Punjab Vigilance : ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ASI ਨਛੱਤਰ ਸਿੰਘ ਕਾਬੂ
Published : Apr 15, 2024, 6:15 pm IST
Updated : Apr 15, 2024, 7:06 pm IST
SHARE ARTICLE
ASI Nachhatar Singh caught taking Rs 5000 bribe from Vigilance
ASI Nachhatar Singh caught taking Rs 5000 bribe from Vigilance

Punjab Vigilance : ਨੌਜਵਾਨ ਵਿਰੁੱਧ ਦਰਜ ਕੇਸ ਦੀ ਤਫਤੀਸ਼ ਦੌਰਾਨ ਨੌਜਵਾਨ ਦਾ ਪੱਖ ਲੈਣ ਬਦਲੇ ਮੁਲਜ਼ਮ ਨੇ ਮੰਗੇ ਸਨ ਪੈਸੇ

ASI Nachhatar Singh caught taking Rs 5000 bribe from Vigilance: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਇੰਡੀਗੋ ਦੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਸਿਰਫ 2 ਮਿੰਟ ਦਾ ਬਚਿਆ ਸੀ ਈਂਧਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਸਦਰ ਵਿੱਚ ਦਰਜ ਕੇਸ ਦੀ ਤਫਤੀਸ਼ ਦੌਰਾਨ ਉਸ ਦੇ ਲੜਕੇ ਦਾ ਪੱਖ ਲੈਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 10,000 ਰੁਪਏ ਦੀ ਮੰਗ ਕੀਤੀ।

ਇਹ ਵੀ ਪੜ੍ਹੋ: Haryana News: ਯਮੁਨਾਨਗਰ 'ਚ ਸਕੂਲੀ ਬੱਚਿਆਂ ਨਾਲ ਭਰੇ ਆਟੋ ਤੇ ਬਾਈਕ ਦੀ ਹੋਈ ਟੱਕਰ, ਇਕ ਵਿਦਿਆਰਥਣ ਦੀ ਹੋਈ ਮੌਤ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from ASI Nachhatar Singh caught taking Rs 5000 bribe from Vigilance, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement