
ਪ੍ਰੋਗਰਾਮ ਦੀ ਸ਼ੁਰੂਆਤ ਬਾਰਹਮਾਹਾ ਦੇ ਪਾਠ ਨਾਲ ਹੋਈ, ਉਪਰੰਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਕਵੀਸ਼ਰੀ ਦਾ ਮਨਮੋਹਕ ਪ੍ਰਦਰਸ਼ਨ ਕੀਤਾ ਗਿਆ
ਚੰਡੀਗੜ੍ਹ : ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26, ਚੰਡੀਗੜ੍ਹ ਨੇ ਵਿਸਾਖ ਮਹੀਨੇ ਦੀ ਸੰਗਰਾਂਦ ਮਨਾਈ ਅਤੇ ਵਿਸਾਖੀ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਇਹ ਕਾਲਜ ਦੀ ਵਿਰਾਸਤ ਅਤੇ ਸੱਭਿਆਚਾਰਕ ਸੰਭਾਲ ਦੇ ਸਰਵੋਤਮ ਅਭਿਆਸ ਨੂੰ ਧਿਆਨ ਵਿੱਚ ਰੱਖਦੇ ਹੋਏ ਸੀ। ਪ੍ਰੋਗਰਾਮ ਦੀ ਸ਼ੁਰੂਆਤ ਬਾਰਹਮਾਹਾ ਦੇ ਪਾਠ ਨਾਲ ਹੋਈ, ਉਪਰੰਤ ਕਾਲਜ ਦੇ ਵਿਦਿਆਰਥੀਆਂ ਵੱਲੋਂ ਕਵੀਸ਼ਰੀ ਦਾ ਮਨਮੋਹਕ ਪ੍ਰਦਰਸ਼ਨ ਕੀਤਾ ਗਿਆ। ਅਰਦਾਸ ਦੇ ਨਾਲ ਸਮਾਪਤੀ ਹੋਈ।
ਪ੍ਰਿੰਸੀਪਲ ਡਾ. ਨਵਜੋਤ ਕੌਰ ਨੇ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਵਾਲੀਆ ਸਾਰੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ ਅਤੇ ਪ੍ਰੋਗਰਾਮ ਕਰਵਾਉਣ ਲਈ ਗੁਰਮਤਿ ਵਿਚਾਰ ਸਭਾ ਦੇ ਯਤਨਾਂ ਦੀ ਸ਼ਲਾਘਾ ਕੀਤੀ |