ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਜਾਰੀ: ਲਾਲ ਚੰਦ ਕਟਾਰੂਚੱਕ
Published : Apr 15, 2023, 9:39 pm IST
Updated : Apr 15, 2023, 9:39 pm IST
SHARE ARTICLE
LAL CHAND KATARUCHAK
LAL CHAND KATARUCHAK

ਹੁਣ ਤੱਕ 13 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਹਾੜੀ ਮੰਡੀਕਰਨ ਸੀਜ਼ਨ (ਆਰ.ਐੱਮ.ਐੱਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ 'ਚ ਨਿਰਵਿਘਨ ਖਰੀਦ ਨੂੰ ਯਕੀਨੀ ਬਣਾ ਰਹੀ ਹੈ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ 'ਚ ਤੁਰੰਤ ਸਿੱਧਾ ਭੁਗਤਾਨ ਕਰਨ ਦੇ ਮਾਮਲੇ 'ਚ ਰਿਕਾਰਡ ਕਾਇਮ ਕੀਤਾ ਹੈ ਕਿਉਂਕਿ ਭੁਗਤਾਨ ਪਹਿਲਾਂ ਨਾਲੋਂ ਤੇਜ਼ੀ ਨਾਲ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤ ਰਹੇ ਦੋਸਤਾਂ ਨਾਲ ਵਾਪਰਿਆ ਹਾਦਸਾ, ਇਕ ਦੀ ਮੌਤ ਅਤੇ 3 ਦੀ ਹਾਲਤ ਗੰਭੀਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇਕ ਬਿਆਨ ਵਿੱਚ ਕਿਹਾ ਕਿ ਹੁਣ ਤੱਕ 2125 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਘੱਟੋ-ਘੱਟ ਸਮਰਥਨ ਮੁੱਲ ਦੀ ਪੂਰੀ ਰਕਮ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਕਰੀਬ 36000 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀਆਂ ਅਦਾਇਗੀਆਂ ਜਾਰੀ ਕਰਨ ਵੇਲੇ ਕਿਸਾਨਾਂ 'ਤੇ ਕੋਈ ਕਟੌਤੀ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ: IPL 2023: ਦਿੱਲੀ ਲਗਾਤਾਰ ਹਾਰੀ 5ਵਾਂ ਮੈਚ, ਬੈਂਗਲੁਰੂ ਨੇ 23 ਦੌੜਾਂ ਨਾਲ ਦਿੱਤੀ ਮਾਤ

ਉਨ੍ਹਾਂ ਇਹ ਵੀ ਕਿਹਾ ਕਿ ਅੱਜ 15 ਅਪ੍ਰੈਲ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 13 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਸਾਰੀਆਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Nov 2024 1:27 PM

ਫ਼ੈਸਲੇ ਤੋਂ ਪਹਿਲਾਂ ਸੁਣੋ Jathedar Giani Harpreet Singh ਦਾ ਬਿਆਨ, ਵਿਦਵਾਨਾਂ ਨਾਲ ਮੀਟਿੰਗ ਕਰਨ ਪਹੁੰਚੇ ਜਥੇਦਾਰ

06 Nov 2024 1:21 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Nov 2024 12:17 PM

ਝੋਨੇ ਕੋਲ ਮੰਜਾ ਡਾਹ ਕੇ ਬੈਠ ਗਏ Raja Warring Gidderbaha ਦੀ Mandi 'ਚ Raja Warring ਨੇ ਕੱਟੀ ਰਾਤ

05 Nov 2024 12:14 PM

ਝੋਨੇ ਕੋਲ ਮੰਜਾ ਡਾਹ ਕੇ ਬੈਠ ਗਏ Raja Warring Gidderbaha ਦੀ Mandi 'ਚ Raja Warring ਨੇ ਕੱਟੀ ਰਾਤ

05 Nov 2024 12:12 PM
Advertisement