Samrala Encounter: ਤੜਕਸਾਰ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, 1 ਲੁਟੇਰੇ ਦੀ ਲੱਤ ਚ ਲੱਗੀ ਗੋਲੀ
Published : Apr 15, 2025, 8:38 am IST
Updated : Apr 15, 2025, 8:38 am IST
SHARE ARTICLE
Samrala Encounter
Samrala Encounter

ਮੁਠਭੇੜ 'ਚ SHO ਵੀ ਜ਼ਖ਼ਮੀ

 

Samrala Encounter: ਸਮਰਾਲਾ ਬਾਈਪਾਸ ਪਿੰਡ ਬੌਂਦਲੀ ਵਿਖੇ ਬੰਦ ਪਏ ਇੱਟਾਂ ਦੇ ਭੱਠੇ ਕੋਲ ਤੜਕਸਾਰ 3 ਵਜੇ ਸਮਰਾਲਾ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਮੁਕਾਬਲਾ ਹੋਇਆ। ਲੁੱਟ-ਖੋਹ ਦੇ ਮਾਮਲੇ 'ਚ ਲੋੜੀਂਦੇ ਲੁਟੇਰਿਆਂ ਨੂੰ ਪੁਲਿਸ ਨੇ ਬੀਤੀ ਰਾਤ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੋਸ਼ੀਆਂ ਨੂੰ ਜਦੋਂ ਘਟਨਾ 'ਚ ਵਰਤੇ ਰਿਵਾਲਵਰ ਦੀ ਬਰਾਮਦਗੀ ਕਰਵਾਉਣ ਲਈ ਲਿਜਾਇਆ ਗਿਆ ਤਾਂ ਦੋਸ਼ੀਆਂ ਦੀ ਸਮਰਾਲਾ ਪੁਲਿਸ ਦੇ ਐੱਸ. ਐੱਚ. ਓ. ਨਾਲ ਝੜਪ ਹੋ ਗਈ। ਇਸ ਦੌਰਾਨ ਦੋਸ਼ੀਆਂ ਵੱਲੋਂ ਬਰਾਮਦਗੀ ਕਰਵਾਈ ਗਈ ਰਿਵਾਲਵਰ ਪੁਲਿਸ ਦੇ ਐੱਸ. ਐੱਚ. ਓ. ਕੋਲੋਂ ਖੋਹਣ ਦੀ ਕੋਸ਼ਿਸ਼ ਕੀਤੀ ਗਈ। 

ਮੌਕੇ 'ਤੇ ਦੋਸ਼ੀ ਸਤਨਾਮ ਸਿੰਘ ਦੇ ਪੈਰ 'ਤੇ ਗੋਲੀ ਲੱਗ ਗਈ ਅਤੇ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ। ਇਸ ਝੜਪ ਦੌਰਾਨ ਸਮਰਾਲਾ ਪੁਲਿਸ ਦਾ ਐੱਸ. ਐੱਚ. ਓ. ਵੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੋਸ਼ੀ ਨੂੰ ਸਮਰਾਲਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। 

ਇਸ ਸਬੰਧੀ ਸੀਨੀਅਰ ਪੁਲਿਸ ਅਧਿਕਾਰੀ ਪਵਨਜੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਕੁੱਝ ਦਿਨ ਪਹਿਲਾਂ ਸਮਰਾਲਾ ਦੇ ਪਿੰਡ ਦਿਆਲਪੁਰਾ ਕੋਲ ਮੋਟਰਸਾਈਕਲ ਸਵਾਰ 2 ਅਣਪਛਾਤੇ ਲੁਟੇਰਿਆਂ ਨੇ ਤਿੰਨ ਪਰਵਾਸੀ ਮਜ਼ਦੂਰਾਂ 'ਤੇ ਗੋਲੀਆਂ ਚਲਾਈਆਂ ਅਤੇ ਉਨ੍ਹਾਂ ਕੋਲੋਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ ਸਨ। ਇਸ ਦੌਰਾਨ ਇੱਕ ਪਰਵਾਸੀ ਮਜ਼ਦੂਰ ਗੋਲੀ ਲੱਗਣ ਕਾਰਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ, ਜਿਸ ਨੂੰ ਚੰਡੀਗੜ੍ਹ ਦੇ ਹਸਪਤਾਲ 'ਚ ਰੈਫ਼ਰ ਕਰ ਦਿੱਤਾ ਗਿਆ ਸੀ। ਇਸ ਸਬੰਧੀ ਸਮਰਾਲਾ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਵੱਲੋਂ ਦੋਸ਼ੀਆਂ ਨੂੰ ਫੜ੍ਹਨ ਲਈ ਕੁੱਝ ਟੀਮਾਂ ਬਣਾਈਆਂ ਗਈਆਂ ਸਨ।

ਪੁਲਿਸ ਨੇ ਬੀਤੀ ਰਾਤ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਕ ਦੋਸ਼ੀ ਸੋਹਾਣਾ ਦੀ ਛੱਪੜੀ ਦਾ ਰਹਿਣ ਵਾਲਾ ਹੈ ਅਤੇ ਇੱਕ ਅੰਮ੍ਰਿਤਸਰ ਦਾ ਵਾਸੀ ਹੈ। 

ਇਸ ਘਟਨਾ ਬਾਰੇ ਜਦੋਂ ਪੁਲਸ ਜ਼ਿਲ੍ਹਾ ਖੰਨਾ ਨੂੰ ਪਤਾ ਲੱਗਿਆ ਤਾਂ ਸੀਨੀਅਰ ਅਧਿਕਾਰੀਆਂ ਸਮੇਤ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ 'ਚ ਜੁੱਟ ਗਈ। ਫਿਲਹਾਲ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
 

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement