Bibi Jagir Kaur viral news: ਸੁਖਬੀਰ ਬਾਦਲ ਨੂੰ ਮੁੜ ਪ੍ਰਧਾਨ ਚੁਣਨ ’ਤੇ ਬੀਬੀ ਜਗੀਰ ਕੌਰ ਤੇ ਅਕਾਲੀ ਵਰਕਰ ਦੀ ਫ਼ੋਨ ’ਤੇ ਹੋਈ ਬਹਿਸ

By : PARKASH

Published : Apr 15, 2025, 1:01 pm IST
Updated : Apr 15, 2025, 1:02 pm IST
SHARE ARTICLE
Bibi Jagir Kaur and Akali worker argue over phone over re-election of Sukhbir Singh Badal as president
Bibi Jagir Kaur and Akali worker argue over phone over re-election of Sukhbir Singh Badal as president

Bibi Jagir Kaur viral news: ਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ 

ਕਿਹਾ, ਅਗਲੇ 24 ਘੰਟੇ ’ਚ ਲਿਖਤੀ ਜਨਤਕ ਮੁਆਫ਼ੀ ਮੰਗੋ, ਜਾਂ ਕਾਨੂੰਨ ਅਨੁਸਾਰ ਕੇਸ ਭੁਗਤਣ ਲਈ ਤਿਆਰ ਰਹੋ

Bibi Jagir Kaur viral news: ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਅਕਾਲੀ ਵਰਕਰ ਵੱਲੋਂ ਬੀਬੀ ਜਗੀਰ ਕੌਰ ਦੇ ਨਾਲ ਗੱਲਬਾਤ ਕਰਕੇ ਤਿੱਖੀ ਬਹਿਸ ਕੀਤੀ ਜਾ ਰਹੀ ਹੈ। ਵੀਡੀਓ ਵਿਚ ਇਕ ਅਕਾਲੀ ਵਰਕਰ ਬੀਬੀ ਜਗੀਰ ਕੌਰ ਨੂੰ ਫ਼ੋਨ ’ਤੇ ਕਹਿ ਰਿਹਾ ਹੈ ਕਿ ਸੁਖਬੀਰ ਬਾਦਲ ਦੇ ਪ੍ਰਧਾਨ ਬਣਨ ਕਾਰਨ ਤੁਹਾਨੂੰ ਦੁੱਖ ਹੋਇਆ ਹੋਣਾ। ਇਸ ਲਈ ਤੁਹਾਨੂੰ ਹੌਸਲਾ ਦੇਣ ਲਈ ਅਸੀਂ ਫ਼ੋਨ ਕੀਤਾ ਹੈ। ਤੁਸੀਂ ਵੀ ਤਾਂ ਦਸ ਸਾਲ ਪ੍ਰਧਾਨ ਬਣ ਕੇ ਐਸ਼ ਕੀਤੀ, ਕਿਸੇ ਹੋਰ ਨੂੰ ਵੀ ਮੌਕ ਦਿਉ।  ਜਿਸ ਦੇ ਜਵਾਬ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਕਾਲੀ ਦਲ ਸਾਡਾ ਹੈ ਤੁਹਾਡਾ ਭਗੌੜਾ ਦਲ ਹੈ, ਪਾਰਟੀ ਕਿਸੇ ਦੇ ਪਿਉ ਦੀ ਨਹੀਂ। ਜੇ ਮੈਂ ਪ੍ਰਧਾਨ ਬਣਦੀ ਰਹੀ ਹਾਂ ਤਾਂ ਕੀ ਮੈਂ ਕੰਮ ਨੀ ਕੀਤੇ? ਇਹ ਵੀਡੀਓ ਜਦੋਂ ਵਾਇਰਲ ਹੋਈ ਤਾਂ ਖੂਬ ਚਰਚਾ ਦਾ ਵਿਸ਼ਾ ਬਣ ਗਈ।

ਉਧਰ ਇਸ ਮਾਮਲੇ ਨੂੰ ਲੈ ਕੇ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਫ਼ੋਨ ਕਰਕੇ ਹੋਈ ਗੱਲਬਾਤ ਨੂੰ ਗ਼ਲਤ ਸੰਦਰਭ ਵਿੱਚ ਪੇਸ਼ ਕਰਨ ਵਾਲੇ ਸਖ਼ਸ਼ ਵਿਰੁਧ ਐਫ਼ਆਈਆਰ ਦਰਜ਼ ਕਰਵਾਉਣ ਲਈ ਅਗਲੀ ਕਾਰਵਾਈ ਤਿਆਰ ਕਰ ਲਈ ਗਈ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਪਿਛਲੇ ਚਾਰ ਦਹਾਕਿਆਂ ਤੋਂ ਸਰਗਰਮ ਸਿਆਸਤ ਦਾ ਹਿੱਸਾ ਨੇ, ਇਸ ਕਰਕੇ ਲਾਜ਼ਮੀ ਹੈ ਉਨ੍ਹਾਂ ਨਾਲ ਰਾਬਤਾ ਕਾਇਮ ਕਰਨ ਲਈ ਉਨ੍ਹਾਂ ਦਾ ਮੋਬਾਈਲ ਨੰਬਰ ਆਮ ਵਰਕਰ ਕੋਲ ਹੋਣਾ ਸੁਭਾਵਿਕ ਹੈ। ਬੀਬੀ ਜਗੀਰ ਕੌਰ ਨੇ ਕਿਹਾ ਉਨ੍ਹਾਂ ਨੇ ਜ਼ਿੰਦਗੀ ਵਿੱਚ ਕਦੇ ਕਿਸੇ ਦਾ ਫੋਨ ਚੁੱਕਣ ਤੋਂ ਗ਼ੁਰੇਜ਼ ਨਹੀਂ ਕੀਤਾ,ਉਕਤ ਸਖ਼ਸ਼ ਵਲੋ ਉਨ੍ਹਾਂ ਨੂੰ ਮੋਬਾਈਲ ਨੰਬਰ ਉਪਰ ਕਾਲ ਕੀਤੀ ਗਈ,ਫਿਰ ਕਿਸੇ ਖ਼ਾਸ ਮਨਸ਼ਾ ਨਾਲ ਕਾਲ ਰਿਕਾਰਡ ਕੀਤੀ ਗਈ ਅਤੇ ਦੂਜੇ ਫੋਨ ’ਤੇ ਵੀਡਿਉ ਬਣਾ ਕੇ ਜਨਤਕ ਤੌਰ ’ਤੇ ਵਾਇਰਲ ਕਰ ਕੇ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਾਜ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਇਸ ਕਰ ਕੇ ਉਹ ਸਖ਼ਤ ਤਾੜਨਾ ਕਰਦੇ ਹਨ ਕਿ ਅਗਲੇ 24 ਘੰਟੇ ਵਿੱਚ ਜਾਂ ਤਾਂ ਜਨਤਕ ਤੌਰ ’ਤੇ ਲਿਖ਼ਤੀ ਮੁਆਫ਼ੀ ਮੰਗੀ ਜਾਵੇ ਜਾਂ ਫਿਰ ਅਗਲੀ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ। 

ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਉਨ੍ਹਾਂ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਨੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਦੀ ਸਾਜਿਸ਼ ਹੇਠ ਰਿਕਾਰਡ ਕੀਤੀ ਗਈ ਆਡੀਓ ਅਤੇ ਬਣਾਈ ਗਈ ਵੀਡਿਉ ਨੂੰ ਉਨ੍ਹਾਂ ਨੂੰ ਬਗ਼ੈਰ ਜਾਣਕਾਰੀ ਦਿੱਤੇ ਅਤੇ ਪੱਖ ਲਏ, ਵੱਡੀ ਸਾਜ਼ਿਸ਼ ਦੇ ਪਾਤਰ ਬਣੇ ਹਨ। ਜੇਕਰ ਇਹ ਸੋਸ਼ਲ ਮੀਡੀਆ ਪਲੇਟਫਾਰਮ ਆਪੋ ਆਪਣੇ ਪੇਜ ਤੋ ਵੀਡਿਉ ਹਟਾ ਕੇ ਖੇਦ ਪ੍ਰਗਟ ਨਹੀਂ ਕਰਦੇ ਤਾਂ ਕਾਨੂੰਨੀ ਕਾਰਵਾਈ ਸੁਭਾਵਿਕ ਹੈ।

(For more news apart from Bibi jagir kaur Latest News, stay tuned to Rozana Spokesman)

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement