ਭਰਤ ਇੰਦਰ ਸਿੰਘ ਚਾਹਲ ਵੱਲੋਂ ਕੋਵਿਡ ਰਾਹਤ ਫੰਡ ਲਈ ਇਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ
Published : Apr 15, 2020, 6:48 pm IST
Updated : Apr 15, 2020, 8:02 pm IST
SHARE ARTICLE
Photo
Photo

ਦੁਨੀਆ ਭਰ ਵਿਚ ਕੋਰੋਨਾ ਵਾਇਰਸ ਮਹਾਮਾਰੀ ਦਾ ਪ੍ਰਭਾਵ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ।

ਚੰਡੀਗੜ੍ਹ: ਦੁਨੀਆ ਭਰ ਵਿਚ ਕੋਰੋਨਾ ਵਾਇਰਸ ਮਹਾਮਾਰੀ ਦਾ ਪ੍ਰਭਾਵ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ। ਇਸ ਦੌਰਾਨ ਪੰਜਾਬ ਵਿਚ ਵੀ ਮਰੀਜਾਂ ਦੀ ਗਿਣਤੀ ਵਿਚ ਵੀ ਵਾਧਾ ਹੋ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ ਅਪਣੀ ਇਕ ਮਹੀਨੇ ਦੀ ਤਨਖ਼ਾਨ ਦਾ ਯੋਗਦਾਨ ਪਾਇਆ ਹੈ।

File PhotoFile Photo

ਇਸ ਮੌਕੇ ਉਹਨਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਅਤੇ ਇਸ ਨੇਕ ਕੰਮ ਲਈ ਖੁੱਲ੍ਹੇ ਦਿਲ ਨਾਲ ਦਾਨ ਕਰਨ। ਭਰਤ ਇੰਦਰ ਸਿੰਘ ਚਾਹਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਵਸਨੀਕਾਂ ਦੇ ਹਿੱਤਾਂ ਦੇ ਮੱਦੇਨਜ਼ਰ ਦੇਸ਼ ਭਰ 'ਚ ਸਭ ਤੋਂ ਪਹਿਲਾਂ ਪੰਜਾਬ ਵਿਚ ਕਰਫਿਊ ਲਾਉਣ ਦੇ ਕੀਤੇ ਫੈਸਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹਨਾਂ ਨੂੰ ਪੂਰਨ ਉਮੀਦ ਹੈ ਕਿ ਪੰਜਾਬ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕੋਰੋਨਾ ਵਾਇਰਸ ਨੂੰ ਹਰਾਉਣ ਵਿਚ ਜਰੂਰ ਕਾਮਯਾਬ ਹੋਵੇਗਾ।

PhotoPhoto

ਚਾਹਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀ ਸਿਹਤ ਦੀ ਚਿੰਤਾ ਕਰਦਿਆਂ ਕੋਵਿਡ-19 ਦੀ ਮੋਹਾਲੀ ਅਤੇ ਜਲੰਧਰ ਤੋਂ ਰੈਪਿਡ ਟੈਸਟ ਕਰਨ ਵੀ ਫੈਸਲਾ ਲਿਆ ਹੈ ਤਾਂ ਕਿ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।


Captain Amrinder SinghPhoto

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਖਿਲਾਫ ਜੰਗ ਜਿੱਤਣ ਲਈ ਯਤਨ ਕੀਤੇ ਜਾ ਰਹੇ ਹਨ, ਇਸ ਦੌਰਾਨ ਸਰਕਾਰ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਲਈ ਵੀ ਸਹੂਲਤਾਂ ਦੇ ਰਹੀ ਹੈ। ਕੋਵਿਡ 19 ਦੇ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਦਾ ਨਿਰਮਾਣ ਕੀਤਾ ਗਿਆ। ਇਸ ਦੇ ਤਹਿਤ ਸੂਬੇ ਦੇ ਮੰਤਰੀਆਂ, ਆਮ ਲੋਕਾਂ ਤੇ ਹੋਰਨਾਂ ਵੱਲੋਂ ਇਸ ਸੰਕਟ ਨਾਲ ਜੂਝਣ ਲਈ ਅਣਾ ਸਹਿਯੋਗ ਦਿੱਤਾ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab 'ਚ BJP ਦਾ ਵੱਡਾ ਧਮਾਕਾ, Rozana Spokesman ਕੋਲ ਆਇਆ ਬਹੁਤ ਵੱਡਾ ਸਰਵੇ, ਕਾਂਗਰਸ ਤੇ ਆਪ ਦਾ ਕੀ ਹਾਲ | LIVE

02 Jun 2024 5:33 PM

Punjab 'ਚ BJP ਦਾ ਵੱਡਾ ਧਮਾਕਾ, Rozana Spokesman ਕੋਲ ਆਇਆ ਬਹੁਤ ਵੱਡਾ ਸਰਵੇ, ਕਾਂਗਰਸ ਤੇ ਆਪ ਦਾ ਕੀ ਹਾਲ | LIVE

02 Jun 2024 5:12 PM

ਤੱਪਦੀ ਗਰਮੀ 'ਚ ਪੰਛੀਆਂ ਨੂੰ ਬਚਾਉਣ ਨੇ ਲੋਕਾਂ ਨੂੰ ਵੰਡ ਰਹੇ ਕੁੱਜੇ ਤੇ ਦਾਣੇ, ਤੁਸੀਂ ਵੀ ਦਿਓ ਨੌਜਵਾਨਾਂ ਨੂੰ ....

02 Jun 2024 4:07 PM

Punjab Exit poll 'ਚ Khadur Sahib, Ludhiana ਤੋਂ ਜਿੱਤ ਰਹੇ ਆਹ Leader! BJP ਦੀ ਵੀ ਵੱਡੀ ਟੱਕਰ, ਵੱਡੀ ਡਿਬੇਟ

02 Jun 2024 2:29 PM

ਵਧਦਾ ਜਾ ਰਿਹਾ ਗਰਮੀ ਦਾ ਕਹਿਰ, Transformers ਅੱਗੇ ਵੀ ਲਗਾਉਣੇ ਪੈ ਰਹੇ ਨੇ ਕੂਲਰ

02 Jun 2024 12:58 PM
Advertisement