ਮੈਰੀਟੋਰੀਅਸ ਸਕੂਲਾਂ ਨੂੰ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰਾਂ ਵਜੋਂ ਵਰਤਿਆ ਜਾਵੇਗਾ : ਸਿੱਖਿਆ ਮੰਤਰੀ
Published : Apr 15, 2020, 5:14 pm IST
Updated : Apr 15, 2020, 5:19 pm IST
SHARE ARTICLE
File photo
File photo

900 ਲੋਕਾਂ ਦੀ ਰਿਹਾਇਸ਼ ਦੀ ਸਮਰੱਥਾ ਵਾਲੇ ਮੈਰੀਟੋਰੀਅਸ ਸਕੂਲ, ਘਾਬਦਾਂ ਦਾ ਨਰੀਖਣ ਕੀਤਾ ਗਿਆ

ਚੰਡੀਗੜ੍ਹ - ਕੋਰੋਨਾ ਵਾਇਰਸ ਨੇ ਪੰਜਾਬ ਵਿਚ ਵੀ ਆਪਣਾ ਕਹਿਰ ਵਰਸਾਇਆ ਹੋਇਆ ਹੈ। ਇਸ ਦੇ ਚਲਦੇ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਢੁੱਕਵੀਂ ਸਾਂਭ-ਸੰਭਾਲ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਾਰੇ ਸਰਕਾਰੀ ਸਕੂਲਾਂ ਨੂੰ ਏਕਾਂਤਵਾਸ ਕੇਂਦਰਾਂ ਵਜੋਂ ਵਰਤਣ ਦੇ ਨਾਲ-ਨਾਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਮੈਰੀਟੋਰੀਅਸ ਸਕੂਲਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਤਾਂ ਜੋ ਇਨਾਂ 'ਚ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰਾਂ ਨੂੰ ਸਥਾਪਿਤ ਕੀਤਾ ਜਾ ਸਕੇ।

File photoFile photo

ਅੱਜ ਮੈਰੀਟੋਰੀਅਸ ਸਕੂਲ ਘਾਬਦਾਂ (ਸੰਗਰੂਰ) ਵਿਖੇ ਬਣਾਏ ਜਾ ਰਹੇ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਦਾ ਦੌਰਾ ਕਰਨ ਮੌਕੇ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ 'ਚ 10 ਰਿਹਾਇਸ਼ੀ ਸਕੂਲ ਮੌਜੂਦ ਹਨ ਅਤੇ ਇਨਾਂ ਸਕੂਲਾਂ ਦੇ ਹੋਸਟਲਾਂ 'ਚ 8346 ਬਿਸਤਰੇ ਉਪਲੱਬਧ ਹਨ ਜੋ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਸਾਂਭ-ਸੰਭਾਲ ਲਈ ਵਰਤੇ ਜਾਣਗੇ। ਉਨਾਂ ਕਿਹਾ ਕਿ ਇਸਦੇ ਨਾਲ ਹੀ ਇਨਾਂ ਸਕੂਲਾਂ 'ਚ ਲਗਭਗ 200 ਕਲਾਸ ਰੂਮ ਵੀ ਮੌਜੂਦ ਹਨ ਜਿਨਾਂ ਨੂੰ ਮੈਡੀਕਲ ਸਟਾਫ਼ ਵੱਲੋਂ ਹੋਰਨਾਂ ਲੋੜਾਂ ਲਈ ਵਰਤਿਆ ਜਾ ਸਕਦਾ ਹੈ।

ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਮੋਹਾਲੀ ਅਤੇ ਹੁਸ਼ਿਆਰਪੁਰ ਜ਼ਿਲਿਆਂ 'ਚ ਸਥਿਤ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਮੁਸ਼ਕਿਲ ਦੀ ਇਸ ਘੜੀ ਵਿਚ ਵੀ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲੱਬਧ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

CORONA VIRUSFile photo

ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਦੇ ਸੰਪਰਕ ਵਿਚ ਆਉਣ ਨਾਲ ਫੈਲਦਾ ਹੈ ਅਤੇ ਇਸ ਤੋਂ ਬਚਣ ਲਈ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰਾਂ ਦੀ ਸਥਾਪਤੀ ਨਾਲ ਇਸ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਅਲੱਗ ਰੱਖ ਕੇ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ 'ਚ ਮਦਦ ਮਿਲੇਗੀ।

ਸਿੰਗਲਾ, ਜੋ ਕਿ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਨ, ਉਹਨਾਂ ਨੇ ਦੱਸਿਆ ਕਿ ਉਨਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਰੱਖਣ ਦੀ ਹਦਾਇਤ ਕੀਤੀ ਹੈ ਤਾਂ ਜੋ ਮੈਰੀਟੋਰੀਅਸ ਸਕੂਲਾਂ 'ਚ ਇਨਾਂ ਕੇਂਦਰਾਂ ਦੇ ਨਿਰਮਾਣ ਸਮੇਂ ਕਿਸੇ ਵੀ ਲੋੜ ਨੂੰ ਤੁਰੰਤ ਪੂਰਾ ਕੀਤਾ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana 'ਚ ਫੱਸ ਗਏ ਪੇਚ, Ground ਸਰਵੇ 'ਚ ਵੜਿੰਗ, ਬਿੱਟੂ ਤੇ ਪੱਪੀ ਚ ਪੂਰੀ ਟੱਕਰ,ਦੇਖੋ ਲੋਕ ਕਿਸ ਨੂੰ ਜਿਤਾ ਰਹੇ...

03 Jun 2024 1:13 PM

ਭਾਜਪਾ ਆਗੂ Harjit Grewal ਨੇ ਵਿਰੋਧੀਆਂ 'ਤੇ ਸਾਧਿਆ ਨਿਸ਼ਾਨਾ, ਕਿਹਾ - ਚੰਡੀਗੜ੍ਹ 'ਚ ਇਨ੍ਹਾਂ ਗਠਬੰਧਨ ਕੀਤਾ ਅਤੇ ....

03 Jun 2024 1:03 PM

ਆ ਗਿਆ ਵੱਡਾ Exit Poll! ਹਾਰ ਰਹੇ Harsimrat Badal ਤੇ Preneet Kaur!, ਜਿੱਤ ਰਹੇ ਆਹ ਵੱਡੇ ਆਗੂ, 4 ਨੂੰ ਲੱਗੂ ਪਤਾ

03 Jun 2024 11:44 AM

ਬਠਿੰਡਾ, ਖਡੂਰ ਸਾਹਿਬ, ਸੰਗਰੂਰ ਪੰਜਾਬ ਦੀ ਹਰ ਸੀਟ ਦੇ ਨਤੀਜੇ ! ਕੌਣ ਕਿੱਥੋਂ ਜਿੱਤਿਆ ਤੇ ਕਿਵੇਂ ਬਦਲੇਗੀ ਸਰਕਾਰ ?

03 Jun 2024 11:19 AM

Kabaddi Player Nirbhay Hathur ਦੀ ਮੌਤ ਨਾਲ ਖੇਡ ਜਗਤ ਨੂੰ ਲੱਗਾ ਵੱਡਾ ਝਟਕਾ, ਸੁੱਤਾ ਹੀ ਰਹਿ ਗਿਆ ਖਿਡਾਰੀ

03 Jun 2024 9:06 AM
Advertisement