USA ਰਹਿੰਦੇ ਪਤੀ ਤੋਂ ਤੰਗ ਆ ਕੇ ਨਰਸ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Apr 15, 2023, 9:38 am IST
Updated : Apr 15, 2023, 9:38 am IST
SHARE ARTICLE
photo
photo

ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

 

ਲੁਧਿਆਣਾ: ਲੁਧਿਆਣਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਵਿਆਹੁਤਾ ਨੇ ਪਤੀ ਅਤੇ ਸਹੁਰਿਆਂ ਵੱਲੋਂ ਦਾਜ ਦੀ ਮੰਗ ਨੂੰ ਲੈ ਕੇ ਤੰਗ-ਪ੍ਰੇਸ਼ਾਨ ਕੀਤੇ ਜਾਣ ’ਤੇ ਫਾਹਾ ਲੈ ਲਿਆ। ਜਾਣਕਾਰੀ ਅਨੁਸਾਰ ਵਿਆਹੁਤਾ ਦਾ ਪਤੀ ਵਿਦੇਸ਼ ਵਿਚ ਰਹਿੰਦਾ ਹੈ ਤੇ ਢਾਈ ਮਹੀਨੇ ਪਹਿਲਾਂ ਹੀ ਉਹਨਾਂ ਦਾ ਵਿਆਹ ਹੋਇਆ ਸੀ। ਮ੍ਰਿਤਕ ਦੀ ਪਹਿਚਾਣ ਸੁਖਪ੍ਰੀਤ ਕੌਰ (28)  ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਦੀਆਂ ਪੋਸਟਾਂ ਸ਼ੇਅਰ ਕਰਨ 'ਤੇ NIA-ਪੰਜਾਬ ਪੁਲਿਸ ਨੇ ਕਪੂਰਥਲਾ ਦੇ ਵਕੀਲ ਨੂੰ ਚੁੱਕਿਆ

 ਇਸ ਮਾਮਲੇ ’ਚ ਥਾਣਾ ਹੈਬੋਵਾਲ ਦੀ ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤੀ ਤੇ ਪਤੀ ਖ਼ਿਲਾਫ਼ ਦਾਜ ਖਾਤਰ ਕਤਲ ਦੇ ਦੋਸ਼ ’ਚ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ, ਜੋ ਮੂਲ ਰੂਪ ਤੋਂ ਚੰਡੀਗੜ੍ਹ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਵਿਦੇਸ਼ ’ਚ ਹੈ।

ਇਹ ਵੀ ਪੜ੍ਹੋ: ਚੜ੍ਹਦੀ ਸਵੇਰ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਬੱਸ, 10 ਦੀ ਮੌਤ 

ਜਾਣਕਾਰੀ ਦਿੰਦੇ ਮ੍ਰਿਤਕ ਦੀ ਭੈਣ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਛੋਟੀ ਭੈਣ ਦਾ ਵਿਆਹ ਉਕਤ ਮੁਲਜ਼ਮ ਨਾਲ 1 ਫਰਵਰੀ 2023 ਨੂੰ ਕੀਤਾ ਸੀ। ਭੈਣ ਨੇ ਨਰਸਿੰਗ ਕੀਤੀ ਹੋਈ ਸੀ ਅਤੇ ਪਤੀ ਨਾਲ ਵਿਦੇਸ਼ ਹੀ ਜਾਣਾ ਸੀ। ਬੀਤੀ 13 ਮਾਰਚ ਨੂੰ ਮੁਲਜ਼ਮ ਵਿਦੇਸ਼ ਚਲਾ ਗਿਆ। ਵਿਆਹ ਤੋਂ ਉਸ ਦੀ ਭੈਣ ਨੂੰ ਸਹੁਰੇ ਤੇ ਉਸ ਦੇ ਪਤੀ ਵੱਲੋਂ ਤੰਗ ਪਰੇਸ਼ਾਨ ਕੀਤਾ ਜਾਣ ਲੱਗ ਪਿਆ। ਦੁਖੀ ਹੋ ਕੇ ਉਸ ਦੀ ਭੈਣ ਨੇ ਜੀਵਨ ਲੀਲਾ ਸਮਾਪਤ ਕਰ ਲਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement