ਪੰਜਾਬ ਪੁਲਿਸ ਵੱਲੋਂ 97 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 1.6 ਕਿਲੋਗ੍ਰਾਮ ਹੈਰੋਇਨ ਅਤੇ 29.7 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
Published : Apr 15, 2025, 10:27 pm IST
Updated : Apr 15, 2025, 10:27 pm IST
SHARE ARTICLE
Punjab Police arrests 97 drug smugglers; recovers 1.6 kg heroin and drug money worth Rs 29,700
Punjab Police arrests 97 drug smugglers; recovers 1.6 kg heroin and drug money worth Rs 29,700

72 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 46ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 29790 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 46 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6138 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 433 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 8 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement