Jagraon News: ਨਾਜਾਇਜ਼ ਮਾਈਨਿੰਗ ਰੋਕਣ ਗਏ JE 'ਤੇ ਹਮਲਾ, ਭੱਜ ਕੇ ਬਚਾਈ ਜਾਨ
Published : Apr 15, 2024, 4:25 pm IST
Updated : Apr 15, 2024, 4:25 pm IST
SHARE ARTICLE
Attack on JE to stop illegal mining Jagraon News
Attack on JE to stop illegal mining Jagraon News

Jagraon News: ਪੁਲਿਸ ਨੇ ਮੁਲਜ਼ਮਾਂ ਦੀ ਭਾਲ ਕੀਤੀ ਸ਼ੁਰੂ

Attack on JE to stop illegal mining Jagraon News: ਜਗਰਾਓ ਸਥਿਤ ਪਿੰਡ ਵਾਸੀਆਂ ਵੱਲੋਂ ਕੀਤੀ ਜਾ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਗਏ ਮਾਈਨਿੰਗ ਵਿਭਾਗ ਦੇ ਜੇ.ਈ ’ਤੇ ਕੁਝ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰ ਦਿਤਾ। ਇਸ ਦੌਰਾਨ ਵਿਭਾਗ ਦੇ ਜੇ.ਈ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਮਾਮਲੇ ਸਬੰਧੀ ਪੀੜਤ ਨੇ ਤੁਰੰਤ ਥਾਣਾ ਸਿੱਧਵਾਂ ਬੇਟ ਵਿਖੇ ਸ਼ਿਕਾਇਤ ਦਰਜ ਕਰਵਾਈ।

ਪੁਲਿਸ ਨੂੰ ਜਿਵੇਂ ਹੀ ਸਰਕਾਰੀ ਅਧਿਕਾਰੀ 'ਤੇ ਹੋਏ ਹਮਲੇ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਤੁਰੰਤ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿੱਧਵਾਂ ਬੇਟ ਦੇ ਏ.ਐਸ.ਆਈ ਬੇਅੰਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਸ਼ਿਕਾਇਤ ਮਾਈਨਿੰਗ ਵਿਭਾਗ ਦੇ ਜੇਈ ਕਰਮਪ੍ਰੀਤ ਸਿੰਘ ਨੇ ਪੁਲਿਸ ਨੂੰ ਕੀਤੀ ਹੈ।

ਇਹ ਵੀ ਪੜ੍ਹੋ: Ankita Lokhande News: Bigg Boss 17 ਤੋਂ ਬਾਅਦ ਤਣਾਅ ਦਾ ਸ਼ਿਕਾਰ ਹੋਈ ਸੀ ਅੰਕਿਤਾ ਲੋਖੰਡੇ; ਦਸਿਆ ਕਿਸ ਦੀ ਮਦਦ ਨਾਲ ਹੋਈ ਠੀਕ

ਸ਼ਿਕਾਇਤ ਵਿੱਚ ਉਸ ਨੇ ਦੱਸਿਆ ਕਿ ਇਸ ਦੀ ਸੂਚਨਾ ਖੱਡ ਨੰਬਰ 35 ਦੇ ਰਹਿਣ ਵਾਲੇ ਫੌਜਾ ਸਿੰਘ ਨੇ ਦਿਤੀ ਸੀ। ਰੇਤ ਦੇ ਟੋਏ ਜੋ ਉਨ੍ਹਾਂ ਨੂੰ ਅਲਾਟ ਕੀਤੇ ਗਏ ਹਨ। ਉਸ ਰੇਤ ਦੇ ਟੋਏ 'ਤੇ ਪਿੰਡ ਵਾਸੀ ਅਤੇ ਕੁਝ ਹੋਰ ਅਣਪਛਾਤੇ ਵਿਅਕਤੀ ਨਾਜਾਇਜ਼ ਮਾਈਨਿੰਗ ਕਰ ਰਹੇ ਹਨ। ਰੇਤ ਨਾਲ ਭਰੀ ਟਰਾਲੀ ਟਰੈਕਟਰ ਲੈ ਕੇ ਜਾ ਰਹੇ ਹਨ। ਸੂਚਨਾ ਮਿਲਣ ’ਤੇ ਉਹ ਆਪਣੀ ਟੀਮ ਸਮੇਤ ਪਿੰਡ ਬਾਗੀਆਂ ਖੁਰਦ ਵਿੱਚ ਛਾਪੇਮਾਰੀ ਕਰਨ ਪੁੱਜੇ।

ਇਹ ਵੀ ਪੜ੍ਹੋ: Abohar News: ਅਬੋਹਰ 'ਚ ਧੀ ਹੋਣ ਤੋਂ ਪਰੇਸ਼ਾਨ ਔਰਤ ਨੇ ਨਿਗਲੀ ਜ਼ਹਿਰ, ਮੌਤ 

ਜਦੋਂ ਉਹ ਰੇਤ ਦੇ ਟੋਏ ਕੋਲ ਪਹੁੰਚਿਆ ਤਾਂ ਉਥੇ ਰੇਤ ਨਾਲ ਭਰੀ ਟਰੈਕਟਰ ਟਰਾਲੀ ਖੜ੍ਹੀ ਸੀ। ਜਦੋਂ ਕਿ ਖੱਡ 'ਚ ਮੌਜੂਦ ਲੋਕ ਉਨ੍ਹਾਂ ਨੂੰ ਦੇਖ ਕੇ ਪਹਿਲਾ ਮੌਕਾ 'ਤੇ ਹੀ ਭੱਜ ਗਏ। ਜਦੋਂ ਉਨ੍ਹਾਂ ਰੇਤ ਨਾਲ ਭਰੀ ਟਰਾਲੀ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਉਦੋਂ ਅਚਾਨਕ ਟਰਾਲੀ ਦੇ ਮਾਲਕ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁਲਜ਼ਮਾਂ ਨੇ ਉਸ ਦੀ ਸਰਕਾਰੀ ਡਿਊਟੀ ਵਿੱਚ ਅੜਿੱਕਾ ਪੈਦਾ ਕੀਤਾ ਅਤੇ ਕੰਮ ਕਰਨ ਤੋਂ ਰੋਕਿਆ। ਉਨ੍ਹਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਉਸ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ। ਪੁਲਿਸ ਨੇ ਸ਼ਿਕਾਇਤ ਮਿਲਣ ’ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਸਿੱਧਵਾਂ ਬੇਟ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਜਲਦੀ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।

(For more Punjabi news apart from Gangster Lakhbir Landa gang arrested News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement