Fazilka News : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ‘ਚ ਸਕੂਲ ਵਾਹਨਾਂ ਦੀ ਕੀਤੀ ਚੈਕਿੰਗ
Published : Apr 15, 2024, 4:59 pm IST
Updated : Apr 15, 2024, 4:59 pm IST
SHARE ARTICLE
Deputy Commissioner
Deputy Commissioner

ਜੋ ਵਾਹਨ ਸੁਰੱਖਿਆ ਮਾਣਕਾਂ ਜਾਂ ਹੋਰ ਤੈਅ ਮਾਪਦੰਡ ਪੂਰੇ ਨਹੀਂ ਕਰਦੇ ਸਨ ,ਉਹਨਾਂ ਖਿਲਾਫ ਪੁਲਿਸ ਵਿਭਾਗ ਵੱਲੋਂ ਚਲਾਨ ਕੀਤੇ ਗਏ

Fazilka News : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈਏਐਸ ਦੀ ਨਿਗਰਾਨੀ ਹੇਠ ਅੱਜ ਸ਼ਹਿਰ ਵਿੱਚ ਸਕੂਲ ਵਾਹਨਾਂ (school vehicles) ਦੀ ਚੈਕਿੰਗ ਲਈ ਇੱਕ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖੁਦ ਵਾਹਨਾਂ ਦੀ ਜਾਂਚ ਕੀਤੀ ਅਤੇ ਜੋ ਵਾਹਨ ਸੁਰੱਖਿਆ ਮਾਣਕਾਂ ਜਾਂ ਹੋਰ ਤੈਅ ਮਾਪਦੰਡ ਪੂਰੇ ਨਹੀਂ ਕਰਦੇ ਸਨ ਉਹਨਾਂ ਖਿਲਾਫ ਪੁਲਿਸ ਵਿਭਾਗ ਵੱਲੋਂ ਚਲਾਨ ਕੀਤੇ ਗਏ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਜੋ ਕੋਈ ਵੀ ਸਕੂਲ ਵਾਹਣ ਤੈਅ ਮਾਪਦੰਡਾਂ ਦੇ ਅਨੁਸਾਰ ਨਹੀਂ ਹੋਵੇਗਾ ਉਸ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਆਖਿਆ ਕਿ ਇਸ ਸਬੰਧੀ ਸਬੰਧਤ ਸਕੂਲ ਪ੍ਰਬੰਧਨ ਦੀ ਵੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨਾਂ ਨੇ ਆਖਿਆ ਕਿ ਇਸ ਤਰ੍ਹਾਂ ਦੇ ਚੈਕਿੰਗ ਅਭਿਆਨ ਲਗਾਤਾਰ ਜਾਰੀ ਰਹਿਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੋਈ ਵੀ ਵਿਦਿਆਰਥੀਆਂ ਲਈ ਅਸੁਰੱਖਿਅਤ ਵਾਹਨ ਨਾ ਚੱਲੇ ।

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਵਿਦਿਆਰਥੀ ਕਿਸੇ ਵੀ ਦੇਸ਼ ਦਾ ਸ਼ਰਮਾਇਆ ਹਨ ਅਤੇ ਕਿਸੇ ਨੂੰ ਵੀ ਉਨ੍ਹਾਂ ਦੀ ਸੁਰੱਖਿਆ ਨੂੰ ਖਤਰੇ ਵਿਚ ਪਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਨਿਰਧਾਰਤ ਫਿਟਨਸ ਜਾਂ ਹੋਰ ਸਾਰੇ ਮਾਪਦੰਡ ਪੂਰੇ ਨਾ ਕਰਦੇ ਵਾਹਨਾਂ (school vehicles) ਖਿਲਾਫ ਸਖਤੀ ਇਸੇ ਤਰਾਂ ਜਾਰੀ ਰਹੇਗੀ।

ਉਨਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਵਾਹਨ ਵਿੱਚ ਭੇਜਦੇ ਸਮੇਂ ਯਕੀਨੀ ਬਣਾਉਣ ਕੇ ਸਕੂਲ ਵਾਹਨ ਸਾਰੇ ਸੁਰੱਖਿਆ ਮਾਪਦੰਡ ਪੂਰੇ ਕਰਦਾ ਹੋਵੇ ਅਤੇ ਡਰਾਈਵਰ ਕੋਲ ਬਕਾਇਦਾ ਡਰਾਈਵਿੰਗ ਲਾਈਸੈਂਸ ਹੋਵੇ। ਇਸ ਮੌਕੇ ਏਆਰਟੀਓ ਗੁਰਪਾਲ ਸਿੰਘ ਬਰਾੜ, ਸੰਜੇ ਸ਼ਰਮਾ, ਜਿਲਾ ਬਾਲ ਸੁਰੱਖਿਆ ਅਫਸਰ ਰੀਤੂ ਵੀ ਹਾਜ਼ਰ ਸਨ।

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement