
ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰੂ ਨਗਰੀ ਸ਼੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਧਾਰਮਿਕ ਅਸਥਾਨ ਗੁਰੂਦੁਆਰਾ ਸੀਸ ਗੰਜ
ਸ਼੍ਰੀ ਅਨੰਦਪੁਰ ਸਾਹਿਬ, 14 ਅਪ੍ਰੈਲ (ਸੇਵਾ ਸਿੰਘ) : ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰੂ ਨਗਰੀ ਸ਼੍ਰੀ ਅਨੰਦਪੁਰ ਸਾਹਿਬ ਦੇ ਪਵਿੱਤਰ ਧਾਰਮਿਕ ਅਸਥਾਨ ਗੁਰੂਦੁਆਰਾ ਸੀਸ ਗੰਜ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਭਾਈ ਜਗਤਾਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਗੁਰੂ ਸਾਹਿਬ ਜੀ ਨਾਲ ਸਬੰਧਤ ਰਸਭਿੰਨਾ ਕੀਰਤਨ ਕੀਤਾ ਗਿਆ।
File photo
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਮੈਨੇਜਰ ਜਸਵੀਰ ਸਿੰਘ, ਮਲਕੀਤ ਸਿੰਘ, ਲਖਵਿੰਦਰ ਸਿੰਘ, ਸਰਕਲ ਪ੍ਰਧਾਨ ਹਰਜੀਤ ਸਿੰਘ ਅਚਿੰਤ, ਬਾਬਾ ਪਾਲ ਸਿੰਘ ਆਦਿ ਹਾਜ਼ਰ ਸਨ।