‘ਆਪ’ ਨੇ ਲੁਧਿਆਣਾ ਤੋਂ ਪ੍ਰੋਫੈਸਰ ਤੇਜਪਾਲ ਸਿੰਘ ਨੂੰ ਉਮੀਦਵਾਰ ਐਲਾਨਿਆ
Published : Apr 15, 2019, 10:21 am IST
Updated : Apr 15, 2019, 10:31 am IST
SHARE ARTICLE
AAP
AAP

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ 2019 ਲਈ ਲੁਧਿਆਣਾ ਲੋਕ ਸਭਾ ਸੀਟ ਤੋਂ ਯੂਥ ਵਿੰਗ ਦੇ ਆਗੂ ਪ੍ਰੋਫੈਸਰ ਤੇਜਪਾਲ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ 2019 ਲਈ ਲੁਧਿਆਣਾ ਲੋਕ ਸਭਾ ਸੀਟ ਤੋਂ ਯੂਥ ਵਿੰਗ ਦੇ ਆਗੂ ਪ੍ਰੋਫੈਸਰ ਤੇਜਪਾਲ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਐਲਾਨ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅਤੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਰ ਕਮੇਟੀ ਪੰਜਾਬ ਅਤੇ ਕੇਂਦਰੀ ਪੀਏਸੀ ਵੱਲੋਂ ਪ੍ਰੋਫੈਸਰ ਤੇਜਪਾਲ ਦਾ ਨਾਂ ਕਲੀਅਰ ਕਰਨ ਉਪਰੰਤ ਇਹ ਐਲਾਨ ਐਤਵਾਰ ਦੇਰ ਸ਼ਾਮ ਨੂੰ ਕੀਤਾ।

AAPAAP

ਲੁਧਿਆਣਾ ਦੇ ਸੁਧਾਰ ਕਸਬੇ ਤੋਂ ਜੰਮਪਲ ਪ੍ਰੋਫੈਸਰ ਤੇਜਪਾਲ ਸਿੰਘ ਕਿਸਾਨ ਪਰਿਵਾਰ ਨਾਲ ਸਬੰਧਤ ਹਨ ਅਤੇ ਪਿਛਲੇ ਛੇ ਸਾਲਾਂ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਨੈਸ਼ਨਲ ਕਾਲਜ ਨਾਰੰਗਵਾਲ (ਲੁਧਿਆਣਾ) ਵਿਖੇ ਬਤੌਰ ਅਸਿਸਟੈਂਟ ਪ੍ਰੋਫੈਸਰ ਅਧਿਆਪਨ ਕਾਰਜ ਕਰ ਰਹੇ ਹਨ। 32 ਸਾਲਾ ਪ੍ਰੋਫੈਸਰ ਤੇਜਪਾਲ ਸਿੰਘ ਬਤੌਰ ਵਲੰਟੀਅਰ 2014 ਵਿਚ ਆਮ ਆਦਮੀ ਪਾਰਟੀ ਨਾਲ ਜੁੜੇ ਸਨ ਅਤੇ ਇਸ ਸਮੇਂ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ। 

Bhagwant MannBhagwant Mann

ਪ੍ਰੋਫੈਸਰ ਤੇਜਪਾਲ ਸਿੰਘ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪੁਲਿਸ ਪ੍ਰਬੰਧਨ ਅਤੇ ਫਿਲਾਸਫੀ ਵਿਚ ਡਬਲ ਪੋਸਟ ਗ੍ਰੈਜੂਏਸ਼ਨ ਕਰਨ ਉਪਰੰਤ ਜੇਲ੍ਹਾਂ ‘ਤੇ ਪੀਐੱਚਡੀ ਕੀਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ।

Lok Sabha ElectionsLok Sabha Elections

ਜਿਕਰਯੋਗ ਹੈ ਕਿ ਪੰਜਾਬ ‘ਚ 19 ਮਈ ਨੂੰ ਵੋਟਾਂ ਪੈਣਗੀਆਂ ਚੋਣਾਂ ਲਈ ਨੋਟੀਫ਼ਿਕੇਸ਼ਨ 22 ਅਪ੍ਰੈਲ 2019 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਰੀਕ 29 ਅਪ੍ਰੈਲ 2019 ਹੋਵੇਗੀ। 30 ਅਪਰੈਲ 2019 ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 2 ਮਈ 2019 ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement