ਕਣਕ ਦੀ ਖ਼ਰੀਦ ਨੇ ਪੰਦਰਾਂ ਸਾਲ ਦਾ ਰਿਕਾਰਡ ਤੋੜਿਆ
Published : Apr 15, 2022, 12:25 am IST
Updated : Apr 15, 2022, 12:25 am IST
SHARE ARTICLE
image
image

ਕਣਕ ਦੀ ਖ਼ਰੀਦ ਨੇ ਪੰਦਰਾਂ ਸਾਲ ਦਾ ਰਿਕਾਰਡ ਤੋੜਿਆ

ਚੰਡੀਗੜ੍ਹ, 14 ਅਪ੍ਰੈਲ (ਸੱਤੀ) : ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿਚ ਕਣਕ ਦੀ ਆਮਦ ਵਧਣ ਨਾਲ ਸੂਬੇ ਦੀਆਂ ਖਰੀਦ ਏਜੰਸੀਆਂ ਨੇ ਰਾਜ ਵਿਚ ਅਨਾਜ ਦੀ ਖ਼ਰੀਦ ਅਤੇ ਘੱਟੋ-ਘੱਟ ਸਮਰਥਨ ਮੁਲ ਦੀਆਂ ਅਦਾਇਗੀਆਂ ਦੇ ਸਾਰੇ ਰਿਕਾਰਡ ਤੋੜ ਦਿਤੇ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਸੂਬਾ ਸਰਕਾਰ ਦੇ ਇਕ ਬੁਲਾਰੇ ਨੇ ਦਸਿਆ ਕਿ 13 ਅਪ੍ਰੈਲ ਨੂੰ ਕਣਕ ਦੀ ਕੁਲ ਖ਼ਰੀਦ 17 ਲੱਖ ਟਨ ਤੱਕ ਪਹੁੰਚ ਗਈ ਹੈ, ਜੋ  ਪਿਛਲੇ ਪੰਦਰਾਂ ਸਾਲਾਂ ’ਚ ਅੱਜ ਦੀ ਤਰੀਕ ਤਕ ਸੱਭ ਤੋਂ ਵੱਧ ਹੈ। ਉਨ੍ਹਾਂ ਦਸਿਆ ਕਿ ਇਸ ਸਾਲ ਸੂਬਾ ਸਰਕਾਰ ਨੇ ਹੁਣ ਤਕ 828 ਕਰੋੜ ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਸਿੱਧੇ ਤੌਰ ’ਤੇ ਕਰ ਦਿਤੀ ਹੈ ਜੋ ਹੁਣ ਤਕ ਇਸ ਤਰੀਕ ਤਕ  ਕੀਤੀ ਸੱਭ ਤੋਂ ਵੱਧ ਅਦਾਇਗੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ 871 ਕਰੋੜ ਰੁਪਏ ਦੇ ਵਾਧੂ ਭੁਗਤਾਨ ਵੀ ਕਲੀਅਰ ਕਰ ਦਿਤੇ ਗਏ ਹਨ ਅਤੇ ਸਨਿਚਰਵਾਰ ਨੂੰ ਬੈਂਕਾਂ ਦੇ ਮੁੜ ਖੁਲ੍ਹਦੇ ਹੀ ਇਹ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾ ਕਰ ਦਿਤੀ ਜਾਵੇਗੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement