ਮੋਦੀ ਦੇ ਇਸ਼ਾਰੇ 'ਤੇ ਕੈਪਟਨ ਕਿਸਾਨਾਂ ਨੂੰ ਕਰ ਰਹੇ ਨੇ ਪ੍ਰੇਸ਼ਾਨ : ਕੁਲਤਾਰ ਸੰਧਵਾਂ
Published : Apr 15, 2021, 5:45 pm IST
Updated : Apr 15, 2021, 5:45 pm IST
SHARE ARTICLE
 kultar singh sandhwan
kultar singh sandhwan

ਮੰਡੀਆਂ ਵਿੱਚ ਬਾਰਦਾਨੇ ਘਾਟ ਅਤੇ ਫ਼ਸਲ ਦੇ ਸਿੱਧੀ ਅਦਾਇਗੀ ਤਹਿਤ ਪੈਸੇ ਲੈਣ ਲਈ ਕਿਸਾਨ ਹੋ ਰਹੇ ਨੇ ਖੱਜਲ ਖ਼ੁਆਰ: ਕੁਲਤਾਰ ਸੰਧਵਾਂ

ਚੰਡੀਗੜ - ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਵਿੱਚ ਹਾੜੀ ਦੇ ਸੀਜਨ ਦੌਰਾਨ ਮੰਡੀਆਂ ਵਿੱਚ ਬਾਰਦਾਨੇ ਘਾਟ ਅਤੇ ਫ਼ਸਲ ਦੇ ਸਿੱਧੀ ਅਦਾਇਗੀ ਤਹਿਤ ਪੈਸੇ ਲੈਣ ਲਈ ਕਿਸਾਨ ਖੱਜਲ ਖ਼ੁਆਰ ਹੋ ਰਹੇ ਹਨ। ਇਸ ਤੋਂ ਪਤਾ ਚੱਲਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਕਿਸਾਨਾਂ ਨੂੰ ਹਾੜੀ ਦੇ ਸੀਜ਼ਨ ਦੌਰਾਨ ਕੋਈ ਸਮੱਸਿਆ ਨਾ ਆਉਣ ਦੇਣ ਦੇ ਦਾਅਵੇ ਝੂਠੇ ਸਾਬਤ ਹੋ ਰਹੇ ਹਨ।

Narendra Modi , Captain Amarinder Singh Narendra Modi , Captain Amarinder Singh

ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਸੂਬੇ ਦੇ ਕਿਸਾਨ ਜਿੱਥੇ ਇੱਕ ਪਾਸੇ ਨਰਿੰਦਰ ਮੋਦੀ ਦੇ ਖੇਤੀਬਾੜੀ ਸਬੰਧੀ ਤਿੰਨ ਕਾਲ਼ੇ ਕਾਨੂੰਨਾਂ ਤੋਂ ਦੁੱਖੀ ਹਨ, ਉਥੇ ਹੀ ਹੁਣ ਸੂਬੇ ਦੀਆਂ ਮੰਡੀਆਂ ਵਿੱਚ ਬਾਰਦਾਨੇ ਦੀ ਘਾਟ ਹੋਣ ਕਰਕੇ ਕਣਕ ਦੀ ਠੀਕ ਖਰੀਦ ਨਾ ਹੋਣ ਕਾਰਨ ਪ੍ਰੇਸ਼ਾਨ ਹੋ ਰਹੇ ਹਨ ਕਿਉਂਕਿ ਬਾਰਦਾਨੇ ਤੋਂ ਬਿਨਾਂ ਨਾ ਤਾਂ ਕਣਕ ਦੀ ਤੁਲਾਈ ਹੋ ਰਹੀ ਹੈ ਅਤੇ ਨਾ ਹੀ ਚੁਕਾਈ।

Wheat procurement Wheat procurement

ਉਨਾਂ ਕਿਹਾ ਕਿ ਬਾਰਦਾਨੇ ਦੀ ਘਾਟ ਦੇ ਨਾਲ ਨਾਲ ਹੁਣ ਕਿਸਾਨ ਫ਼ਸਲ ਵੇਚ ਕੇ ਆਪਣੇ ਪੈਸੇ ਲੈਣ ਲਈ ਸਿਧੀ ਅਦਾਇਗੀ ਪੋਰਟਲ ਅਤੇ ਬੈਂਕ ਖਾਤਿਆਂ ਦੀਆਂ ਉਲਝਣਾਂ ਵਿੱਚ ਫਸ ਰਹੇ ਹਨ। ਸੂਬੇ ਦੇ ਕਈ ਇਲਾਕਿਆਂ ਵਿੱਚ ਕਣਕ ਦੀ ਰਕਮ ਦੀ ਸਿੱਧੀ ਅਦਾਇਗੀ ਲਈ ਬਣਾਏ ਗਏ ਪੋਰਟਲ 'ਤੇ ਉਸ ਇਲਾਕੇ ਦੇ ਬਹੁਤ ਸਾਰੇ ਬੈਂਕ ਦਰਜ ਹੀ ਨਹੀਂ ਹਨ, ਜਿਨਾਂ ਬੈਂਕਾਂ ਵਿੱਚ ਕਿਸਾਨਾਂ ਦੇ ਖਾਤੇ ਹਨ।

Captain Amarinder SinghCaptain Amarinder Singh

ਕਿਸਾਨਾਂ ਦੇ ਖਾਤਿਆਂ ਵਾਲੇ ਬੈਂਕ ਅਦਾਇਗੀ ਪੋਰਟਲ 'ਤੇ ਦਰਜ ਨਾ ਹੋਣ ਕਾਰਨ ਕਿਸਾਨਾਂ ਨੂੰ ਵੇਚੀ ਫ਼ਸਲ ਦੇ ਪੈਸੇ ਨਹੀਂ ਮਿਲ ਰਹੇ। ਵਿਧਾਇਕ ਸੰਧਵਾ ਨੇ ਦੋਸ਼ ਲਾਇਆ ਦੋਸ਼ ਲਾਇਆ ਕਿ ਸੂਬੇ ਦੇ ਕਾਂਗਰਸੀ ਮੰਤਰੀ ਪੰਜਾਬ ਦੇ ਕਿਸਾਨਾਂ ਦੀ ਕਣਕ ਦੀ ਸਹੀ ਖਰੀਦ ਕਰਵਾਉਣ ਤੋਂ ਜ਼ਿਆਦਾ ਹੋਰ ਰਾਜਾਂ ਤੋਂ ਤਸਕਰੀ ਕਰਕੇ ਕਣਕ ਮੰਡੀਆਂ ਵਿੱਚ ਵੇਚਣ ਨੂੰ ਪਹਿਲ ਦੇ ਰਹੇ ਹਨ। ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਅੱਖਾਂ ਬੰਦ ਕਰਕੇ ਬੈਠੇ ਹਨ।

Kultar SandhwaKultar Sandhwa

ਉਨਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰੇ 'ਤੇ ਕੈਪਟਨ ਅਮਰਿੰਦਰ ਸਿੰਘ ਜਾਣਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ, ਜੋ ਕੇਂਦਰ ਤੇ ਰਾਜਾਂ ਦੀਆਂ ਅੱਤਿਆਚਾਰੀ ਤੇ ਤਾਨਾਸ਼ਾਹੀ ਸਰਕਾਰਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ। ਕੁਲਤਾਰ ਸਿੰਘ ਸੰਧਵਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਸਹੀ ਤਰੀਕੇ ਨਾਲ ਖ਼ਰੀਦੀ ਨਾ ਕੀਤੀ ਗਈ ਅਤੇ ਫ਼ਸਲ ਦੀ ਰਕਮ ਦੀ ਅਦਾਇਗੀ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਸੜਕ 'ਤੇ ਉਤਰ ਕੇ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement