ਪ੍ਰੀ-ਪ੍ਰਾਇਮਰੀ ਸਿਖਲਾਈ ਵਰਕਸ਼ਾਪ ਦਾ ਚੌਥਾ ਗੇੜ ਸ਼ੁਰੂ
Published : Apr 15, 2019, 9:03 pm IST
Updated : Apr 15, 2019, 9:03 pm IST
SHARE ARTICLE
Fourth round of pre-primary training workshop
Fourth round of pre-primary training workshop

ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਨੇ ਰਿਸੋਰਸ ਪਰਸਨ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਸਬੰਧੀ ਅਧਿਆਪਕਾਂ ਨਾਲ ਸਾਂਝੇ ਕੀਤੇ ਨੁਕਤੇ

ਐਸ.ਏ.ਐਸ. ਨਗਰ: ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਇੰਦਰਜੀਤ ਸਿੰਘ ਨੇ ਸਿੱਖਿਆ ਵਿਭਾਗ ਵਲੋਂ ਕਰਵਾਈ ਜਾ ਰਹੀ ਪ੍ਰੀ-ਪ੍ਰਾਇਮਰੀ ਖੇਡ ਮਹਿਲ ਦੀਆਂ ਕਿਰਿਆਵਾਂ ਸਬੰਧੀ ਸਿਖਲਾਈ ਵਰਕਸ਼ਾਪ ਦੇ ਚੌਥੇ ਗੇੜ ਦੇ ਪਹਿਲੇ ਦਿਨ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ 32 ਚੰਡੀਗੜ੍ਹ ਵਿਖੇ ਜਾਇਜ਼ਾ ਲਿਆ। 

ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ 13000 ਦੇ ਕਰੀਬ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਚਲ ਰਹੀਆਂ ਹਨ ਅਤੇ 2 ਲੱਖ ਤੋਂ ਵੱਧ ਬੱਚੇ ਦਾਖ਼ਲ ਹਨ। ਇਹਨਾਂ ਵਿਚ ਪ੍ਰੀ-ਪ੍ਰਾਇਮਰੀ 1 ਅਤੇ ਪ੍ਰੀ-ਪ੍ਰਾਇਰਮੀ 2 ਜਮਾਤਾਂ ਚਲ ਰਹੀਆਂ ਹਨ।

ਇਹਨਾਂ ਬੱਚਿਆਂ ਲਈ ਸਿੱਖਿਆ ਵਿਭਾਗ ਵਲੋਂ ਗਤੀਵਿਧੀ ਕੈਲੰਡਰ ਵੀ ਤਿਆਰ ਕੀਤੇ ਗਏ ਹਨ ਅਤੇ ਬੱਚਿਆਂ ਨੂੰ ਕਿਰਿਆਵਾਂ ਕਰਵਾ ਕੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਸਕੂਲਾਂ ਵਿਚ ਅਧਿਆਪਕਾਂ ਦੁਆਰਾ ਕਿਰਿਆਵਾਂ ਵੀ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਇੰਦਰਜੀਤ ਸਿੰਘ ਨੇ ਸਿਖਲਾਈ ਪ੍ਰਾਪਤ ਕਰ ਰਹੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਧਿਆਪਨ ਦੇ ਕਿੱਤੇ ਵਿਚ ਮਾਂ ਵਰਗਾ ਪਿਆਰ ਹੋਣਾ ਜਰੂਰੀ ਹੈ।

ਸਕੂਲੀ ਸਮੇਂ ਦੌਰਾਨ ਬੱਚਿਆਂ ਦੇ ਉੱਜਵਲ ਭਵਿੱਖ ਲਈ ਸੋਚਣਾ ਅਧਿਆਪਕ ਦਾ ਪਹਿਲਾ ਤੇ ਮਹੱਤਵਪੁਰਨ ਫਰਜ਼ ਹੈ। ਪ੍ਰੀ-ਪ੍ਰਾਇਮਰੀ ਖੇਡ ਮਹਿਲ ਵਿਚ ਵਧੀਆ ਕਾਰਗੁਜ਼ਾਰੀ ਦਿਖਾ ਕੇ ਵਿਦਿਆਰਥੀ ਆਉਣ ਵਾਲੀਆਂ ਜਮਾਤਾਂ ਵਿਚ ਵੀ ਵਧੀਆ ਪ੍ਰਦਰਸ਼ਨ ਕਰਨਗੇ। ਇਸ ਨਾਲ ਵੱਡੀਆਂ ਜਮਾਤਾਂ ਵਿਚ ਸਿੱਧਾ ਪਾਠਕ੍ਰਮ ਹੀ ਕਰਵਾਇਆ ਜਾਵੇਗਾ ਤੇ ਬੱਚਿਆਂ ਦਾ ਸਿੱਖਣ ਪੱਧਰ ਵੀ ਉੱਚਾ ਹੋਵੇਗਾ। ਇਸ ਮੌਕੇ ਡਾ. ਦਵਿੰਦਰ ਸਿੰਘ ਬੋਹਾ ਅਤੇ ਹੋਰ ਰਿਸੋਰਸ ਪਰਸਨਾਂ ਨੇ ਅਪਣੇ ਵਿਚਾਰ ਸਾਂਝੇ ਕੀਤੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement