ਸੰਵਿਧਾਨ ਦੇ ਮੁਢਲੇ ਸਿਧਾਂਤਾਂ ਨਾਲ ਛੇੜਛਾੜ ਦੀਆਂ ਕੀਤੀਆਂ ਜਾ ਰਹੀਆਂ ਨੇ ਕੋਸ਼ਿਸ਼ਾਂ : ਮੁੱਖ ਮੰਤਰੀ
Published : Apr 15, 2022, 12:28 am IST
Updated : Apr 15, 2022, 12:28 am IST
SHARE ARTICLE
image
image

ਸੰਵਿਧਾਨ ਦੇ ਮੁਢਲੇ ਸਿਧਾਂਤਾਂ ਨਾਲ ਛੇੜਛਾੜ ਦੀਆਂ ਕੀਤੀਆਂ ਜਾ ਰਹੀਆਂ ਨੇ ਕੋਸ਼ਿਸ਼ਾਂ : ਮੁੱਖ ਮੰਤਰੀ

ਜਲੰਧਰ, 14 ਅਪ੍ਰੈਲ (ਅਮਰਿੰਦਰ ਸਿੱਧੂ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਭਾਰਤ ਰਤਨ ਡਾ. ਭੀਮ ਰਾਉ ਅੰਬੇਡਕਰ ਵਲੋਂ ਲਿਖੇ ਗਏ ਸੰਵਿਧਾਨ ਅਤੇ ਇਸ ਦੇ ਮੁੱਢਲੇ ਸਿਧਾਂਤਾਂ ਨੂੰ ਬਚਾਉਣ ਦਾ ਸੱਦਾ ਦਿਤਾ ਹੈ।  ਅੱਜ ਇਥੇ ਬਾਬਾ ਸਾਹਿਬ ਦੇ 131ਵੇਂ ਜਨਮ ਦਿਵਸ ਮੌਕੇ ਸਥਾਨਕ ਬਾਬਾ ਸਾਹਿਬ ਭੀਮ ਰਾਉ ਅੰਬੇਡਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ, ਬੂਟਾਂ ਮੰਡੀ ਵਿਖੇ ਸੂਬਾ ਪਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਕਾਨੂੰਨਦਾਨ ਅਤੇ ਉਘੇ ਸਿਆਸਤਦਾਨ ਡਾ. ਅੰਬੇਡਕਰ ਵਲੋਂ ਲਿਖੇ ਗਏ ਸੰਵਿਧਾਨ ਦੀ ਮਹੱਤਤਾ ਘਟਾਉਣ ਲਈ ਕੋਝੀਆਂ ਚਾਲਾਂ ਚਲੀਆਂ ਜਾ ਰਹੀਆਂ ਹਨ। 
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਇਹ ਮਨਸੂਬੇ ਕੋਈ ਵਿਦੇਸ਼ੀ ਜਾਂ ਬਰਤਾਨਵੀ ਨਹੀਂ ਘੜ ਰਹੇ, ਸਗੋਂ ਸਾਡੇ ਕੁੱਝ ਅਪਣੇ ਲੋਕ ਹੀ ਇਹ ਤਾਣੀ ਬੁਣ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਨੂੰ ਮੂੰਹ ਤੋੜਵਾਂ ਜਵਾਬ ਦਿੰਦਿਆਂ ਸ਼ੁਰੂਆਤ ਵਿਚ ਹੀ ਖ਼ਤਮ ਕਰਨਾ ਚਾਹੀਦਾ ਹੈ ਜਿਸ ਲਈ ਲੋਕਾਂ ਨੂੰ ਇਕਜੁਟ ਹੋ ਕੇ ਆਵਾਜ਼ ਬੁਲੰਦ ਕਰਨੀ ਹੋਵੇਗੀ। 
ਮੁੱਖ ਮੰਤਰੀ ਨੇ ਕਿਹਾ ਕਿ ਡਾ. ਅੰਬੇਦਕਰ ਨੇ ਸੰਵਿਧਾਨ ਰਾਹੀਂ ਲੋਕਾਂ ਨੂੰ ਅਪਣੀ ਮਰਜ਼ੀ ਨਾਲ ਵੋਟ ਪਾਉਣ ਦਾ ਅਧਿਕਾਰ ਦਿਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਲੇ ਇਸੇ ਹੱਕ ਸਦਕਾ ਹੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹੋਰ ਘਾਗ ਸਿਆਸਤਦਾਨਾਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ। ਉਨ੍ਹਾਂ ਕਿਹਾ ਕਿ ਸੰਵਿਧਾਨ ਜਮਹੂਰੀਅਤ ਦਾ ਮੂਲ ਆਧਾਰ ਹੈ ਅਤੇ ਇਸ ਨਾਲ ਕਿਸੇ ਤਰ੍ਹਾਂ ਦੀ ਛੇੜਛਾੜ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। 
ਪਾਕਿਸਤਾਨ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਸਾਡਾ ਗੁਆਂਢੀ ਮੁਲਕ ਸਾਡੇ ਮੁਲਕ ਤੋਂ ਇਕ ਦਿਨ ਪਹਿਲਾਂ ਆਜ਼ਾਦ ਹੋਇਆ ਪਰ ਸੰਵਿਧਾਨ ਦੀ ਅਣਹੋਂਦ ਕਰ ਕੇ ਉਸ ਮੁਲਕ ਵਿਚ ਜਮਹੂਰੀਅਤ ਪੈਰ ਨਹੀਂ ਜਮ੍ਹਾ ਸਕੀ। 
ਮੁੱਖ ਮੰਤਰੀ ਨੇ ਡਾ.ਬੀ.ਆਰ. ਅੰਬੇਡਕਰ ਵਲੋਂ ਬਰਾਬਰਤਾ ਅਤੇ ਆਜ਼ਾਦੀ ਦੇ ਦਿੱਤੇ ਸਿਧਾਂਤਾਂ ’ਤੇ ਚਲ ਕੇ ਆਦਰਸ਼ ਸਮਾਜ ਦੀ ਸਿਰਜਣਾ ਲਈ ਯੋਗਦਾਨ ਪਾਉਣ ਦਾ ਸੱਦਾ ਦਿਤਾ। ਡਾ. ਅੰਬੇਡਕਰ ਨੂੰ ਮਹਾਨ ਵਿਦਵਾਨ, ਕਾਨੂੰਨਦਾਨ, ਆਰਥਿਕ ਮਾਹਿਰ, ਸਮਾਜ ਸੁਧਾਰਕ ਅਤੇ ਉਘੀ ਸਖਸ਼ੀਅਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਾ. ਅੰਬੇਡਕਰ ਸਮੁੱਚੇ ਵਿਸ਼ਵ ਦੇ ਇਤਿਹਾਸ ਵਿੱਚ ਸ਼ੁਮਾਰ ਸਭ ਤੋਂ ਕੱਦਾਵਾਰ ਸ਼ਖ਼ਸੀਅਤਾਂ ਵਿਚੋਂ ਇਕ ਸਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਸਖ਼ਤ ਮਿਹਨਤ, ਸਮਰਪਤ ਭਾਵਨਾ ਤੇ ਦੂਰ ਅੰਦੇਸ਼ ਦਾ ਨਤੀਜਾ ਹੈ। 
ਇਸ ਮੌਕੇ ਮੁੱਖ ਮੰਤਰੀ ਨੇ ਖੇਡਾਂ ਦੇ ਖੇਤਰ ਵਿੱਚ ਜਲੰਧਰ ਦੇ ਅਹਿਮ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਐਲਾਨ ਕੀਤਾ ਕਿ ਜਲੰਧਰ ਵਿੱਚ ਵਿਸ਼ਵ ਪੱਧਰ ਦੀ ਖੇਡ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਬੂਟਾਂ ਮੰਡੀ ਵਿਖੇ ਡਾ.ਬੀ.ਆਰ. ਅੰਬੇਡਕਰ ਪਾਰਕ ਵਿਖੇ ਡਾ. ਅੰਬੇਡਕਰ ਦੇ ਬੁੱਤ ’ਤੇ ਫੁੱਲ ਮਾਲਾ ਭੇਟ ਕੀਤੀ। ਇਸ ਤੋਂ ਪਹਿਲਾਂ ਵਿਧਾਇਕ ਸ਼ੀਤਲ ਅੰਗੂਰਾਲ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਅਪਣੇ ਹਲਕੇ ਲਈ ਕੁੱਝ ਮੰਗਾਂ ਵੀ ਰੱਖੀਆਂ। ਇਸ ਮੌਕੇ ਵਿਧਾਇਕਾਂ ਅਤੇ ਹੋਰ ਨੇਤਾਵਾਂ ਵਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ। 
ਇਸ ਮੌਕੇ ਬਲਕਾਰ ਸਿੰਘ, ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ਆਪ ਨੇਤਾ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਸੁਰਿੰਦਰ ਸਿੰਘ ਸੋਢੀ, ਜੀਤ ਲਾਲ ਭੱਟੀ, ਰਤਨ ਸਿੰਘ, ਪ੍ਰਿੰਸੀਪਲ ਪ੍ਰੇਮ ਕੁਮਾਰ, ਮੰਗਲ ਸਿੰਘ, ਸੁਭਾਸ਼ ਸਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਕਮਿਸ਼ਨਰ ਆਫ਼ ਪੁਲਿਸ ਗੁਰਪ੍ਰੀਤ ਸਿੰਘ ਤੂਰ ਅਤੇ ਹੋਰ ਹਾਜ਼ਰ ਸਨ। 
 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement