ਡੀ.ਸੀ. ਵਲੋਂ ਸੰਵਿਧਾਨ ਨਿਰਮਾਤਾ ਨੂੰ ਸ਼ਰਧਾ ਫੁਲ ਭੇਟ
Published : Apr 15, 2020, 11:15 am IST
Updated : Apr 15, 2020, 11:15 am IST
SHARE ARTICLE
File photo
File photo

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਸੰਵਿਧਾਨ ਨਿਰਮਾਤਾ ਡਾ. ਬੀ ਆਰ ਅੰਬੇਦਕਰ ਦੀ 129ਵੀਂ ਜੈਅੰਤੀ ਮੌਕੇ ਉਨ੍ਹਾਂ ਦੀ ਪੁਰਾਣੇ ਡੀ ਸੀ ਦਫ਼ਤਰ ਨਵਾਂਸ਼ਹਿਰ

ਨਵਾਂਸ਼ਹਿਰ, 14 ਅਪ੍ਰੈਲ (ਅਮਰੀਕ ਸਿੰਘ ਢੀਂਡਸਾ): ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਸੰਵਿਧਾਨ ਨਿਰਮਾਤਾ ਡਾ. ਬੀ ਆਰ ਅੰਬੇਦਕਰ ਦੀ 129ਵੀਂ ਜੈਅੰਤੀ ਮੌਕੇ ਉਨ੍ਹਾਂ ਦੀ ਪੁਰਾਣੇ ਡੀ ਸੀ ਦਫ਼ਤਰ ਨਵਾਂਸ਼ਹਿਰ ਵਿਖੇ ਅਤੇ ਡਾ. ਅਬੰਦੇਕਾਰ ਚੌਂਕ ਨਵਾਂਸ਼ਹਿਰ ਵਿਖੇ ਲੱਗੀਆਂ ਪ੍ਰਤਿਮਾਵਾਂ 'ਤੇ ਸ਼ਰਧਾ ਸੁਮਨ ਭੇਟ ਕੀਤੇ। ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਦਕਰ ਉਸ ਸਮੇਂ ਦੇ ਉਹ ਬਹੁਤ ਵੱਡੇ ਬੁੱਧੀਜੀਵੀ ਤੇ ਵਿਦਵਾਨ ਸਨ, ਜਿਨ੍ਹਾਂ ਦੇ ਹੱਥਾਂ ਦੀ ਛੋਹ ਨਾਲ ਮੁਕੰਮਲ ਹੋਇਆ ਸੰਵਿਧਾਨ ਸਾਡੇ ਦੇਸ਼ ਦਾ ਮਾਰਗ ਦਰਸ਼ਨ ਕਰ ਰਿਹਾ ਹੈ।

File photoFile photo

ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤ ਵਜੋਂ ਜਾਣੇ ਜਾਂਦੇ ਡਾ. ਅੰਬੇਦਕਰ ਜੀ ਦੀ ਇਕੱਲੇ ਸਾਡੇ ਦੇਸ਼ ਨੂੰ ਹੀ ਨਹੀਂ ਬਲਕਿ ਸਮਾਜ ਦੇ ਉਨ੍ਹਾਂ ਕਮਜ਼ੋਰ ਵਰਗਾਂ ਨੂੰ ਵੀ ਬਰਾਬਰੀ ਦਾ ਹੱਕ ਦੇਣ 'ਚ ਸਭ ਤੋਂ ਵੱਡਾ ਯੋਗਦਾਨ ਹੈ ਜੋ ਕਿ ਉਸ ਮੌਕੇ ਦੀ ਸੰਕੀਰਣ ਸੋਚ ਕਰਕੇ ਆਪਣੇ ਬਣਦੇ ਹੱਕਾਂ ਤੋਂ ਵਾਂਝੇ ਸਨ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਡਾ. ਬੀ ਆਰ ਅੰਬੇਦਕਰ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਉਸ ਮਹਾਨ ਸਖਸ਼ੀਅਤ ਤੋਂ ਸਿਖਿਆ ਲੈ ਕੇ ਵੱਧ ਤੋਂ ਵੱਧ ਵਿਦਵਤਾ ਦੇ ਧਾਰਨੀ ਹੋਣਾ ਚਾਹੀਦਾ ਹੈ ਅਤੇ ਦੇਸ਼ ਨੂੰ ਤਰੱਕੀ ਅਤੇ ਵਿਕਾਸ ਦੀ ਲੀਹ 'ਤੇ ਲਿਜਾਣ 'ਚ ਨਿਰੰਤਰ ਆਪਣਾ ਸਹਿਯੋਗ ਦਿੰਦੇ ਰਹਿਣਾ ਚਾਹੀਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement