ਹਾਰ ਦੇ ਕਾਰਨਾਂ ਦਾ ਜਾਇਜ਼ਾ ਲੈ ਰਹੇ ਹਾਂ ਤੇ ਅਸੀਂ ਇਕ ਵਾਰ ਫਿਰ ਇਕਜੁੱਟ ਹੋ ਕੇ ਲੜਾਂਗੇ- ਪ੍ਰਤਾਪ ਬਾਜਵਾ
Published : Apr 15, 2022, 3:53 pm IST
Updated : Apr 15, 2022, 3:53 pm IST
SHARE ARTICLE
Partap Bajwa
Partap Bajwa

ਦੁਆਬਾ ਖੇਤਰ ਕਾਂਗਰਸ ਦਾ ਗੜ੍ਹ ਹੈ ਅਤੇ ਇਸ ਗੜ੍ਹ ਨੇ ਚੋਣਾਂ ਵਿਚ ਵੀ ਪਾਰਟੀ ਦੀ ਪੂਰੀ ਇੱਜ਼ਤ ਬਰਕਰਾਰ ਰੱਖੀ ਹੈ।

 

ਜਲੰਧਰ - ਬੀਤੀ ਰਾਤ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਵਿਰੋਧੀ ਧਿਰ ਦੇ ਉਪ ਨੇਤਾ ਡਾ: ਰਾਜਕੁਮਾਰ ਚੱਬੇਵਾਲ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਵਿਧਾਇਕ ਲਾਡੀ ਸ਼ੇਰੋਵਾਲੀਆ, ਜ਼ਿਲ੍ਹਾ ਪ੍ਰਧਾਨ ਬਲਰਾਜ ਠਾਕੁਰ ਅਤੇ ਦੁਆਬੇ ਦੇ ਹੋਰ ਵੱਡੇ ਆਗੂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿਚ ਪੁੱਜੇ। ਆਗੂਆਂ ਨੇ ਜਲੰਧਰ ਵੈਸਟ ਵਿਚ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਦੇ ਘਰ ਕਰਵਾਏ ਪ੍ਰੋਗਰਾਮ ਵਿਚ ਭਾਸ਼ਣ ਦਿੱਤਾ ਅਤੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਸੁਣੀਆ। ਵਰਕਰਾਂ ਨੇ ਦੱਸਿਆ ਕਿ ਕਿਵੇਂ ਸੱਤਾ ਪਰਿਵਰਤਨ ਹੁੰਦੇ ਹੀ ਉਨ੍ਹਾਂ ਦੀ ਪਰੇਸ਼ਾਨੀ ਸ਼ੁਰੂ ਹੋ ਗਈ। ਉਨ੍ਹਾਂ ਦੇ ਕਾਰੋਬਾਰਾਂ ਵਿਚ ਸਰਕਾਰੀ ਦਖਲਅੰਦਾਜ਼ੀ ਵਧ ਗਈ ਹੈ। ਸਰਕਾਰ ਦੇ ਇਸ਼ਾਰੇ ’ਤੇ ਅਧਿਕਾਰੀ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ।

ਇਸ ਦੌਰਾਨ ਕਈਆਂ ਨੇ ਇਹ ਵੀ ਕਿਹਾ ਕਿ ਜੇਕਰ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਲੋਕਾਂ ਨੂੰ ਪੁੱਛਿਆ ਗਿਆ ਹੁੰਦਾ ਤੇ ਉਨ੍ਹਾਂ ਦੇ ਇਸ਼ਾਰੇ 'ਤੇ ਕੰਮ ਕੀਤਾ ਹੁੰਦਾ ਤਾਂ ਅੱਜ ਕਾਂਗਰਸ ਦੀ ਇਹ ਹਾਲਤ ਨਾ ਹੁੰਦੀ। ਹਾਲ ਹੀ ਵਿਚ ਕਾਂਗਰਸ ਦੇ ਇੱਕ ਧਰਨੇ ਦੌਰਾਨ ਵੀ ਕਾਂਗਰਸੀ ਵਰਕਰਾਂ ਨੇ ਸ਼ਰੇਆਮ ਦੋਸ਼ ਲਾਇਆ ਸੀ ਕਿ ਸੱਤਾ ਵਿਚ ਰਹਿੰਦਿਆਂ ਕਾਂਗਰਸੀ ਆਗੂਆਂ ਨੇ ਪੰਜ ਸਾਲ ਤੱਕ ਉਨ੍ਹਾਂ ਦਾ ਹਾਲ-ਚਾਲ ਵੀ ਨਹੀਂ ਪੁੱਛਿਆ। 

 File Photo

ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਅਸੀਂ ਸਾਰੇ ਇੱਕਜੁੱਟ ਹੋ ਕੇ ਲੜਾਂਗੇ। ਕਾਂਗਰਸ ਪਾਰਟੀ ਇੱਕ ਵਾਰ ਫਿਰ ਤੋਂ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਦੋਆਬਾ ਖੇਤਰ ਕਾਂਗਰਸ ਦਾ ਗੜ੍ਹ ਹੈ ਅਤੇ ਇਸ ਗੜ੍ਹ ਨੇ ਚੋਣਾਂ ਵਿਚ ਵੀ ਪਾਰਟੀ ਦੀ ਪੂਰੀ ਇੱਜ਼ਤ ਬਰਕਰਾਰ ਰੱਖੀ ਹੈ।

ਬਾਜਵਾ ਨੇ ਕਿਹਾ ਕਿ ਅਸੀਂ ਪਹਿਲਾਂ ਜਿੱਤੇ ਵਿਧਾਇਕਾਂ ਦੇ ਇਲਾਕਿਆਂ 'ਚ ਨਹੀਂ ਸਗੋਂ ਹਾਰੇ ਹੋਏ ਵਿਧਾਇਕਾਂ ਦੇ ਇਲਾਕਿਆਂ 'ਚ ਜਾ ਰਹੇ ਹਾਂ। ਉਥੇ ਜਾ ਕੇ ਹਾਰ ਦੇ ਕਾਰਨਾਂ ਦਾ ਜਾਇਜ਼ਾ ਲਿਆ। ਵਰਕਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਹ ਫਿਰ ਤੋਂ ਪਾਰਟੀ ਦਾ ਕੰਮ ਪੂਰੇ ਜੋਸ਼ ਨਾਲ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਾਰ-ਜਿੱਤ ਤਾਂ ਹੁੰਦੀ ਰਹਿੰਦੀ ਹੈ ਪਰ ਹਾਰ ਤੋਂ ਬਾਅਦ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਮੁੜ ਅਗਲੀ ਲੜਾਈ ਲਈ ਤਿਆਰ ਕਰਨਾ ਬਹੁਤ ਜ਼ਰੂਰੀ ਹੈ। 

file photo

ਬਾਜਵਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਬਦਲਾਅ ਨੂੰ ਲੈ ਕੇ ਪਿਛਲੇ 70-75 ਸਾਲਾਂ ਤੋਂ ਰਾਜ ਕਰ ਰਹੀਆਂ ਰਵਾਇਤੀ ਪਾਰਟੀਆਂ ਨੂੰ ਕਿਨਾਰੇ ’ਤੇ ਕਰਦਿਆਂ ‘ਆਪ’ ਦੇ ਹੱਥਾਂ ਵਿਚ ਸੱਤਾ ਦੀ ਵਾਗਡੋਰ ਸੌਂਪੀ ਸੀ ਪਰ ਇਕ ਮਹੀਨੇ ਵਿਚ ਹੀ ਪੰਜਾਬ ਵਿਚ ਬਦਲਾਅ ਦਿੱਸਣਾ ਸ਼ੁਰੂ ਹੋ ਗਿਆ ਹੈ। ਮਹੀਨੇ ਵਿਚ 52 ਦੇ ਲਗਭਗ ਲੋਕਾਂ ਦਾ ਕਤਲ ਹੋਇਆ ਹੈ। ਸਾਰੇ ਥਰਮਲ ਪਲਾਂਟ ਬੰਦ ਹੋ ਰਹੇ ਹਨ। 3-4 ਦਿਨਾਂ ਦਾ ਕੋਲਾ ਬਾਕੀ ਹੈ। ਉਤਪਾਦਨ ਤੋਂ ਕਿਤੇ ਜ਼ਿਆਦਾ 15 ਹਜ਼ਾਰ ਮੈਗਾਵਾਟ ਤੱਕ ਬਿਜਲੀ ਦੀ ਡਿਮਾਂਡ ਪਹੁੰਚ ਚੁੱਕੀ ਹੈ। ਸ਼ਹਿਰਾਂ ਵਿਚ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ। ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਪਿੰਡਾਂ ਵਿਚ ਨਿਰਵਿਘਨ 10-10 ਘੰਟੇ ਬਿਜਲੀ ਦਿਆਂਗੇ ਪਰ ਅੱਜ ਪਿੰਡਾਂ ਵਿਚ ਸਿਰਫ਼ 2 ਘੰਟੇ ਬਿਜਲੀ ਆ ਰਹੀ ਹੈ।

ਜੇਕਰ ‘ਆਪ’ ਸਰਕਾਰ ਨੇ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਸਮੇਤ ਹੋਰ ਵਰਗਾਂ ਨਾਲ ਧੱਕੇਸ਼ਾਹੀ ਅਤੇ ਵਾਅਦਾਖ਼ਿਲਾਫ਼ੀ ਕੀਤੀ ਤਾਂ ਕਾਂਗਰਸ ਹਰ ਪੱਧਰ ’ਤੇ ਇਨ੍ਹਾਂ ਦਾ ਡਟ ਕੇ ਵਿਰੋਧ ਕਰੇਗੀ। ਸੀ. ਐੱਲ. ਪੀ. ਦੇ ਉਪ ਆਗੂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਅੱਜ ਅਸੀਂ ਹਾਂ ਕਿਉਂਕਿ ਡਾ. ਅੰਬੇਡਕਰ ਸਨ ਅਤੇ ਉਨ੍ਹਾਂ ਸਭ ਨੂੰ ਬਰਾਬਰ ਦੇ ਅਧਿਕਾਰ ਦਿੱਤੇ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਿਕਾਸ ਦੇ ਮੁੱਦੇ ’ਤੇ ਨਹੀਂ ਲੜੀਆਂ ਗਈਆਂ, ਸਗੋਂ ਬਦਲਾਅ ਦੇ ਨਾਂ ’ਤੇ ਲੜੀਆਂ ਗਈਆਂ ਸਨ। ਕਾਂਗਰਸ ਨੇ ਰਿਕਾਰਡ ਤੋੜ ਵਿਕਾਸ ਕੀਤਾ ਹੈ ਪਰ ਹੁਣ ਪੰਜਾਬੀ ਮਹਿਸੂਸ ਕਰ ਰਹੇ ਹਨ ਕਿ ਆਪ ਨੇ ਬਦਲਾਅ ਵਧੀਆ ਨਹੀਂ ਕੀਤਾ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement