ਅੰਮ੍ਰਿਤਪਾਲ ਦੀਆਂ ਪੋਸਟਾਂ ਸ਼ੇਅਰ ਕਰਨ 'ਤੇ NIA-ਪੰਜਾਬ ਪੁਲਿਸ ਨੇ ਕਪੂਰਥਲਾ ਦੇ ਵਕੀਲ ਨੂੰ ਚੁੱਕਿਆ

By : GAGANDEEP

Published : Apr 15, 2023, 9:09 am IST
Updated : Apr 15, 2023, 5:59 pm IST
SHARE ARTICLE
photo
photo

ਐਡਵੋਕੇਟ ਰਾਜਦੀਪ ਸਿੰਘ ਨੇ ਅੰਮ੍ਰਿਤਪਾਲ ਨੂੰ ਲੈ ਕੇ ਫੇਸਬੁੱਕ 'ਤੇ ਸ਼ੇਅਰ ਕੀਤੀਆਂ ਸਨ ਪੋਸਟਾਂ

 

 ਕਪੂਰਥਲਾ : ਪੰਜਾਬ ਪੁਲਿਸ ਅਤੇ ਕੌਮੀ ਜਾਂਚ ਏਜੰਸੀ ਐਨਆਈਏ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਜ਼ਿਲ੍ਹਾ ਅਦਾਲਤ ਕਪੂਰਥਲਾ ਵਿੱਚ ਪ੍ਰੈਕਟਿਸ ਕਰ ਰਹੇ ਇੱਕ ਵਕੀਲ ਨੂੰ ਗ੍ਰਿਫ਼ਤਾਰ ਕੀਤਾ ਹੈ। ਪਤਾ ਲੱਗਾ ਹੈ ਕਿ ਐਡਵੋਕੇਟ ਰਾਜਦੀਪ ਸਿੰਘ ਨੇ ਫਰਾਰ ਅੰਮ੍ਰਿਤਪਾਲ ਬਾਰੇ ਆਪਣੀ ਫੇਸਬੁੱਕ 'ਤੇ ਕੁਝ ਪੋਸਟਾਂ ਸਾਂਝੀਆਂ ਕੀਤੀਆਂ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਐਨਆਈਏ ਹਰਕਤ ਵਿੱਚ ਆ ਗਈ ਅਤੇ ਵਕੀਲ ਨੂੰ ਹਿਰਾਸਤ ਵਿੱਚ ਲੈ ਲਿਆ।

ਇਹ ਵੀ ਪੜ੍ਹੋ: ਆਈਪੀਐਲ ਮੈਚਾਂ 'ਚ ਸੱਟੇਬਾਜ਼ੀ ਕਰ ਰਹੇ 3 ਵਿਅਕਤੀਆਂ ਤੋਂ ਤਿੰਨ ਕਾਂਸਟੇਬਲਾਂ ਨੇ ਮੰਗੀ ਰਿਸ਼ਵਤ, ਮੁਅੱਤਲ 

ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਐਡਵੋਕੇਟ ਰਾਜਦੀਪ ਸਿੰਘ ਨੂੰ ਹਿਰਾਸਤ 'ਚ ਲੈ ਕੇ ਉਸ ਕੋਲੋਂ ਅੰਮ੍ਰਿਤਪਾਲ ਨਾਲ ਉਸ ਦੇ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅੰਮ੍ਰਿਤਪਾਲ ਕਿੱਥੇ ਹੈ। ਦੂਜੇ ਪਾਸੇ ਜ਼ਿਲ੍ਹਾ ਕਪੂਰਥਲਾ ਬਾਰ ਐਸੋਸੀਏਸ਼ਨ ਨੇ ਬਿਨਾਂ ਕਿਸੇ ਨੋਟਿਸ ਦੇ ਆਪਣੇ ਵਕੀਲ ਨੂੰ ਹਿਰਾਸਤ ਵਿੱਚ ਲੈਣ ਦਾ ਸਖ਼ਤ ਨੋਟਿਸ ਲਿਆ ਹੈ। ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ: BSF ਨੇ ਡਰੋਨ 'ਤੇ ਕੀਤੀ ਫਾਇਰਿੰਗ, ਤਲਾਸ਼ੀ ਦੌਰਾਨ ਖੇਤ 'ਚੋਂ ਬਰਾਮਦ ਹੋਈ 3.2 ਕਿਲੋ ਹੈਰੋਇਨ

ਕਪੂਰਥਲਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬਾਬਕ (ਗੋਡੇਵਾਲਾ) ਦੇ ਵਸਨੀਕ ਕਪੂਰਥਲਾ ਕੋਰਟ ਪ੍ਰੈਕਟੀਸ਼ਨਰ ਰਾਜਦੀਪ ਸਿੰਘ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਹੈ। ਬਾਰ ਐਸੋਸੀਏਸ਼ਨ ਨੇ ਅਦਾਲਤ ਨੂੰ ਦੱਸਿਆ ਹੈ ਕਿ ਅੱਜ ਕੋਈ ਵੀ ਵਕੀਲ ਅਦਾਲਤ ਵਿੱਚ ਨਹੀਂ ਜਾਵੇਗਾ ਅਤੇ ਨਾ ਹੀ ਕੋਈ ਕੰਮਕਾਜੀ ਦਿਨ ਮਨਾਇਆ ਜਾਵੇਗਾ।

ਬਾਰ ਐਸੋਸੀਏਸ਼ਨ ਨੇ ਆਪਣੇ ਪੱਤਰ ਵਿੱਚ ਕੰਮ ਨਾ ਹੋਣ ਦਾ ਐਲਾਨ ਕਰਦਿਆਂ ਲਿਖਿਆ ਹੈ ਕਿ ਰਾਜਦੀਪ ਸਿੰਘ ਪੰਜਾ ਸਾਹਿਬ ਗਿਆ ਸੀ। ਉਹ ਉਥੋਂ ਵਾਪਸ ਆ ਰਿਹਾ ਸੀ ਕਿ ਰਸਤੇ 'ਚ ਪੰਜਾਬ ਪੁਲਿਸ ਅਤੇ ਐਨਆਈਏ ਦੀ ਟੀਮ ਨੇ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਉਸ ਨੂੰ ਕਾਬੂ ਕਰ ਲਿਆ। ਉਸ ਦੀ ਗ੍ਰਿਫਤਾਰੀ ਸਿਰਫ ਇਸ ਲਈ ਕੀਤੀ ਗਈ ਹੈ ਕਿਉਂਕਿ ਉਸ ਨੇ ਆਪਣੀ ਫੇਸਬੁੱਕ ਵਾਲ 'ਤੇ ਅੰਮ੍ਰਿਤਪਾਲ ਬਾਰੇ ਕੁਝ ਸਮੱਗਰੀ ਪਾਈ ਸੀ।ਇਸ ਤੋਂ ਇਲਾਵਾ ਪੁਲਿਸ ਨੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਲੋਕਾਂ ਕੋਲੋਂ ਪੁਲਿਸ ਨੇ 2 ਪਿਸਟਲ ਵੀ ਬਰਾਮਦ ਕੀਤੇ ਹਨ।

ਇਹ ਦੋਵੋਂ ਵਿਅਕਤੀ ਜਲੰਧਰ ਜਿਲ੍ਹੇ ਨਾਲ ਸਬੰਧਿਤ ਹਨ, ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਇਕ ਵਿਅਕਤੀ ਉਕਾਂਰ ਨਾਥ ਸਿੰਘ ਜੋ ਕਿ ਜਲੰਧਰ ਪਿੰਡ ਟੁੱਟ ਕਲਾ ਨਾਲ ਸਬੰਧਿਤ ਹੈ ਅਤੇ ਦੂਜਾ ਸਰਬਜੀਤ ਸਿੰਘ ਜੋ ਕਿ ਨਕੋਦਰ ਇਲਾਕੇ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਵਿਅਕਤੀਆਂ ਨੂੰ ਕੈਨੇਡਾ ਤੋਂ ਕਿਸੇ ਐੱਨ.ਆਰ.ਆਈ ਨੇ 90 ਹਜ਼ਾਰ ਰੁਪਏ ਦੀ ਰਕਮ ਭੇਜੀ ਸੀ ਜੋ ਕਿ ਇਨ੍ਹਾਂ ਲੋਕਾਂ ਨੇ ਅੱਗੇ ਅੰਮ੍ਰਿਤਪਾਲ ਸਿੰਘ ਤੱਕ ਪਹੁੰਚਾਏ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਵਿਅਕਤੀਆਂ ਵੱਲੋਂ ਹੀ ਕੁਝ ਕੁ ਸਮੇਂ ਲਈ ਅੰਮ੍ਰਿਤਪਾਲ ਸਿੰਘ ਦੀ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਸੀ। ਪਤਾ ਲੱਗਾ ਹੈ ਕਿ ਇਹਨਾਂ ਵਿਅਕਤੀਆਂ ਕੋਲੋਂ ਅੰਮ੍ਰਿਤਪਾਲ ਸਿੰਘ ਬਾਰੇ ਅਹਿਮ ਜਾਣਕਾਰੀ ਹਾਸਲ ਹੋਈ ਹੈ|

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement