ਕਿਸਾਨਾਂ ਦੇ ਧਿਆਨਯੋਗ, ਮੌਸਮ ਵਿਭਾਗ ਵੱਲੋਂ ਅਨੁਮਾਨ ਬੁੱਧਵਾਰ ਨੂੰ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ
Published : Apr 15, 2019, 11:59 am IST
Updated : Apr 15, 2019, 11:59 am IST
SHARE ARTICLE
Weather Report
Weather Report

ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਅਗਲੇ ਦਿਨਾਂ ਤੱਕ ਉਤਰੀ ਸੂਬਿਆਂ ਵਿਚ ਭਾਰੀ ਬਾਰਿਸ਼ ਹੋਵੇਗੀ...

ਚੰਡੀਗੜ੍ਹ: ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਅਗਲੇ ਦਿਨਾਂ ਤੱਕ ਉਤਰੀ ਸੂਬਿਆਂ ਵਿਚ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਉਤਰੀ ਸੂਬਿਆਂ ਹਿਮਾਚਲ ਪ੍ਰਦੇਸ਼, ਉਤਰ ਪ੍ਰਦੇਸ਼, ਅਤੇ ਦਿੱਲੀ, ਚੰਡੀਗੜ੍ਹ, ਪੰਜਾਬ ਵਿਚ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਦੱਸ ਦਈਏ ਕਿ ਤਾਪਮਾਨ ਦੇ ਬਦਲਣ ਕਰਕੇ ਖੇਤਾਂ ਵਿੱਚ ਵਾਢੀ ਲਈ ਤਿਆਰ ਖੜ੍ਹੀ ਕਣਕ ਦੀ ਫਸਲ 'ਤੇ ਖ਼ਤਰੇ ਦੇ ਬੱਦਲ ਛਾ ਰਹੇ ਹਨ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਤੇਜ਼ ਬਾਰਸ਼ ਦੀ ਸੰਭਾਵਨਾ ਹੈ।

WheatWheat

17 ਅਪਰੈਲ ਤਕ ਬੱਦਲਵਾਈ ਰਹੇਗੀ ਪਰ ਇਸ ਪਿੱਛੋਂ ਵੀਰਵਾਰ ਮਗਰੋਂ ਲਗਾਤਾਰ ਗਰਮੀ ਦਾ ਸੇਕ ਝੱਲਣਾ ਪਏਗਾ। ਪਿਛਲੇ ਕੁਝ ਦਿਨਾਂ ਤੋਂ ਗਰਮੀ ਦੀ ਮਾਰ ਝੱਲ ਰਹੇ ਲੋਕਾਂ ਨੇ ਰਾਮ ਨੌਮੀ 'ਤੇ ਬੱਦਲਵਾਈ ਨਾਲ ਰਾਹਤ ਦਾ ਸਾਹ ਲਿਆ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀਆਂ ਦੇ ਚੱਲਦੇ ਮਾਰਚ ਵਿੱਚ ਬਾਰਸ਼ ਮਗਰੋਂ ਅਪਰੈਲ ਦੀ ਸ਼ੁਰੂਆਤ ਵਿੱਚ ਹੀ ਗਰਮੀ ਨੇ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ। ਸ਼ੁੱਕਰਵਾਰ ਰਾਤ ਅਸਮਾਨ ਵਿੱਚ ਛਾਏ ਬੱਦਲਾਂ ਦਾ ਅਸਰ ਸ਼ਨੀਵਾਰ ਨੂੰ ਕਈ ਥਾਵਾਂ 'ਤੇ ਹਲਕੀ ਬਾਰਸ਼ ਦੇ ਰੂਪ ਵਿੱਚ ਸਾਹਮਣੇ ਆਇਆ। ਇਸ ਦੇ ਬਾਅਦ ਕਿਸਾਨਾਂ ਦੇ ਚਿਹਰੇ 'ਤੇ ਚਿੰਤਾ ਸਾਫ ਨਜ਼ਰ ਆ ਰਹੀ ਹੈ।

Weather Report Weather Report

ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਦੋਰਾਨ ਪੰਜਾਬ ਰਾਜ ਦੇ ਉਤਰੀ ਅਤੇ ਦੱਖਣੀ ਹਿੱਸਿਆਂ ਵਿੱਚ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾਂ ਹੈ। ਇਸ ਤੋਂ ਇਲਾਵਾ ਗੁਆਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ ਖੇਤਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾ ਹੈ,ਜਿਸ ਕਾਰਨ ਕੁਝ ਖੇਤਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਹੋ ਸਕਦੀ ਹੈ। ਬੁਲਾਰੇ ਨੇ ਦੱਸਿਆ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾ ਹੈ।

Weather report Weather report

ਉਨ੍ਹਾਂ ਵਿੱਚ ਗੁਰਦਾਸਪੁਰ, ਜਲੰਧਰ, ਅੰਮ੍ਰਿਤਸਰ ਕਪੂਰਥਲਾ ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ , ਲੁਧਿਆਣਾ, ਮੁਹਾਲੀ ਅਤੇ ਰੂਪਨਗਰ ਸ਼ਾਮਲ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸਮੇਂ ਖੇਤਾਂ ਵਿੱਚ ਡਿੱਗੀ ਪਾਣੀ ਦੀ ਇੱਕ ਬੂੰਦ ਵੀ ਕਣਕ ਦੀ ਪੱਕੀ ਹੋਈ ਫਸਲ ਲਈ ਬੇਹੱਦ ਹਾਨੀਕਾਰਕ ਹੈ। ਖੇਤੀ ਮਾਹਰਾਂ ਮੁਤਾਬਕ ਤੇਜ਼ ਹਵਾਵਾਂ ਵੀ ਫਸਲ ਖਰਾਬ ਕਰਨਗੀਆਂ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਤਕ ਹਲਕੇ ਬੱਦਲ ਛਾਏ ਰਹਿਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement