ਓਪੀ ਸੋਨੀ ਵੱਲੋਂ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ
Published : Apr 15, 2021, 5:56 pm IST
Updated : Apr 15, 2021, 5:56 pm IST
SHARE ARTICLE
OP Soni and Others
OP Soni and Others

ਕੋਵਿਡ ਮਰੀਜ਼ਾਂ ਦੀ ਦੇਖਭਾਲ ਨੂੰ ਹੋਰ ਸੁਚਾਰੂ ਬਣਾਇਆ ਜਾਵੇ

ਚੰਡੀਗੜ੍ਹ: ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਮੀਟਿੰਗ ਵਿੱਚ ਬਾਬਾ ਫ਼ਰੀਦ ਹੈਲਥ ਸਾਇੰਸਿਜ਼ ਯੂਨੀਵਰਸਿਟੀ ਫ਼ਰੀਦਕੋਟ ਦੇ ਵਾਇਸ ਚਾਂਸਲਰ ਡਾ. ਰਾਜ ਬਹਾਦਰ, ਗੁਰੂ ਰਵੀਦਾਸ ਆਯੂਰਵੇਦ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬਾਲ ਕ੍ਰਿਸ਼ਨ ਸ਼ਰਮਾ ਕੌਸ਼ਿਕ, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ  ਡੀ.ਕੇ. ਤਿਵਾੜੀ, ਸਪੈਸ਼ਲ ਸੈਕਟਰੀ  ਰਾਹੁਲ ਗੁਪਤਾ, ਡਾਇਰੈਕਟਰ ਡਾਕਟਰੀ ਸਿੱਖਿਆ ਅਤੇ ਖੋਜ ਡਾ. ਸੁਜਾਤਾ ਸ਼ਰਮਾ ਅਤੇ ਪੰਜਾਬ ਰਾਜ ਦੇ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਆਯੂਰਵੈਦਿਕ ਕਾਲਜ ਦਾ ਪ੍ਰਿੰਸੀਪਲ ਅਤੇ ਮੈਡੀਕਲ ਸੁਪਰਡੈਂਟ ਹਾਜ਼ਰ ਸਨ।

OP SoniOP Soni

ਅੱਜ ਇੱਥੇ ਡਾਕਟਰੀ ਸਿੱਖਿਆ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਸੋਨੀ ਨੇ ਕਿਹਾ ਕਿ ਮੈਡੀਕਲ ਕਾਲਜਾਂ ਦੇ ਸਟਾਫ਼ ਦੇ ਵੈਕਸੀਨੇਸ਼ਨ ਦੇ ਕਾਰਜ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਵੈਕਸੀਨੇਸ਼ਨ ਦਾ ਕਾਰਜ ਜਲਦ ਮੁਕੰਮਲ ਕੀਤਾ ਜਾ ਸਕੇ ਅਤੇ ਆਮ ਲੋਕਾਂ ਲਈ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ ਹੋਰ ਬਿਹਤਰ ਤਰੀਕੇ ਨਾਲ ਚਲਾਇਆ ਜਾ ਸਕੇ। 

Covid VaccinationCovid Vaccination

ਉਹਨਾਂ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਮੈਡੀਕਲ ਸੁਪਰਡੈਂਟਾਂ ਨੂੰ ਹਦਾਇਤ ਕੀਤੀ ਕਿ ਕੋਵਿਡ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਦੌਰਾਨ ਦੇਖਭਾਲ ਨੂੰ ਹੋਰ ਸੁਚਾਰੂ ਬਣਾਇਆ ਜਾਵੇ ਤਾਂ ਜੋ ਮੌਤ ਦਰ ਨੂੰ ਹੋਰ ਘਟਾਇਆ ਜਾ ਸਕੇ।  ਸੋਨੀ ਨੇ ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਮੋਹਾਲੀ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement