ਬੇਅਦਬੀ ਗੋਲੀਕਾਂਡ 'ਚ ਨਾਮਜ਼ਦ ਪੁਲਿਸ ਅਧਿਕਾਰੀਆਂ ਖਿਲਾਫ਼ ਚਾਰਜਸ਼ੀਟ ਤਿਆਰ
Published : Apr 15, 2019, 1:09 pm IST
Updated : Apr 15, 2019, 3:23 pm IST
SHARE ARTICLE
A chargesheet against the nominated police officer in the behbal kalan
A chargesheet against the nominated police officer in the behbal kalan

ਐਸਆਈਟੀ ਲਈ 27 ਅ੍ਰਪੈਲ ਤੋਂ ਪਹਿਲਾਂ ਗੋਲੀਕਾਂਡ ਮਾਮਲੇ ਵਿਚ ਅਦਾਲਤ ਚ ਦੋਸ਼ ਪੱਤਰ ਪੇਸ਼ ਕਰਨੇ ਲਾਜ਼ਮੀ ਹਨ

ਫ਼ਰੀਦਕੋਟ- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਗੋਲੀਕਾਂਡ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਪੰਜ ਪੁਲਿਸ ਅਧਿਕਾਰੀਆਂ ਖਿਲਾਫ਼ ਚਾਰਜਸ਼ੀਟ ਤਿਆਰ ਕਰ ਲਈ ਹੈ। ਐਸਆਈਟੀ ਲਈ 27 ਅ੍ਰਪੈਲ ਤੋਂ ਪਹਿਲਾਂ ਗੋਲੀਕਾਂਡ ਮਾਮਲੇ ਵਿਚ ਅਦਾਲਤ ਚ ਦੋਸ਼ ਪੱਤਰ ਪੇਸ਼ ਕਰਨੇ ਲਾਜ਼ਮੀ ਹਨ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਕਾਇਮ ਕੀਤੀ ਇਸ ਐਸਆਈਟੀ ਨੇ ਛੇ ਮਹੀਨੇ ਲੰਬੀ ਪੜਤਾਲ ਮਗਰੋਂ ਇਸ ਦੋਸ਼ ਪੱਤਰ ਨੂੰ ਸਰਕਾਰੀ ਵਕੀਲਾਂ ਦੀ ਸਲਾਹ ਮਗਰੋਂ ਫ਼ਰੀਦਕੋਟ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ।

Bhebal kalan Goli Kand NominatedKrishan Bhagwan Singh And Gurjit Singh

ਐਸਆਈਟੀ ਨੇ ਬਹਿਬਲ ਕਲਾਂ ਗੋਲ਼ੀਕਾਂਡ ਵਿਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੇ ਕਤਲ ਮਾਮਲੇ ਵਿਚ ਬਾਜਾਖਾਨਾ ਥਾਣੇ ਵਿਚ ਦਰਜ ਹੋਈ ਐਫਆਈਆਰ ਨੰਬਰ 130, 302, 307, 201, 120-ਬੀ ਤੇ ਅਸਲਾ ਐਕਟ ਵਿਚ ਪੰਜਾਬ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪਰਦੀਪ ਸਿੰਘ ਤੇ ਬਾਜਾਖਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਪੁਲਿਸ ਜਿਹੜੀ ਚਾਰਜਸ਼ੀਟ ਅਦਾਲਤ ਵਿਚ ਪੇਸ਼ ਕਰਨ ਜਾ ਰਹੀ ਹੈ।

Special Investigation TeamSpecial Investigation Team

ਉਸ ਵਿਚ 160 ਦੇ ਕਰੀਬ ਗਵਾਹਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਤੇ ਅੱਧੀ ਦਰਜਨ ਸਰਕਾਰੀ ਵਾਹਨਾਂ ਨੂੰ ਸਬੂਤ ਵਜੋਂ ਕਬਜ਼ੇ ਵਿਚ ਲਿਆ ਗਿਆ ਹੈ। ਸਰਕਾਰੀ ਹਥਿਆਰਾਂ ਤੇ ਕਾਰਤੂਸਾਂ ਨੂੰ ਵੀ ਅਦਾਲਤ ਵਿਚ ਸਬੂਤ ਵਜੋਂ ਪੇਸ਼ ਕੀਤਾ ਜਾਵੇਗਾ। ਜਾਂਚ ਟੀਮ ਬਹਿਬਲ ਕਲਾਂ ਕਾਂਡ ਵਿਚ ਚਲਾਣ ਪੇਸ਼ ਕਰਨ ਤੋਂ ਪਹਿਲਾਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛ-ਪੜਤਾਲ ਕਰਨਾ ਚਾਹੁੰਦੀ ਸੀ ਪਰ ਹਰਿਆਣਾ ਸਰਕਾਰ ਵੱਲੋਂ ਸਹਿਯੋਗ ਨਾ ਮਿਲਣ ਕਾਰਨ ਇਹ ਸਫ਼ਲ ਨਾ ਹੋ ਸਕਿਆ।

Bhebaj Kalan Goli KandBhebal Kalan Goli Kand

ਦੱਸ ਦਈਏ ਕਿ 14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਵਿਚੋਂ ਦੋ ਨੌਜਵਾਨ ਪੁਲਿਸ ਫਾਇਰਿੰਗ ਵਿੱਚ ਮਾਰੇ ਗਏ ਸਨ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਲੋਕ ਧਰਨਾ ਦੇ ਰਹੇ ਸਨ। ਐਸਆਈਟੀ ਨੇ ਇਸ ਸਾਲ ਫਰਵਰੀ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement