ਖ਼ਬਰਾਂ |

ਤਾਜ਼ਾ |

Punjab vigilance News: ਵਿਜੀਲੈਂਸ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
Published : Apr 15, 2024, 8:41 pm IST
Updated : Apr 15, 2024, 9:01 pm IST
SHARE ARTICLE
 VB NABS PATWARI FOR TAKING RS 5,000 BRIBE Punjab vigilance News
VB NABS PATWARI FOR TAKING RS 5,000 BRIBE Punjab vigilance News

Punjab vigilance News: ਮੁਲਜ਼ਮ ਨੇ ਪਲਾਟ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ ਮੰਗੇ ਸਨ ਪੈਸੇ

 VB NABS PATWARI FOR TAKING RS 5,000 BRIBE Punjab vigilance News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਅਬੋਹਰ ਸਬ-ਤਹਿਸੀਲ ਵਿਖੇ ਤਾਇਨਾਤ ਮਾਲ ਪਟਵਾਰੀ ਪਿਆਰਾ ਸਿੰਘ, ਇੰਚਾਰਜ ਮਾਲ ਹਲਕਾ ਸੀਤੋ ਰੋਡ ਅਬੋਹਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਅਬੋਹਰ ਦੇ ਰਹਿਣ ਵਾਲੇ ਰਾਹੁਲ ਸਚਦੇਵਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਇੰਡੀਗੋ ਦੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਸਿਰਫ 2 ਮਿੰਟ ਦਾ ਬਚਿਆ ਸੀ ਈਂਧਨ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਉਸ ਦੇ ਪਲਾਟ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ ਜੋ ਕਿ ਪਹਿਲਾਂ ਦੀ ਉਸਦੀ ਮਾਤਾ ਦੇ ਨਾਮ ’ਤੇ ਸੀ। ਸ਼ਿਕਾਇਤਕਰਤਾ ਨੇ ਪਟਵਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ: Haryana News: ਯਮੁਨਾਨਗਰ 'ਚ ਸਕੂਲੀ ਬੱਚਿਆਂ ਨਾਲ ਭਰੇ ਆਟੋ ਤੇ ਬਾਈਕ ਦੀ ਹੋਈ ਟੱਕਰ, ਇਕ ਵਿਦਿਆਰਥਣ ਦੀ ਹੋਈ ਮੌਤ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਵਿੱਚ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਪਟਵਾਰੀ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from  VB NABS PATWARI FOR TAKING RS 5,000 BRIBE Punjab vigilance News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement