ਪੰਜਾਬ ਸਰਕਾਰ ਦਾ ਫੈਸਲਾ: 5ਵੀਂ, 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਪ੍ਰਮੋਟ
Published : Apr 15, 2021, 1:52 pm IST
Updated : Apr 15, 2021, 3:34 pm IST
SHARE ARTICLE
Punjab CM
Punjab CM

ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲਿਆ ਗਿਆ ਫੈਸਲਾ

ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ 5ਵੀਂ, 8ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰੀਖਿਆ ਤੋਂ ਅਗਲੀ ਕਲਾਸ ਵਿਚ ਪ੍ਰਮੋਟ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਪਹਿਲਾਂ ਤੋਂ ਹੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ, ਇਸ ਸਬੰਧੀ ਫੈਸਲਾ ਬਾਅਦ ਵਿਚ ਉਭਰਦੀ ਸਥਿਤੀ ਦੇ ਅਧਾਰ ‘ਤੇ ਲਿਆ ਜਾਵੇਗਾ।

Tweet

ਮੁੱਖ ਮੰਤਰੀ ਨੇ ਕਿਹਾ ਕਿ 30 ਅਪ੍ਰੈਲ ਤੱਕ ਸੂਬਾ ਸਰਕਾਰ ਨੇ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਸੀ, ਜਿਸ ਸਦਕਾ 11-20 ਸਾਲ ਉਮਰ ਵਰਗ ਵਿੱਚ ਪਾਜ਼ੇਟੀਵਿਟੀ ਦੀ ਦਰ ਹੇਠਾਂ ਲਿਆਉਣ ਦੇ ਨਾਲ-ਨਾਲ ਇਹ ਰਾਹਤ ਪ੍ਰੀਖਿਆਵਾਂ ਲਈ ਜਾਣ ਵਾਲੇ ਸਕੂਲੀ ਵਿਦਿਆਰਥੀਆਂ ਨੂੰ ਵੀ ਦੇਣ ਦੀ ਲੋੜ ਸੀ।

MeetingMeeting

ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਹੁਕਮ ਦਿੱਤੇ ਕਿ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਲਈ ਪੰਜ ਵਿਸ਼ਿਆਂ ਵਿੱਚੋ 4 ਵਿਸ਼ਿਆਂ ਲਈ ਇਮਤਿਹਾਨ ਪਹਿਲਾਂ ਦੀ ਹੋ ਚੁੱਕੇ ਹਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਪੰਜਵੇਂ ਵਿਸ਼ੇ ਨੂੰ ਅਣਡਿੱਠ ਕਰਕੇ ਚਾਰ ਵਿਸ਼ਿਆਂ ਵਿੱਚ ਵਿਦਿਆਰਥੀਆਂ ਵੱਲੋਂ ਹਾਸਲ ਕੀਤੇ ਅੰਕਾਂ ਦੇ ਆਧਾਰ ਉਤੇ ਨਤੀਜੇ ਐਲਾਨ ਸਕਦਾ ਹੈ।

StudentsStudents

ਇਸੇ ਤਰ੍ਹਾਂ ਅੱਠਵੀਂ ਅਤੇ ਦਸਵੀਂ ਜਮਾਤ ਲਈ ਪ੍ਰੀ-ਬੋਰਡ ਪ੍ਰੀਖਿਆਵਾਂ ਜਾਂ ਸਬੰਧਤ ਸਕੂਲਾਂ ਵੱਲੋਂ ਆਪਣੇ ਤੌਰ ਉਤੇ ਲਏ ਗਏ ਇਮਤਿਹਾਨਾਂ ਦੇ ਆਧਾਰ ਨਤੀਜਾ ਐਲਾਨਿਆ ਜਾ ਸਕਦਾ ਹੈ। ਮੁੱਖ ਮੰਤਰੀ, ਜਿਨ੍ਹਾਂ ਨੇ ਇਸ ਸਬੰਧ ਵਿੱਚ ਕੇਂਦਰੀ ਸਿੱਖਿਆ ਮੰਤਰੀ ਨੂੰ ਇਸੇ ਹਫ਼ਤੇ ਪੱਤਰ ਲਿਖਿਆ ਸੀ, ਨੇ ਮਹਾਂਮਾਰੀ ਦੇ ਮੱਦੇਨਜ਼ਰ ਸੀ.ਬੀ.ਐਸ.ਈ. ਦੀਆਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਅਤੇ ਸੀ.ਬੀ.ਐਸ.ਈ. ਦੀਆਂ ਦਸਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਬਾਰੇ ਕੇਂਦਰ ਦੇ ਫੈਸਲੇ ਉਤੇ ਤਸੱਲੀ ਜ਼ਾਹਰ ਕੀਤੀ।

ਦੱਸ ਦਈਏ ਕਿ ਮੁੱਖ ਮੰਤਰੀ ਨੇ ਇਹ ਫ਼ੈਸਲਾ ਉੱਚ ਅਧਿਕਾਰੀਆਂ ਅਤੇ ਡਾਕਟਰੀ ਮਾਹਿਰਾਂ ਨਾਲ ਵਰਚੁਅਲ ਕੋਵਿਡ ਸਮੀਖਿਆ ਬੈਠਕ ਦੌਰਾਨ  ਲਿਆ ਹੈ। ਇਸ ਬੈਠਕ ਵਿਚ ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਸਕੱਤਰ ਵਿਨੀ ਮਹਾਜਨ ਅਤੇ ਡੀਜੀਪੀ ਦਿਨਕਰ ਗੁਪਤਾ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement