ਫਗਵਾੜਾ: ਸੜਕ ਹਾਦਸੇ 'ਚ 5 ਔਰਤਾਂ ਸਮੇਤ 12 ਲੋਕ ਜ਼ਖਮੀ
Published : Apr 15, 2022, 9:34 pm IST
Updated : Apr 15, 2022, 9:34 pm IST
SHARE ARTICLE
 Phagwara: 12 people including 5 women injured in road accident
Phagwara: 12 people including 5 women injured in road accident

ਜਖਮੀਆਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

 

ਫਗਵਾੜਾ - ਫਗਵਾੜਾ ਦੇ ਨੇੜਲੇ ਪਿੰਡ ਰਿਹਾਣਾ ਜੱਟਾਂ ’ਚ ਬੱਸ ਤੇ ਕੈਂਟਰ ਦੀ ਹੋਈ ਭਿਆਨਕ ਟੱਕਰ ’ਚ ਇਕ ਦਰਜਨ ਦੇ ਕਰੀਬ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਹਾਦਸਾ ਉਦੋਂ ਵਾਪਰਿਆ, ਜਦੋਂ ਲੁਧਿਆਣਾ ਤੋਂ ਹੁਸ਼ਿਆਰਪੁਰ ਜਾ ਰਹੀ ਬੱਸ ਦਾ ਫਗਵਾੜਾ ਦੇ ਨੇੜਲੇ ਪਿੰਡ ਰਿਹਾਣਾ ਜੱਟਾਂ ਤੋਂ ਹਰਿਆਣਾ ਜਾ ਰਹੇ ਕੈਂਟਰ ਨਾਲ ਟੱਕਰ ਹੋ ਗਈ। ਹਾਦਸੇ ਵਿਚ ਬੱਸ ’ਚ ਸਵਾਰ ਇਕ ਦਰਜਨ ਤੋਂ ਵੱਧ ਲੋਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

accident 

ਜਖ਼ਮੀਆਂ ਵਿਚ 5 ਔਰਤਾਂ ਦੱਸੀਆਂ ਜਾ ਰਹੀਆਂ ਹਨ। ਇਸ ਦੌਰਾਨ ਸਿਵਲ ਹਸਪਤਾਲ ’ਚ ਗੱਲਬਾਤ ਕਰਦਿਆਂ ਜ਼ਖ਼ਮੀ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਜਦੋਂ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਮੌਕੇ ’ਤੇ ਉਨ੍ਹਾਂ ਨੂੰ ਬਣਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ’ਚ ਦੇਰ ਕੀਤੀ ਗਈ। ਉਨ੍ਹਾਂ ਇਸ ਗੱਲ ਦੀ ਸ਼ਿਕਾਇਤ ਸਿਵਲ ਹਸਪਤਾਲ ਵਿਖੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਆਏ ਫਗਵਾੜਾ ਦੇ ਸਾਬਕਾ ਮੰਤਰੀ ਅਤੇ ‘ਆਪ’ ਆਗੂ ਜੋਗਿੰਦਰ ਸਿੰਘ ਮਾਨ ਨੂੰ ਕੀਤੀ। ਮਾਮਲੇ ਨੂੰ ਲੈ ਕੇ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ’ਚ ਇਹ ਮਾਮਲਾ ਲਿਆਂਦਾ ਗਿਆ ਹੈ, ਜਿਸ ਨੂੰ ਲੈ ਕੇ ਉਹ ਜਾਂਚ ਕਰ ਰਹੇ ਹਨ ਅਤੇ ਜੇਕਰ ਕਿਤੇ ਵੀ ਸਰਕਾਰੀ ਪੱਧਰ ’ਤੇ ਕੁਤਾਹੀ ਪਾਈ ਜਾਂਦੀ ਹੈ ਤਾਂ ਉਹ ਇਸ ਦੀ ਸ਼ਿਕਾਇਤ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨੂੰ ਕਰਨਗੇ।

ਸੜਕ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਥਾਣਾ ਰਾਵਲਪਿੰਡੀ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਹਾਦਸਾ ਸਰਕਾਰੀ ਬੱਸ ਨੂੰ ਚਲਾ ਰਹੇ ਡਰਾਈਵਰ ਦੀ ਅਣਗਹਿਲੀ ਨਾਲ ਉਦੋਂ ਵਾਪਰਿਆ, ਜਦੋਂ ਉਸ ਨੇ ਤੇਜ਼ ਰਫ਼ਤਾਰ ਬੱਸ ਨੂੰ ਆਪਣੇ ਅੱਗੇ ਚੱਲ ਰਹੇ ਵਾਹਨ ਨੂੰ ਓਵਰਟੇਕ ਕਰਦਿਆਂ ਕੈਂਟਰ ’ਚ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸੜਕ ਹਾਦਸੇ ਦੀ ਜਾਂਚ ਪੁਲਿਸ ਵੱਲੋਂ ਜਾਰੀ ਹੈ। ਪੁਲਿਸ ਨੇ ਹਾਦਸੇ ਤੋਂ ਬਾਅਦ ਸਰਕਾਰੀ ਬੱਸ ਅਤੇ ਕੈਂਟਰ ਨੂੰ ਕਬਜ਼ੇ ’ਚ ਲੈ ਲਿਆ ਹੈ।

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement