰਮਜੀਤ ਕੌਰ ਵਜੋਂ ਹੋਈ ਹੈ। ਜਾਣਕਾਰੀ ਮ੍ਰਿਤਕਾ ਦੇ ਪਤੀ ਜਸਵਿੰਦਰ ਸਿੰਘ ਮੁਤਾਬਿਕ ਉਨ੍ਹਾਂ ਦਾ ਆਪਣੇ ਸਹੁਰੇ ਪਰਿਵਾਰ ਨਾਲ ਜ਼ਮੀਨੀ ਵਿਵਾਦ ਚਲ ਰਿਹਾ ਸੀ। ਜਿਸ ਕਾਰਨ ਸਕੇ ਭਰਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਭੈਣ ਦੇ ਸਹੁਰੇ ਘਰ ਦਾਖ਼ਲ ਹੋ ਕੇ ਉਸ ਕਤਲ ਕਰ ਦਿੱਤਾ ਸੀ ਤੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਸੀ।
murder
ਬੀਤੇ ਦਿਨ ਪੁਲਸ ਥਾਣਾ ਆਰਿਫ਼ ਕੇ ਦੇ ਮੁਖੀ ਮੋਹਿਤ ਧਵਨ ਦੀ ਅਗੁਵਾਈ ਵਿਚ ਭੈਣ ਦਾ ਕਤਲ ਕਰਨ ਵਾਲਾ ਦੋਸ਼ੀ ਭਰਾ ਤਰਸੇਮ ਸਿੰਘ ਉਰਫ ਗੁਰਸਾਬ ਸਿੰਘ ਕਾਬੂ ਕਰ ਲਿਆ ਗਿਆ, ਜਿਸ ਦੇ ਕੋਲ਼ੋ ਵਾਰਦਾਤ ਕਰਨ ਸਮੇਂ ਵਰਤਿਆ ਗਿਆ ਹਥਿਆਰ ਦੇਸੀ ਕਟਾ ਅਤੇ ਇਕ ਖੋਲ ਬਰਾਮਦ ਕੀਤਾ ਗਿਆ।
murder
ਭੈਣ ਜਿਸ ਭਰਾ ਦੇ ਗੁੱਟ 'ਤੇ ਰੱਖੜੀ ਸਜਾਉਂਦੀ ਸੀ ਉਸੇ ਭਰਾ ਨੇ ਜ਼ਮੀਨੀ ਵਿਵਾਦ ਦੇ ਚਲਦਿਆ ਆਪਣੀ ਸਕੀ ਭੈਣ ਨੂੰ ਦਿਨ-ਦਿਹਾੜੇ ਗੋਲੀਆਂ ਨਾਲ ਭੁੰਨ ਦਿਤਾ, ਜਿਸ ਕਾਰਨ ਪਰਮਜੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਫਿਲਹਾਲ ਪੁਲਿਸ ਵਲੋਂ ਮਾਨਯੋਗ ਅਦਾਲਤ ਵਿਚ ਦੋਸ਼ੀ ਨੂੰ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।