ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੀ ਨੁਹਾਰ: ਡਾ.ਬਲਜੀਤ ਕੌਰ
Published : Apr 15, 2025, 4:23 pm IST
Updated : Apr 15, 2025, 4:23 pm IST
SHARE ARTICLE
Education revolution has changed the face of Punjab: Dr. Baljit Kaur
Education revolution has changed the face of Punjab: Dr. Baljit Kaur

ਮੰਤਰੀ ਡਾ ਬਲਜੀਤ ਕੌਰ ਨੇ ਕੀਤਾ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਅਬੁਲ ਖੁਰਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੁਲ ਖੁਰਾਣਾ ਵਿਖੇ ਪ੍ਰੋਜੈਕਟਾਂ ਦਾ ਉਦਘਾਟਨ

ਮਲੋਟ: ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਅੱਜ ਵੱਖ — ਵੱਖ ਸਕੂਲਾਂ ‘ਚ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਸਕੂਲਾਂ ਦੇ ਨਵੀਨੀਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਇਹ ਸਾਰੇ ਕੰਮ ਕਰਵਾਏ ਜਾ ਰਹੇ ਹਨ।

ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਅਬੁਲ ਖੁਰਾਣਾ ਵਿਖੇ 1 ਕਰੋੜ 40 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਪ੍ਰੇਰਿਆ ਕਿ ਉਹ ਚੰਗੀ ਸਿੱਖਿਆ ਹਾਸਲ ਕਰਕੇ ਨਵਾਂ ਮੁਕਾਮ ਪੈਦਾ ਕਰਨ । ੳਹਨਾਂ ਕਿਹਾ ਕਿ ਲੜਕੀਆਂ ਕਿਸੇ ਤੋਂ ਵੀ ਘੱਟ ਨਹੀਂ ਅਤੇ ਮਿਆਰੀ ਸਿੱਖਿਆ ਦੀ ਸਹਾਇਤਾ ਨਾਲ ਉਹ ਡਾਕਟਰ, ਟੀਚਰ, ਇੰਜੀਨਿਅਰ, ਪਾਇਲਟ ਆਦਿ ਬਣ ਸਕਦੀਆਂ ਹਨ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਧੀਆ ਸਿੱਖਿਆ ਮੁਹਇਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਬੱਚੇ ਆਪਣੇ ਅਧਿਆਪਕ ਅਤੇ ਮਾਤਾ ਪਿਤਾ ਦੀ ਸੇਧ ਦੀ ਇੰਨ ਬਿੰਨ ਪਾਲਣਾ ਕਰਨ ਤਾਂ ਉਹ ਚੰਗੇ ਇਨਸਾਨ ਬਣ ਸਕਦੇ ਹਨ ।

ਮੰਤਰੀ ਡਾ ਬਲਜੀਤ ਕੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਬੁਲ ਖੁਰਾਣਾ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ 2 ਕਮਰਿਆਂ ਦਾ ਉਦਘਾਟਨ ਕੀਤਾ ਗਿਆ । ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਬੁਲ ਖੁਰਾਣਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦੇ ਕੰਮ ਅਤੇ 15 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਕਮਰਿਆਂ ਦਾ ਉਦਘਾਟਨ ਕੀਤਾ।

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਬੁਲ ਖੁਰਾਣਾ ਵਿਖੇ ਡਾ ਬਲਜੀਤ ਕੌਰ ਵੱਲੋਂ ਤਿੰਨ ਨਵੇਂ ਕਮਰਿਆਂ ਦਾ ਉਦਘਾਟਨ ਕੀਤਾ ਗਿਆ ਜਿਹੜੇ ਕਿ 22.53 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਹਨ। ਨਾਲ ਹੀ ਉਹਨਾਂ ਵੱਲੋਂ 7 ਕਮਰਿਆਂ ਦੇ ਸੁੰਦਰੀਕਰਨ ਦਾ ਕੰਮ ਪੂਰਾ ਹੋਣ ਤਾਂ ਬਾਅਦ ਉਦਘਾਟਨ ਕੀਤਾ ਗਿਆ। ਸਕੂਲ ਨੂੰ ਪ੍ਰਤੀ ਕਮਰਾ 1 ਲੱਖ ਰੁਪਏ ਦੀ ਗ੍ਰਾਂਟ  ਮਿਲੀ ਸੀ ਜਿਸ ਨਾਲ ਇਹਨਾਂ ਕਮਰਿਆਂ ਦੇ ਦਰਵਾਜ਼ੇ, ਫ਼ਰਸ਼ ਅਤੇ ਪੀ ਓ ਪੀ ਡਾ ਕੰਮ ਕਰਵਾਇਆ ਗਿਆ।

ਸਕੂਲ ਆਫ ਐਮੀਨੈਂਸ (ਲੜਕੀਆਂ) ਅਬੁਲ ਖੁਰਾਣਾ ਵਿਖੇ ਮੰਤਰੀ ਡਾ ਬਲਜੀਤ ਕੌਰ ਵੱਲੋਂ 30 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਚਾਰਦੀਵਾਰੀ ਦੇ ਕੰਮ ਅਤੇ 15 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋ ਨਵੇਂ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਸ੍ਰੀ ਜ਼ਸ਼ਨ ਬਰਾੜ ਚੇਅਰਮੈਨ ਮਾਰਕੀਟ ਕਮੇਟੀ, ਮਲੋਟ, ਸ੍ਰੀ ਅਰਸ਼ਦੀਪ ਸਿੰਘ, ਸ੍ਰੀ ਸਿ਼ੰਦਰਪਾਲ ਸਿੰਘ ਨਿੱਜੀ ਸਹਾਇਕ,  ਪ੍ਰਿੰਸੀਪਲ ਬਿਮਲਾ ਰਾਣੀ,ਪ੍ਰਿੰਸੀਪਲ ਅਜੈ ਕੁਮਾਰ, ਹੈਡਮਾਸਟਰ ਰਾਜਪਾਲ ਸਿੰਘ, ਸ੍ਰੀ ਹਰਮੇਸ਼ ਕੁਮਾਰ ਅਰਨੀਵਾਲਾ, ਸ੍ਰੀ ਨਾਨਕ ਸਿੰਘ ਵਿੱਕੀ ਸਰਪੰਚ ਅਬੁਲ ਖੁਰਾਣਾ, ਸ੍ਰੀ ਮੋਹਿਤ ਕੁਮਾਰ ਸੋਨੀ ਸੋਸਲ ਮੀਡੀਆ ਇੰਚਾਰਜ, ਸਕੂਲੀ ਬੱਚੇ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement