ਜਨਮ ਦਿਨ ਮਨਾਉਣ ਜਾ ਰਹੇ ਨੌਜਵਾਨਾਂ ਦੀ ਨਹਿਰ 'ਚ ਡਿੱਗੀ ਕਾਰ, ਪਾਣੀ 'ਚ ਰੁੜ੍ਹੇ ਤਿੰਨ ਦੋਸਤ

By : GAGANDEEP

Published : Apr 15, 2023, 7:12 am IST
Updated : Apr 15, 2023, 8:00 am IST
SHARE ARTICLE
photo
photo

18 ਤੋਂ 20 ਸਾਲ ਦੱਸੀ ਜਾ ਰਹੀ ਹੈ ਨੌਜਵਾਨਾਂ ਦੀ ਉਮਰ

 

ਕੋਟਕਪੂਰਾ : ਜਦੋਂ ਖਾਲਸਾ ਸਾਜਨਾ ਦਿਵਸ ਵਿਸਾਖੀ ਅਤੇ ਡਾ ਅੰਬੇਦਕਰ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵੱਖ ਵੱਖ ਸੰਸਥਾਵਾਂ ਅਤੇ ਜਥੇਬੰਦੀਆਂ ਵਲੋਂ ਖੁਸ਼ੀ ਵਾਲੇ ਪੋ੍ਰਗਰਾਮ ਮਨਾਏ ਜਾ ਰਹੇ ਸਨ ਤਾਂ ਬਹੁਤ ਹੀ ਦੁਖਦਾਇਕ ਖਬਰ ਮਿਲੀ, ਜਦੋਂ ਆਪਣੇ ਦੋਸਤ ਦਾ ਜਨਮ ਦਿਨ ਮਨਾਉਣ ਦੀ ਖੁਸ਼ੀ ਵਿੱਚ ਖੀਵੇ ਹੋਏ 3 ਨੌਜਵਾਨਾ ਦੀ ਸਕੌਡਾ ਕਾਰ ਬੇਕਾਬੂ ਹੋ ਕੇ ਸਰਹੰਦ ਨਹਿਰ ਵਿੱਚ ਜਾ ਡਿੱਗੀ, ਤਿੰਨਾਂ ਲੜਕਿਆਂ ਦੀ ਉਮਰ 18 ਤੋਂ 20 ਸਾਲ ਦੱਸੀ ਜਾ ਰਹੀ ਹੈ, ਜੋ ਪਾਣੀ ਦੇ ਤੇਜ ਵਹਾਅ ਕਾਰਨ ਲਾਪਤਾ ਹੋ ਗਏ ਪਰ ਮੌਕੇ ’ਤੇ ਪੁੱਜੀ ਪੁਲਿਸ ਨੇ ਆਮ ਲੋਕਾਂ ਦੇ ਸਹਿਯੋਗ ਨਾਲ ਕਾਰ ਨੂੰ ਬਾਹਰ ਕੱਢ ਲਿਆ।

ਇਹ ਵੀ ਪੜ੍ਹੋ: ਯੂ.ਪੀ. ਵਿਚ ਨਾਮੀ ਗੁੰਡੇ ਅਤੀਕ ਅਸਲਮ ਦੇ ਪੁੱਤਰ ਦਾ ਪੁਲਿਸ ਮੁਕਾਬਲੇ ਵਿਚ ਖ਼ਾਤਮਾ! 

ਜਾਣਕਾਰੀ ਅਨੁਸਾਰ ਨੇੜਲੇ ਪਿੰਡ ਬੀਹਲੇਵਾਲਾ ਦੇ ਵਸਨੀਕ ਪੰਜ ਦੋਸਤ ਆਪਣੇ ਇਕ ਸਾਥੀ ਅਕਾਸ਼ਦੀਪ ਸਿੰਘ ਦਾ ਜਨਮ ਦਿਨ ਮਨਾਉਣ ਲਈ ਸਰਹੰਦ ਨਹਿਰ ਦੇ ਕਿਨਾਰੇ ਪੁੱਜੇ, ਜਿੰਨਾ ਵਿੱਚੋਂ ਤਿੰਨ ਲੜਕੇ ਹਰਮਨਜੋਤ ਸਿੰਘ ਪੁੱਤਰ ਬਲਜੀਤ ਸਿੰਘ ਧਾਲੀਵਾਲ, ਜਗਮੋਹਨ ਸਿੰਘ ਪੁੱਤਰ ਹਰਵਿੰਦਰ ਸਿੰਘ ਢਿੱਲੋਂ ਅਤੇ ਦਵਿੰਦਰ ਸਿੰਘ ਪੁੱਤਰ ਰਾਜਾ ਸਿੰਘ ਆਪਣੀ ਸਕੌਡਾ ਕਾਰ ਵਿੱਚ ਸ਼ਹਿਰੋਂ ਸਮਾਨ ਲੈਣ ਲਈ ਚਲੇ ਗਏ ਅਤੇ ਅਕਾਸ਼ਦੀਪ ਤੇ ਉਸਦਾ ਸਾਥੀ ਸੁਖਦੀਪ ਸਿੰਘ ਆਪਣੇ ਉਕਤ ਦੋਸਤਾਂ ਦੀ ਉਡੀਕ ਕਰ ਰਹੇ ਸਨ ਜਦੋਂ ਪਤਾ ਲੱਗਾ ਕਿ ਸਕੌਡਾ ਕਾਰ ਦੀ ਰਫਤਾਰ ਤੇਜ ਹੋਣ ਕਰਕੇ ਉਹ ਬੇਕਾਬੂ ਹੋ ਕੇ ਪਟੜੀ ਨਾਲ ਟਕਰਾਉਣ ਤੋਂ ਬਾਅਦ ਨਹਿਰ ਵਿੱਚ ਜਾ ਡਿੱਗੀ।

ਇਹ ਵੀ ਪੜ੍ਹੋ: ਅੱਜ ਦਾ ਹੁਕਮਨਾਮਾ (15 ਅਪ੍ਰੈਲ 2023) 

ਭਾਵੇਂ ਪੁਲਿਸ ਨੇ ਆਮ ਲੋਕਾਂ ਦੇ ਸਹਿਯੋਗ ਨਾਲ ਕਾਰ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਪਰ ਤਿੰਨੋਂ ਲੜਕੇ ਕਾਰ ਦਾ ਸ਼ੀਸ਼ਾ ਟੁੱਟਾ ਹੋਣ ਕਾਰਨ ਪਾਣੀ ਦੇ ਤੇਜ ਵਹਾਅ ਵਿੱਚ ਲਾਪਤਾ ਹੋ ਗਏ। ਪਿੰਡ ਦੇ ਸਰਪੰਚ ਪ੍ਰੀਤਮ ਸਿੰਘ ਮੁਤਾਬਿਕ ਸਾਰੇ ਲੜਕਿਆਂ ਦੀ ਉਮਰ 18 ਤੋਂ 20 ਸਾਲ ਸੀ। ਥਾਣਾ ਮੁਖੀ ਇੰਸ. ਗੁਰਵਿੰਦਰ ਸਿੰਘ ਮੁਤਾਬਿਕ ਮਾਮਲੇ ਦੀ ਜਾਂਚ ਜਾਰੀ ਹੈ।  ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਉਕਤ ਹਾਦਸੇ ’ਤੇ ਦੁੱਖ ਪ੍ਰਗਟਾਉਂਦਿਆਂ ਆਖਿਆ ਕਿ ਲਾਪਤਾ ਨੌਜਵਾਨਾ ਦੀ ਭਾਲ ਲਈ ਗੋਤਾਖੋਰਾਂ ਦੀ ਮੱਦਦ ਲਈ ਜਾ ਰਹੀ ਹੈ। ਉਕਤ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement