ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ
Published : Apr 15, 2025, 6:59 pm IST
Updated : Apr 15, 2025, 6:59 pm IST
SHARE ARTICLE
Barinder Kumar Goyal inaugurates development works worth Rs. 1.90 crore in various government schools
Barinder Kumar Goyal inaugurates development works worth Rs. 1.90 crore in various government schools

ਕੈਬਨਿਟ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਹੁਨਰ ਤਰਾਸ਼ਣ ਲਈ ਮਿਹਨਤੀ ਅਧਿਆਪਕਾਂ ਦੀ ਸ਼ਲਾਘਾ

ਚੰਡੀਗੜ੍ਹ/ਲਹਿਰਾਗਾਗਾ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲਗਭਗ 1.90 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬੋਤਮ ਸਹੂਲਤਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਸਮੇਂ ਦਾ ਹਾਣੀ ਬਣਾਉਣਾ ਹੈ ਤਾਂ ਜੋ ਉਹ ਭਵਿੱਖ ਵਿੱਚ ਮੁਕਾਬਲੇ ਦੀਆਂ ਔਖੀਆਂ ਪ੍ਰੀਖਿਆਵਾਂ ਨੂੰ ਸੁਖਾਲੇ ਢੰਗ ਨਾਲ ਪਾਸ ਕਰਨ ਦੇ ਸਮਰੱਥ ਬਣ ਸਕਣ ਅਤੇ ਆਪਣੀ ਮਿਹਨਤ ਅਤੇ ਲਗਨ ਨਾਲ ਅਜਿਹੀਆਂ ਬੁਲੰਦੀਆਂ ਨੂੰ ਹਾਸਲ ਕਰਕੇ ਨਾਮਣਾ ਖੱਟ ਸਕਣ, ਜਿਹੜੀਆਂ ਬੁਲੰਦੀਆਂ ਦਾ ਉਹ ਸੁਪਨਾ ਵੇਖਦੇ ਹਨ।

ਸ੍ਰੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ ਕੇ ਦਿਲਚਸਪੀ ਮੁਤਾਬਕ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਬਾਰਵੀਂ ਪਾਸ ਕਰਨ ਮਗਰੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਦੇ ਯੋਗ ਬਣਨ ਅਤੇ ਮਨਪਸੰਦ ਅਹੁਦਿਆਂ ਉੱਤੇ ਸੇਵਾਵਾਂ ਨਿਭਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਮੁਕੰਮਲ ਤੌਰ 'ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਵੀ ਸਾਰਥਕ ਨਤੀਜੇ ਸਾਹਮਣੇ ਲਿਆ ਰਹੀ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਮਜ਼ਬੂਤ ਕਰਨ ਦੇ ਟੀਚੇ ਨੂੰ ਵਿਧਾਨ ਸਭਾ ਹਲਕਾ ਲਹਿਰਾ ਦੇ ਸਾਰੇ ਹੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੂਰਾ ਕਰਨ ਲਈ ਅਸੀਂ ਦਿਨ ਰਾਤ ਜੁਟੇ ਹੋਏ ਹਾਂ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਜ਼ਰੂਰਤਾਂ ਨੂੰ ਯੋਜਨਾਬੱਧ ਤਰੀਕੇ ਨਾਲ ਪੂਰਾ ਕਰਨ ਲਈ ਸਰਗਰਮ ਰਹਿਣ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਸੂਬੇ ਦੀ ਵਿਕਾਸ ਪੱਖੋਂ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਹੈ ਅਤੇ ਲੋਕ ਸੰਤੁਸ਼ਟੀ ਜ਼ਾਹਰ ਕਰ ਰਹੇ ਹਨ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਮਿਡਲ ਸਕੂਲ ਰਾਮਗੜ੍ਹ ਸੰਧੂਆਂ, ਸਰਕਾਰੀ ਪ੍ਰਾਇਮਰੀ ਸਕੂਲ ਸੇਖੋਵਾਸ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਘੋੜੇਨੱਬ, ਸਰਕਾਰੀ ਪ੍ਰਾਇਮਰੀ ਸਕੂਲ ਰੋੜੇਵਾਲਾ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਕਾਲ ਬੰਜਾਰਾ, ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲਾਂ ਪਿੰਡ ਜਲੂਰ ਵਿਖੇ ਸਮਾਗਮਾਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਬਲਜਿੰਦਰ ਕੌਰ, ਪੀਏ ਰਾਕੇਸ ਕੁਮਾਰ ਗੁਪਤਾ, ਅਮਰੀਕ ਸਿੰਘ ਸਾਬਕਾ ਸਰਪੰਚ ਰਾਮਗੜ੍ਹ ਸੰਧੂਆਂ, ਜਗਸੀਰ ਸਿੰਘ ਬਲਾਕ ਪ੍ਰਧਾਨ ਪਿੰਡ ਰਾਮਗੜ੍ਹ ਸੰਧੂਆਂ, ਲਖਬੀਰ ਸਿੰਘ ਲੱਖਾ ਸਰਪੰਚ ਘੋੜੇਨਾਬ,  ਗੁਰਪਿਆਰ ਸਿੰਘ ਬਲਾਕ ਪ੍ਰਧਾਨ ਪਿੰਡ ਘੋੜੇਨੱਬ, ਭੂਸ਼ਣ ਸਿੰਘ ਬਿੱਲਾ, ਰਾਮਾ ਸਿੰਘ ਨੰਬਰਦਾਰ, ਜੱਸੀ ਸਿੰਘ ਪਿੰਡ ਸੇਖੋਵਾਸ, ਬਿੰਦਰ ਸਿੰਘ ਪਿੰਡ ਸੇਖੋਵਾਸ, ਕਰਮਜੀਤ ਸਿੰਘ ਪਿੰਡ ਰੋੜੇਵਾਲਾ, ਜਸਵਿੰਦਰ ਸਿੰਘ, ਦੀਪਾ ਸਿੰਘ, ਗੁਰਵਿੰਦਰ ਸਿੰਘ ਸਰਪੰਚ ਪਿੰਡ ਜਲੂਰ, ਪਰਮਜੀਤ ਸਿੰਘ ਪੰਮਾ, ਗੁਰਪ੍ਰੀਤ ਸਿੰਘ, ਛੱਜੂ ਸਿੰਘ ਸਰਾਓ, ਕਰਮਜੀਤ ਸਿੰਘ ਕਾਮਾ,  ਗੁਰਪਿਆਰ ਸਿੰਘ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement