ਬਾਬਾ ਸਾਹਿਬ ਦਾ ਦ੍ਰਿਸ਼ਟੀਕੋਣ ਪੂਰੀ ਦੁਨੀਆਂ ਦਾ ਮਾਰਗ ਦਰਸ਼ਕ: ਮਨਪ੍ਰੀਤ ਬਾਦਲ
Published : Apr 15, 2020, 9:47 am IST
Updated : Apr 15, 2020, 9:47 am IST
SHARE ARTICLE
File photo
File photo

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਦੇ 129ਵੇਂ ਜਨਮ ਦਿਨ ਮੌਕੇ ਉਨ੍ਹਾਂ

ਬਠਿੰਡਾ, 14 ਅਪ੍ਰੈਲ (ਸੁਖਜਿੰਦਰ ਮਾਨ): ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਦੇ 129ਵੇਂ ਜਨਮ ਦਿਨ ਮੌਕੇ ਉਨ੍ਹਾਂ ਦੇ ਬੁੱਤ ਉਤੇ ਫੁੱਲ ਭੇਂਟ ਕਰ ਕੇ ਉਨ੍ਹਾਂ ਵਲੋਂ ਦੇਸ਼ ਨੂੰ ਸੰਵਿਧਾਨ ਰੂਪੀ ਦਿਤੀ ਅੱਦੁਤੀ ਦੇਣ ਲਈ ਸਿਜਦਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਇਕ ਦੂਰਅੰਦੇਸ਼ ਵਿਅਕਤੀ ਸਨ, ਜਿੰਨਾਂ ਨੇ ਗ਼ਰੀਬੀ ਅਤੇ ਪੱਖਪਾਤ ਤੋਂ ਮੁਕਤ ਭਾਰਤ ਦੀ ਕਲਪਨਾ ਕੀਤੀ ਸੀ ਅਤੇ ਇਸ ਕਲਪਨਾ ਨੂੰ ਸਾਰਥਕ ਰੂਪ ਦੇਣ ਲਈ ਸਾਨੂੰ ਅਜਿਹਾ ਸੰਵਿਧਾਨ ਘੜ ਕੇ ਦਿਤਾ ਜਿਸ ਨੇ ਇਸ ਦੇਸ਼ ਨੂੰ ਦੁਨੀਆ ਦਾ ਸੱਭ ਤੋਂ ਵੱਡਾ ਲੋਕਤੰਤਰ ਬਣਾ ਦਿਤਾ।

ਵਿੱਤ ਮੰਤਰੀ ਨੇ ਇਸ ਮੌਕੇ ਕਿਹਾ ਕਿ ਕੋਰੋਨਾ ਕਰ ਕੇ ਲੱਗੇ ਕਰਫ਼ਿਊ ਕਾਰਨ ਲੋਕ ਇੱਕਤਰ ਹੋ ਕੇ ਸਮਾਗਮ ਨਹੀਂ ਕਰ ਸਕੇ ਪਰ ਫਿਰ ਵੀ ਅਸੀ ਦਿਲੋਂ ਅਪਣੀ ਸਰਕਾਰ ਵਲੋਂ ਉਨ੍ਹਾਂ ਨੂੰ ਨਮਨ ਕਰਨ ਲਈ ਪੁੱਜੇ ਹਾਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਆਮ ਰਾਏ ਬਣਾਉਣ ਲਈ ਸਰਵਪਾਰਟੀ ਮੀਟਿੰਗ ਵੀ ਬੁਲਾਈ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦਾ ਇੰਨਬਿੰਨ ਪਾਲਣ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

File photoFile photo

ਇਕ ਹੋਰ ਸਵਾਲ ਦੇ ਜਵਾਬ ਵਿਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਸਰਕਾਰ ਵਲੋਂ ਕਣਕ ਦੀ ਖ਼ਰੀਦ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਮਾਰਕਿਟ ਕਮੇਟੀਆਂ ਵਲੋਂ ਆੜਤੀਆਂ ਰਾਹੀਂ ਦਿਤੇ ਜਾਣ ਵਾਲੇ ਪਾਸ ਅਨੁਸਾਰ ਨਿਰਧਾਰਤ ਸਮੇਂ ਉਤੇ ਹੀ ਕਣਕ ਲੈ ਕੇ ਆਉਣ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ , ਜ਼ਿਲਾ ਭਲਾਈ ਅਫ਼ਸਰ ਬਲਜਿੰਦਰ ਬਾਂਸਲ, ਕੇ.ਕੇ ਅਗਰਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ, ਸ਼੍ਰੀ ਅਰੁਣ ਵਧਾਵਨ, ਸ਼੍ਰੀ ਜਗਰੂਪ ਸਿੰਘ ਗਿੱਲ, ਸ਼੍ਰੀ ਅਸੋਕ ਪ੍ਰਧਾਨ, ਸ਼੍ਰੀ ਪਵਨ ਮਾਨੀ, ਸ਼੍ਰੀ ਰਾਜਨ ਗਰਗ, ਸ਼੍ਰੀ ਬਲਜਿੰਦਰ ਠੇਕੇਦਾਰ, ਸ੍ਰੀ ਰਾਜ ਨੰਬਰਦਾਰ, ਸ਼੍ਰੀ ਅਨਿਲ ਭੋਲਾ, ਸ਼੍ਰੀ ਮੋਹਨ ਲਾਲ ਝੂੰਬਾ ਆਦਿ ਵੀ ਹਾਜਰ ਸਨ। ਇਸ ਤੋਂ ਬਾਅਦ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਸਹਾਰਾ ਜਨਸੇਵਾ ਸੁਸਾਇਟੀ ਦੇ ਆਗੂ ਸ੍ਰੀ ਵਿਜੈ ਗੋਇਲ ਅਤੇ ਹੋਰ ਵਲੰਟੀਅਰਾਂ ਦੀ ਹੌਸਲਾ ਅਫ਼ਜਾਈ ਲਈ ਵੀ ਪੁੱਜੇ। ਇਹ ਸੰਸਥਾ ਲੋੜਵੰਦ ਲੋਕਾਂ ਦੀ ਮਦਦ ਕਰ ਰਹੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement