ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਜੋਗਾ ਸਿੰਘ ਸਰਹਿੰਦ ਤੋਂ ਗ੍ਰਿਫ਼ਤਾਰ, ਪੁਲਿਸ ਨੇ ਕੀਤੇ ਵੱਡੇ ਖ਼ੁਲਾਸੇ

By : KOMALJEET

Published : Apr 15, 2023, 6:17 pm IST
Updated : Apr 15, 2023, 6:17 pm IST
SHARE ARTICLE
Amritpal Singh's close associate Joga Singh arrested from Sirhind
Amritpal Singh's close associate Joga Singh arrested from Sirhind

-ਹਰਿਆਣਾ ਭੱਜਣ ਦੀ ਫ਼ਿਰਾਕ 'ਚ ਸੀ ਜੋਗਾ ਸਿੰਘ, ਅੰਮ੍ਰਿਤਪਾਲ ਸਿੰਘ ਦੇ ਸਿੱਧੇ ਸੰਪਰਕ ਵਿਚ ਸੀ ਜੋਗਾ ਸਿੰਘ

- ਪੀਲੀਭੀਤ 'ਚ ਰਹਿਣ ਦਾ ਕੀਤਾ ਪ੍ਰਬੰਧ ਤੇ ਮੁਹੱਈਆ ਕਰਵਾਈਆਂ ਗੱਡੀਆਂ 
-ਪੀਲੀਭੀਤ ਤੋਂ ਵਾਪਸ ਪੰਜਾਬ ਆਉਣ 'ਚ ਕੀਤੀ ਮਦਦ 
-28 ਮਾਰਚ ਨੂੰ ਹੁਸ਼ਿਆਰਪੁਰ 'ਚ ਚਾਰ ਵਿਅਕਤੀ - ਅੰਮ੍ਰਿਤਪਾਲ ਸਿੰਘ, ਪਪਲਪ੍ਰੀਤ ਸਿੰਘ, ਜੋਗਾ ਸਿੰਘ ਤੇ ਗੁਰਸ਼ਰਨ ਸਿੰਘ ਇਕੱਠੇ ਸਨ 
-ਅੰਮ੍ਰਿਤਪਾਲ ਨੂੰ ਛੱਡ ਕੇ ਬਾਕੀ ਤਿੰਨੇ ਪੁਲਿਸ ਦੀ ਗ੍ਰਿਫ਼ਤ 'ਚ ਹਨ 
-ਅੰਮ੍ਰਿਤਸਰ ਰੂਰਲ ਪੁਲਿਸ ਅਤੇ ਹੁਸ਼ਿਆਰਪੁਰ ਪੁਲਿਸ ਨੇ ਸਾਂਝੀ ਮੁਹਿੰਮ ਦੌਰਾਨ ਕੀਤਾ ਗ੍ਰਿਫ਼ਤਾਰ 

ਅੰਮ੍ਰਿਤਸਰ : ਅੰਮ੍ਰਿਤਪਾਲ ਸਿੰਘ ਮਾਮਲੇ ਵਿਚ ਪੰਜਾਬ ਪੁਲਿਸ ਵਲੋਂ ਲਗਾਤਾਰ ਕਾਰਵਾਈ ਜਾਰੀ ਹੈ। ਇਸ ਦੇ ਚਲਦੇ ਹੀ ਅੱਜ ਅੰਮ੍ਰਿਤਸਰ ਰੂਰਲ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ ਅਤੇ ਅੰਮ੍ਰਿਤਪਾਲ ਸਿੰਘ ਦਾ ਸਭ ਤੋਂ ਕਰੀਬੀ ਸਾਥੀ ਜੋਗਾ ਸਿੰਘ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਬਾਰੇ ਕੀਤੀ ਪ੍ਰੈਸ ਕਾਨਫ਼ਰੰਸ ਵਿਚ DIG ਬਾਰਡਰ ਰੇਂਜ, IPS ਨਰਿੰਦਰ ਭਾਰਗਵ ਨੇ ਦੱਸਿਆ ਕਿ ਜੋਗਾ ਸਿੰਘ ਅੰਮ੍ਰਿਤਪਾਲ ਸਿੰਘ ਦੇ ਸਿੱਧੇ ਸੰਪਰਕ ਵਿਚ ਸੀ। ਇਸ ਨੇ ਹੀ ਉਨ੍ਹਾਂ ਨੂੰ ਪੀਲੀਭੀਤ 'ਚ ਗੱਡੀਆਂ ਮੁਹੱਈਆ ਕਰਵਾਈਆਂ ਸਨ ਅਤੇ ਉਨ੍ਹਾਂ ਦੇ ਰਹਿਣ ਦਾ ਪ੍ਰਬੰਧ ਵੀ ਕੀਤਾ ਸੀ।

Amritsar Police (PC)Amritsar Police (PC)

ਇੰਨਾ ਹੀ ਨਹੀਂ ਸਗੋਂ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਜੋਗਾ ਸਿੰਘ ਨੇ ਉਨ੍ਹਾਂ ਦੇ ਵਾਪਸ ਪੰਜਾਬ ਆਉਣ ਵਿਚ ਵੀ ਮਦਦ ਕੀਤੀ। 28 ਮਾਰਚ ਨੂੰ ਹੁਸ਼ਿਆਰਪੁਰ ਵਿਚ ਚਾਰ ਵਿਅਕਤੀ ਮੌਜੂਦ ਸਨ ਜਿਨ੍ਹਾਂ ਵਿਚ ਅੰਮ੍ਰਿਤਪਾਲ ਸਿੰਘ, ਪਪਲਪ੍ਰੀਤ ਸਿੰਘ, ਜੋਗਾ ਸਿੰਘ ਅਤੇ ਗੁਰਸ਼ਰਨ ਸਿੰਘ ਸ਼ਾਮਲ ਸਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਅੰਮ੍ਰਿਤਪਾਲ ਸਿੰਘ ਨੂੰ ਛੱਡ ਕੇ ਬਾਕੀ ਦੇ ਤਿੰਨੇ ਪੁਲਿਸ ਦੀ ਗ੍ਰਿਫ਼ਤ ਵਿਚ ਹਨ।

IPS ਨਰਿੰਦਰ ਭਾਰਗਵ ਨੇ ਦੱਸਿਆ ਕਿ ਅੰਮ੍ਰਿਤਸਰ ਰੂਰਲ ਪੁਲਿਸ ਅਤੇ ਹੁਸ਼ਿਆਰਪੁਰ ਪੁਲਿਸ ਨੇ ਸਾਂਝੀ ਕਾਰਵਾਈ ਦੌਰਾਨ ਇਹ ਗ੍ਰਿਫ਼ਤਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਜੋਗਾ ਸਿੰਘ ਹਰਿਆਣਾ ਭੱਜਣ ਦੀ ਫ਼ਿਰਾਕ ਵਿਚ ਸੀ ਜਿਸ ਵੇਲੇ ਉਸ ਨੂੰ ਸਰਹਿੰਦ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਦੱਸ ਦੇਈਏ ਕਿ ਪੁਲਿਸ ਨੇ ਜੋਗਾ ਸਿੰਘ ਨੂੰ ਅੱਜ ਦੁਪਹਿਰ ਵੇਲੇ ਗ੍ਰਿਫ਼ਤਾਰ ਕੀਤਾ ਹੈ ਅਤੇ ਰਿਮਾਂਡ ਹਾਸਲ ਕਰਨ ਮਗਰੋਂ ਪੁੱਛਗਿੱਛ ਕੀਤੀ। ਪੁਲਿਸ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਜੋਗਾ ਸਿੰਘ 'ਤੇ ਐਨ.ਐਸ.ਏ. ਨਹੀਂ ਲਗਾਇਆ ਗਿਆ ਹੈ। ਫਿਲਹਾਲ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਅੰਮ੍ਰਿਤਪਾਲ ਸਿੰਘ ਦਾ ਸੁਰਾਗ਼ ਲਗਾਉਣ ਦੀ ਕੋਸ਼ਿਸ਼ ਜਾਰੀ ਹੈ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement