Abohar News: ਅਬੋਹਰ 'ਚ ਧੀ ਹੋਣ ਤੋਂ ਪਰੇਸ਼ਾਨ ਔਰਤ ਨੇ ਨਿਗਲੀ ਜ਼ਹਿਰ, ਮੌਤ
Published : Apr 15, 2024, 2:58 pm IST
Updated : Apr 15, 2024, 3:53 pm IST
SHARE ARTICLE
A woman swallowed poison in Abohar News in punjabi
A woman swallowed poison in Abohar News in punjabi

Abohar News: ਡਿਪ੍ਰੈਸ਼ਨ ਵਿਚ ਸੀ ਮ੍ਰਿਤਕ

A woman swallowed poison in Abohar News in punjabi : ਅਬੋਹਰ ਦੇ ਪਿੰਡ ਬੱਲੂਆਣਾ ਵਿਚ ਇਕ ਵਿਆਹੁਤਾ ਔਰਤ ਨੇ ਘਰ ਵਿਚ ਦੂਜੀ ਧੀ ਹੋਣ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਬੀਤੇ ਦਿਨ ਘਰ ਵਿਚ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਜਿਸ ਤੋਂ ਬਾਅਦ ਔਰਤ ਨੂੰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਹਾਲਤ 'ਚ ਸੁਧਾਰ ਨਾ ਹੋਇਆ। ਜਿਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਬਠਿੰਡਾ ਲੈ ਗਏ ਜਿਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਇਧਰ ਥਾਣਾ ਸਦਰ ਦੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ।

ਇਹ ਵੀ ਪੜ੍ਹੋ: ਮਨੀ ਲਾਂਡਰਿੰਗ ਮਾਮਲਾ: ਰਾਊਸ ਐਵੇਨਿਊ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾਈ 

ਪ੍ਰਾਪਤ ਜਾਣਕਾਰੀ ਅਨੁਸਾਰ 35 ਸਾਲਾ ਔਰਤ ਆਸ਼ਾ ਦੇ ਪਿਤਾ ਕਸ਼ਮੀਰ ਸਿੰਘ ਵਾਸੀ ਪੰਨੂਖੇੜਾ ਨੇ ਦੱਸਿਆ ਕਿ ਉਸ ਨੇ ਆਪਣੀ ਲੜਕੀ ਦਾ ਵਿਆਹ ਕਰੀਬ 17 ਸਾਲ ਪਹਿਲਾਂ ਬਲਦੇਵ ਸਿੰਘ ਵਾਸੀ ਬੱਲੂਆਣਾ ਨਾਲ ਕੀਤਾ ਸੀ। ਜੋ ਫਲ ਵੇਚਦਾ ਹੈ। ਉਸਨੇ ਦੱਸਿਆ ਕਿ ਆਸ਼ਾ ਦੇ ਘਰ ਇੱਕ 15 ਸਾਲ ਦੀ ਲੜਕੀ ਅਤੇ ਇੱਕ ਛੋਟਾ ਲੜਕਾ ਹੈ।

ਕਰੀਬ ਦੋ ਮਹੀਨੇ ਪਹਿਲਾਂ ਆਸ਼ਾ ਨੂੰ ਫਿਰ ਬੇਟੀ ਹੋਈ, ਜਿਸ ਤੋਂ ਬਾਅਦ ਉਹ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਈ। ਜਿਸ ਦੀ ਦਵਾਈ ਵੀ ਅਬੋਹਰ ਤੋਂ ਚੱਲ ਰਹੀ ਸੀ। ਬੇਟੀ ਹੋਣ ਕਾਰਨ ਉਸ ਨੇ 11 ਅਪ੍ਰੈਲ ਨੂੰ ਘਰ 'ਚ ਰੱਖੀ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਜਿਸ ਤੋਂ ਬਾਅਦ ਉਸ ਦੀ ਸਿਹਤ ਵਿਗੜ ਗਈ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਜਿੱਥੋਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਪਰ ਜਦੋਂ ਉਸ ਦੀ ਹਾਲਤ ਵਿਚ ਸੁਧਾਰ ਨਾ ਹੋਇਆ ਤਾਂ ਉਸ ਦਾ ਪਰਿਵਾਰ ਉਸ ਨੂੰ ਬਠਿੰਡਾ ਲੈ ਗਿਆ। ਜਿੱਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Salman Khan House Firing News : ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਮਾਮਲੇ ਵਿਚ ਦੋ ਸ਼ੱਕੀ ਕਾਬੂ  

ਇੱਥੇ ਪੁਲਿਸ ਨੇ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ। ਏਐਸਆਈ ਓਮ ਪ੍ਰਕਾਸ਼ ਨੇ ਮ੍ਰਿਤਕਾ ਦੇ ਪਤੀ ਅਤੇ ਪਿਤਾ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਪਿੰਡ ਦੇ ਨੰਬਰਦਾਰ ਆਸ਼ੂਰਾਮ ਨੇ ਦੱਸਿਆ ਕਿ ਮ੍ਰਿਤਕ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ ਗਲਤੀ ਨਾਲ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A woman swallowed poison in Abohar News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement