Patti News : ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ

By : BALJINDERK

Published : Apr 15, 2025, 5:16 pm IST
Updated : Apr 15, 2025, 5:16 pm IST
SHARE ARTICLE
ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ
ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ

Patti News : ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਇੱਕ ਕਰੋੜ 52 ਲੱਖ 48 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Patti News in Punjabi : ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿਚ 12 ਫੀਸਦੀ ਬਜਟ ਦਾ ਵਾਧਾ ਕਰ ਕੇ ਇਤਿਹਾਸ ਸਿਰਜਿਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਪੱਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ ਸਰਕਾਰੀ ਸਕੂਲਾਂ ਵਿਖ਼ੇ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮਾਂ ਦੌਰਾਨ ਕੀਤਾ।

1

ਸ. ਭੁੱਲਰ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਸਕੂਲਾਂ ਵਿਚ ਚਹਿਲ ਪਹਿਲ ਪਰਤ ਆਈ ਹੈ। ਉਹਨਾਂ ਕਿਹਾ ਕਿ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਤੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈਏਐਸ,ਆਈਪੀਐਸ,ਪੀਸੀਐਸ ਤੇ ਆਈਆਈਟੀ ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਦਾ ਭਵਿੱਖ ਉੁਜਵਲ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿਚ ਪਹੁੰਚ ਗਏ ਸਨ ਅਤੇ ਲੋਕ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ 'ਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਸਨ, ਪ੍ਰੰਤੂ ਜਦੋਂ ਤੋਂ ਮੌਜੂਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਕਾਰਜਭਾਰ ਸੰਭਾਲਿਆ ਹੈ ਉਦੋਂ ਤੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਸਰਬ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿਚ ਵੱਡਾ ਵਾਧਾ ਹੋਇਆ ਹੈ ਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ।

ਕੈਬਨਿਟ ਮੰਤਰੀ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਨਦੋਹਰ ਤੇ ਆਸਲ, ਸਰਕਾਰੀ ਹਾਈ ਸਕੂਲ ਸੈਦਪੁਰ, ਭੱਗੂਪੁਰ, ਚੁਸਲੇਵੜ ਅਤੇ ਬੱਠੇ ਭੈਣੀ ਵਿਖੇ ਲੱਗਭੱਗ ਇੱਕ ਕਰੋੜ 52 ਲੱਖ 48 ਹਜ਼ਾਰ ਰੁਪਏ ਦੇ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਚੇਅਰਮੈਨ ਦਿਲਬਾਗ਼ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨ ਤਾਰਨ ਸਤਨਾਮ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਐਲੀਮੈਂਟਰੀ ਸਿੱਖਿਆ ਜਗਵਿੰਦਰ ਸਿੰਘ, ਵੱਖ-ਵੱਖ ਸਕੂਲਾਂ ਦੇ ਮੁਖੀ, ਅਧਿਆਪਕ, ਪਿੰਡ ਵਾਸੀ ਅਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ।

(For more news apart from Education revolution has improved education system and basic facilities in government schools: Laljit Singh Bhullar News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement