Muktsar Sahib News : ਆਧਾਰ ਅਪਡੇਟ ਕਰਨ ਦੇ ਕੰਮ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ
Published : Apr 15, 2024, 5:16 pm IST
Updated : Apr 15, 2024, 5:16 pm IST
SHARE ARTICLE
 Muktsar Deputy Commissioner
Muktsar Deputy Commissioner

ਹਰ 10 ਸਾਲ ਬਾਅਦ ਆਪਣੇ ਆਧਾਰ ਕਾਰਡ ਨੂੰ ਅਪਡੇਟ ਕਰਵਾਉਣ

Muktsar Sahib News : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਜ਼ਿਲ੍ਹੇ ਵਿੱਚ ਆਧਾਰ ਅਪਡੇਸ਼ਨ ਦੀ ਪ੍ਰਕਿਰਿਆ ਦੀ ਸਮੀਖਿਆ ਲਈ ਇੱਕ ਆਨਲਾਈਨ ਬੈਠਕ ਕੀਤੀ। 

 

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨਾਂ ਨੇ ਆਪਣੇ ਆਧਾਰ ਨੂੰ ਪਿਛਲੇ 10 ਸਾਲਾਂ ਤੋਂ ਅਪਡੇਟ ਨਹੀਂ ਕਰਵਾਇਆ, ਉਹ ਹਰ 10 ਸਾਲ ਬਾਅਦ ਆਪਣੇ ਆਧਾਰ ਕਾਰਡ ਨੂੰ ਅਪਡੇਟ ਕਰਵਾਉਣ ਤਾਂ ਜੋ ਉਸ ਵਿੱਚ ਆਧਾਰ ਕਾਰਡ (Aadhaar card) ਧਾਰਕ ਦੀ ਨਵੀਂ ਫੋਟੋ ਲਗਾਈ ਜਾ ਸਕੇ ਅਤੇ ਫੋਨ ਨੰਬਰ ਜਾਂ ਹੋਰ ਵੇਰਵੇ ਉਸ ਵਿੱਚ ਅਪਡੇਟ ਹੋ ਸਕਣ।

ਇਸੇ ਤਰ੍ਹਾਂ ਬੱਚਿਆਂ ਦੇ ਆਧਾਰ ਵੀ ਪੰਜ ਅਤੇ 15 ਸਾਲ ਦੀ ਉਮਰ ਵਿੱਚ ਦੁਬਾਰਾ ਤੋਂ ਅਪਡੇਟ ਕਰਵਾਉਣੇ ਹੁੰਦੇ ਹਨ ਕਿਉਂਕਿ ਉਹਨਾਂ ਦੇ ਫਿੰਗਰ ਪ੍ਰਿੰਟ ਅਤੇ ਅੱਖਾਂ ਦੇ ਚਿੰਨ ਦੁਬਾਰਾ ਲਏ ਜਾਣੇ ਹੁੰਦੇ ਹਨ। 

 

ਉਹਨਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੇੜੇ ਦੇ ਆਧਾਰ ਸੇਵਾ ਕੇਂਦਰ ਤੋਂ ਆਪਣੇ ਆਧਾਰ ਕਾਰਡ (Aadhaar card ਨੂੰ ਅਪਡੇਟ ਜਰੂਰ ਕਰਵਾਉਣ। ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਨਯਨ, ਡੀਐਫਐਸ ਅਤੇ ਹੋਰ ਅਧਿਕਾਰੀ ਹਾਜਰ ਸਨ।

 

Location: India, Punjab, Muktsar

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement