
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ।
ਚੰਡੀਗੜ੍ਹ: ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਸੰਕਟ ਦੇ ਚਲਦਿਆਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਅਪਣੀ ਇਕ ਸਾਲ ਦੀ ਤਨਖ਼ਾਹ ਨਾਲ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿਚ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ।
File Photo
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਖਿਲਾਫ ਜੰਗ ਜਿੱਤਣ ਲਈ ਯਤਨ ਕੀਤੇ ਜਾ ਰਹੇ ਹਨ, ਇਸ ਦੌਰਾਨ ਸਰਕਾਰ ਗਰੀਬਾਂ ਅਤੇ ਲੋੜਵੰਦਾਂ ਦੀ ਮਦਦ ਲਈ ਵੀ ਸਹੂਲਤਾਂ ਦੇ ਰਹੀ ਹੈ। ਕੋਵਿਡ 19 ਦੇ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਦਾ ਨਿਰਮਾਣ ਕੀਤਾ ਗਿਆ।
Photo
ਇਸ ਦੇ ਤਹਿਤ ਸੂਬੇ ਦੇ ਮੰਤਰੀਆਂ, ਆਮ ਲੋਕਾਂ ਤੇ ਹੋਰਨਾਂ ਵੱਲੋਂ ਇਸ ਸੰਕਟ ਨਾਲ ਜੂਝਣ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਕਈ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਵੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ।