ਕਰਫ਼ਿਊ ਦੌਰਾਨ 26,000 ਤੋਂ ਵੱਧ ਨਸ਼ਾ-ਪੀੜਤ ਰਜਿਸਟਰਡ ਹੋਏ : ਬਲਬੀਰ ਸਿੱਧੂ
Published : Apr 15, 2020, 9:07 am IST
Updated : Apr 15, 2020, 9:07 am IST
SHARE ARTICLE
File photo
File photo

ਰਜਿਸਟਰ ਮਰੀਜ਼ਾਂ ਨੂੰ ਦਵਾਈ ਘਰ ਲਿਜਾਣ ਦੀ ਸਹੂਲਤ ਦਿਤੀ

ਚੰਡੀਗੜ੍ਹ, 14 ਅਪ੍ਰੈਲ (ਸ.ਸ.ਸ) : ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ-ਛੁਡਾਊ ਪ੍ਰੋਗਰਾਮ ਤਹਿਤ ਕਰਫ਼ਿਊ ਦੌਰਾਨ 26,000 ਤੋਂ ਵੱਧ ਦੀ ਗਿਣਤੀ ਵਿਚ ਨਵੇਂ ਨਸ਼ਾ-ਪੀੜਤ ਸ਼ਾਮਲ ਹੋ ਗਏ ਹਨ। ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵਲੋਂ ਹਰ ਜ਼ਿਲ੍ਹੇ ਵਿਚ ਮਰੀਜ਼ਾਂ ਦੇ ਇਲਾਜ ਲਈ ਲਗਾਤਾਰ ਦਵਾਈਆਂ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਪੱਧਰ 'ਤੇ ਇਲਾਜ ਸੇਵਾਵਾਂ ਪ੍ਰਭਾਵਿਤ ਨਾ ਹੋਣ। ਇਸ ਦਾ ਗੱਲ ਦਾ ਖੁਲਾਸਾ ਸਿਹਤ ਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ।

File photoFile photo

ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਸਰਕਾਰੀ ਹਸਪਤਾਲਾਂ ਵਿਚ ਕਰੋਨਾ ਵਾਇਰਸ ਸਬੰਧੀ ਪੁਖਤਾ ਪ੍ਰਬੰਧਾਂ ਤੋਂ ਇਲਾਵਾ ਨਸ਼ਾ-ਛੁਡਾਊ ਪ੍ਰੋਗਰਾਮ ਅਧੀਨ ਨਵੇਂ ਨਸ਼ਾ-ਪੀੜਤ ਮਰੀਜ਼ਾਂ ਨੂੰ ਰਜਿਸਟਰਡ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਮਹਿਜ਼ 20 ਦਿਨਾਂ ਵਿਚ ਹੀ 26,000 ਤੋਂ ਵੱਧ ਮਰੀਜ਼ ਰਜਿਸਟਰਡ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਵਿਚ ਕਰਫ਼ਿਊ ਲਗਾਇਆ ਗਿਆ ਹੈ

ਜਿਸ ਦਾ ਪ੍ਰਭਾਵ ਨਸ਼ਾ-ਛੁਡਾਊ ਪ੍ਰੋਗਰਾਮ 'ਤੇ ਪੈ ਰਿਹਾ ਸੀ। ਉਨ੍ਹਾਂ ਦਸਿਆ ਕਿ ਇਲਾਜ ਸੇਵਾਵਾਂ ਨਾ ਮਿਲਣ ਦੀ ਸੂਰਤ ਵਿਚ ਮਰੀਜ਼ ਦੇ ਇਲਾਜ ਛੱਡਣ ਦੀ ਸੰਭਾਵਨਾ ਹੁੰਦੀ ਹੈ ਜੋ ਕਿ ਮਰੀਜ਼ ਲਈ ਘਾਤਕ ਵੀ ਹੋ ਸਕਦਾ ਹੈ ਜਿਸ ਲਈ ਹੁਣ ਘਰ ਲਿਜਾਣ ਲਈ (ਟੇਕ ਹੋਮ ਡੋਜ਼) ਦਵਾਈ ਦੀ ਮਿਆਦ 21 ਦਿਨ ਤਕ ਕਰ ਦਿਤੀ ਗਈ ਹੈ ਪਰ ਇਹ ਦਵਾਈ ਕੇਵਲ ਸਾਇਕੈਟਰਿਸਟ ਦੀ ਸਲਾਹ ਉਪਰੰਤ ਹੀ ਮਰੀਜ਼ ਨੂੰ ਜਾਰੀ ਕੀਤੀ ਜਾ ਰਹੀ ਹੈ।


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement