ਪਛੜੇ ਵਰਗਾਂ ਦੀ 52 ਕਰੋੜ ਰੁਪਏ ਦੀ ਕਰਜ਼ਾ ਮਾਫ਼ੀ ਦੇ ਮੁੱਖ ਮੰਤਰੀ ਨੇ ਵੰਡੇ ਸਰਟੀਫ਼ੀਕੇਟ
Published : Apr 15, 2018, 5:49 am IST
Updated : Apr 15, 2018, 5:49 am IST
SHARE ARTICLE
Captain Amarinder Singh
Captain Amarinder Singh

ਕਿਹਾ, ਗੁਰੂ ਨਾਨਕ ਦੇਵ ਯੂਨੀਵਰਸਟੀ 'ਚ ਮੁੜ ਸਥਾਪਤ ਹੋਵੇਗੀ ਡਾ. ਅੰਬੇਦਕਰ ਚੇਅਰ

 ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜਲੰਧਰ ਵਿਚ ਇਕ ਸਮਾਗਮ ਹੋਇਆ। ਇਸ ਮੌਕੇ ਮੁੱਖ ਮੰਤਰੀ ਨੇ ਦਲਿਤ ਤੇ ਪਛੜੇ ਵਰਗਾਂ ਦੇ ਲੋਕਾਂ ਨੂੰ 52 ਕਰੋੜ ਰੁਪਏ ਦੀ ਕਰਜ਼ਾ ਮਾਫ਼ੀ ਦੇ ਸਰਟੀਫ਼ੀਕੇਟ ਵੰਡੇ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਭਾਰਤ ਰਤਨ ਡਾ.ਬੀ.ਆਰ. ਅੰਬੇਦਕਰ ਦੇ ਜਨਮ ਦਿਨ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ੍ਰੀ ਗੁਰੂ ਰਵਿਦਾਸ ਯਾਦਗਾਰ ਖੁਰਾਲਗੜ ਸਾਹਿਬ ਲਈ 20 ਕਰੋੜ ਰਪੁਏ ਅਤੇ ਲੁਧਿਆਣਾ 'ਚ ਅੰਬੇਦਕਰ ਭਵਨ ਨੂੰ ਮੁਕੰਮਲ ਕਰਨ ਲਈ 6 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਸਥਾਨਕ ਬੂਟਾ ਮੰਡੀ ਵਿਚ ਇਕ ਡਿਗਰੀ ਕਾਲਜ਼ ਸਥਾਪਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ  ਪੰਜਾਬ ਸਰਕਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਡਾ.ਬੀ.ਆਰ ਅੰਬੇਦਕਰ ਮੁੜ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਅਪਣੀਆਂ ਦਲਿਤ ਵਿਰੋਧੀ ਨੀਤੀਆਂ ਪਿਛਲੀ ਅਕਾਲੀ ਸਰਕਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇਹ
ਚੇਅਰ ਬਰਕਰਾਰ ਰੱਖਣ 'ਚ ਨਾਕਾਮਯਾਬ ਰਹੀ।

Captain Amarinder Singh Captain Amarinder Singh

ਉਨ੍ਹਾਂ ਕਿਹਾ ਕਿ ਡਾ.ਭੀਮ ਰਾਓ ਅੰਬੇਡਕਰ ਦੇ 127ਵੇਂ ਜਨਮ ਦਿਹਾੜੇ ਮੌਕੇ ਰਾਜ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਅਤੇ ਪਛੜੀਆਂ ਸ਼ੇਣੀਆਂ ਕਰਜਾਧਾਰਕਾਂ ਦੇ 50,000 ਰੁਪਏ ਤਕ ਦੇ ਕਰਜ਼ੇ ਮੁਆਫ਼ ਕਰਨ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਐਸ.ਸੀ ਕਾਰਪੋਰੇਸ਼ਨ ਦੇ 14260 ਲਾਭਪਾਤਰਾਂ  ਦੇ 45.41 ਕਰੋੜ ਰੁਪਏ ਅਤੇ ਬੀ.ਸੀ ਕਾਰਪੋਰੇਸ਼ਨ ਦੇ 1630 ਲਾਭਪਾਤਰੀਆਂ ਦੇ 6.59 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਗਏ। ਮੁੱਖ ਮੰਤਰੀ ਨੇ 15 ਲਾਭਪਾਤਰੀਆਂ ਜਿਨ੍ਹਾਂ ਵਿਚੋਂ 10 ਐਸ.ਸੀ ਕਾਰਪੋਰੇਸ਼ਨ ਅਤੇ 5 ਬੀ.ਸੀ ਕਾਰਪੋਰੇਸ਼ਨ ਦੇ ਲਾਭਪਾਤਰੀਆਂ ਨੂੰ ਖੁਦ ਕਰਜ਼ਾ ਰਾਹਤ ਸਰਟੀਫ਼ਿਕੇਟ ਤਕਸੀਮ ਕੀਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ,  ਸਿੱਖਿਆ ਮੰਤਰੀ ਅਰੁਣਾ ਚੌਧਰੀ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ, ਰਵੀਨ ਠੁਕਰਾਲ, ਵਿਸ਼ੇਸ਼ ਕਾਰਜ਼ ਅਫ਼ਸਰ ਗੁਰਪ੍ਰੀਤ ਸਿੰਘ ਸੋਨੂੰ ਢੇਸੀ, ਵਿਧਾਇਕ ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ, ਡਾ.ਰਾਜ ਕੁਮਾਰ ਚੱਬੇਵਾਲ, ਬਾਵਾ ਹੈਨਰੀ, ਚੌਧਰੀ ਸੁਰਿੰਦਰ ਸਿੰੰਘ, ਸੁਖਵਿੰਦਰ ਸਿੰਘ ਡੈਨੀ, ਸੰਤੋਖ ਸਿੰਘ ਭਲਾਈਪੁਰ, ਜੋਗਿੰਦਰ ਪਾਲ , ਚੇਅਰਮੈਨ ਮਾਕਰਫੈਡ ਅਮਰਜੀਤ ਸਿੰਘ ਸਮਰਾ, ਸਾਬਕਾ ਮੰਤਰੀ ਅਵਤਾਰ ਹੈਨਰੀ, ਜੋਗਿੰਦਰ ਸਿੰਘ ਮਾਨ, ਸਰਵਨ ਸਿੰਘ ਫ਼ਿਲੌਰ, ਬ੍ਰਿਜ ਭੁਪਿੰਦਰ ਸਿੰਘ ਕੰਗ, ਮੋਹਿੰਦਰ ਸਿੰਘ ਕੇ.ਪੀ, ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ, ਸਾਬਕਾ ਵਿਧਾਇਕ ਜਗਬੀਰ ਬਰਾੜ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦਲਜੀਤ ਸਿੰਘ ਆਹਲੂਵਾਲੀਆਂ ਅਤੇ ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਹਰਮਿੰਦਰ ਸਿੰਘ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਪਰਵੀਨ ਕੁਮਾਰ ਸਿਨਹਾ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement